ਪੰਜਾਬ 'ਚ ਜ਼ੋਰ ਫੜ੍ਹੇਗੀ ਠੰਡ, ਮੌਸਮ 'ਚ ਹੋਣ ਜਾ ਰਿਹਾ ਵੱਡਾ ਬਦਲਾਅ, ਜਾਰੀ ਹੋਇਆ Alert

Saturday, Oct 14, 2023 - 04:44 PM (IST)

ਪੰਜਾਬ 'ਚ ਜ਼ੋਰ ਫੜ੍ਹੇਗੀ ਠੰਡ, ਮੌਸਮ 'ਚ ਹੋਣ ਜਾ ਰਿਹਾ ਵੱਡਾ ਬਦਲਾਅ, ਜਾਰੀ ਹੋਇਆ Alert

ਚੰਡੀਗੜ੍ਹ : ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਜ਼ੋਰ ਫੜ੍ਹ ਲਵੇਗੀ ਕਿਉਂਕਿ ਮੌਸਮ 'ਚ ਵੱਡਾ ਬਦਲਾਅ ਹੋਣ ਜਾ ਰਿਹਾ ਹੈ। ਦਰਅਸਲ ਮੌਸਮ ਵਿਭਾਗ ਵੱਲੋਂ ਆਉਂਦੇ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਲਈ ਠੰਡ ਵੱਧ ਜਾਵੇਗੀ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ 15-16 ਅਕਤੂਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਇਹ ਵੀ ਪੜ੍ਹੋ : ਨਿਹੰਗ ਸਿੰਘ ਦੇ ਬਾਣੇ 'ਚ 'ਚਿੱਟਾ' ਪੀਂਦੇ ਨੌਜਵਾਨ ਦੀ ਵੀਡੀਓ ਵਾਇਰਲ, ਲੁਧਿਆਣਾ ਦਾ ਹੈ ਮਾਮਲਾ

ਇਸ ਦੌਰਾਨ ਤੇਜ਼ ਹਵਾਵਾਂ ਚੱਲਣਗੀਆਂ, ਜਿਸ ਨਾਲ ਦਿਨ ਦੇ ਤਾਪਮਾਨ 'ਚ ਗਿਰਾਵਟ ਆਉਣ ਦਾ ਅੰਦਾਜ਼ਾ ਲਾਇਆ ਜਾ ਰਿਹਾ ਹੈ। ਵਿਭਾਗ ਮੁਤਾਬਕ 13 ਅਕਤੂਬਰ ਨੂੰ ਪੰਜਾਬ 'ਚ ਸਰਗਰਮ ਹੋਣ ਜਾ ਰਹੀ ਪੱਛਮੀ ਗੜਬੜੀ ਕਾਰਨ ਮੌਸਮ 'ਚ ਬਦਲਾਅ ਹੋਵੇਗਾ ਅਤੇ 15-16 ਅਕਤੂਬਰ ਨੂੰ ਕੁੱਝ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, 20 IAS ਤੇ PCS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਪੂਰੀ ਸੂਚੀ

ਦੱਸਣਯੋਗ ਹੈ ਕਿ ਪੰਜਾਬ 'ਚ ਸਵੇਰ ਅਤੇ ਸ਼ਾਮ ਦੇ ਸਮੇਂ ਹਲਕੀ ਠੰਡ ਨੇ ਦਸਤਕ ਦੇ ਦਿੱਤੀ ਹੈ, ਜਿਸ ਕਾਰਨ ਦਿਨ ਤੇ ਰਾਤ ਦਾ ਤਾਪਮਾਨ ਡਿੱਗਣ ਲੱਗਾ ਹੈ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ, ਗੁਰਦਾਸਪੁਰ ਅਤੇ ਨਵਾਂਸ਼ਹਿਰ 'ਚ ਰਾਤ ਦਾ ਤਾਪਮਾਨ 17 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News