ਪੰਜਾਬ 'ਚ ਠੰਡੀਆਂ ਹਵਾਵਾਂ ਦਾ ਦੌਰ ਸ਼ੁਰੂ! ਮੌਸਮ ਦੀ 10 ਫਰਵਰੀ ਤੱਕ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ
Friday, Feb 06, 2026 - 03:52 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਹੌਲੀ ਹੌਲੀ ਸੀਤ ਲਹਿਰ ਘੱਟਦੀ ਨਜ਼ਰ ਆ ਰਹੀ ਹੈ। ਪਿਛਲੇ ਦਿਨਾਂ ਤੋਂ ਪੰਜਾਬ ਵਿਚ ਲਗਾਤਾਰ ਧੁੱਪ ਨਿਕਲਣ ਕਰਕੇ ਠੰਡ ਤੋਂ ਥੋੜ੍ਹੀ ਰਾਹਤ ਮਹਿਸੂਸ ਹੋਣ ਲੱਗੀ ਹੈ। ਭਾਵੇਂ ਪੰਜਾਬ ਵਿਚ ਕੜਾਕੇ ਦੀ ਠੰਡ ਲੰਘ ਗਈ ਹੋਵੇ ਪਰ ਠਾਰ ਅਜੇ ਪੂਰੀ ਤਰ੍ਹਾਂ ਘੱਟ ਨਹੀਂ ਹੋਈ ਹੈ। ਅਗਲੇ ਦਿਨਾਂ ਲਈ ਆਈ. ਐੱਮ. ਡੀ. ਚੰਡੀਗੜ੍ਹ ਵੱਲੋਂ ਮੌਸਮ ਵਿਭਾਗ ਦੀ ਨਵੀਂ ਅਪਡੇਟ ਸਾਂਝੀ ਕੀਤੀ ਗਈ ਹੈ।
ਇਹ ਵੀ ਪੜ੍ਹੋ: ਜਨਵਰੀ ਮਹੀਨੇ 'ਚ ਹੋਏ ਲਗਭਗ 25 ਕਤਲ! CM ਭਗਵੰਤ ਮਾਨ ਦੇਵੇ ਅਸਤੀਫ਼ਾ: ਸੁਖਬੀਰ ਬਾਦਲ

ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 10 ਫਰਵਰੀ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ਲਈ ਬੇਸ਼ੱਕ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਪਰ ਪੰਜਾਬ 'ਚ ਠੰਡੀਆਂ ਹਵਾਵਾਂ ਚੱਲਦੀਆਂ ਰਹਿਣਗੀਆਂ। ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਉਥੇ ਹੀ ਪੱਛਮੀ ਗੜਬੜੀ ਦਾ ਅਸਰ 18 ਤੋਂ 20 ਫਰਵਰੀ ਤੱਕ ਵੇਖਣ ਨੂੰ ਮਿਲ ਸਕਦਾ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਚਾਚੇ ਨੇ ਕੀਤੇ ਵੱਡੇ ਖ਼ੁਲਾਸੇ
6, 7, 8, 9 ਅਤੇ 10 ਫਰਵਰੀ ਲਈ ਮੌਸਮ ਵਿਭਾਗ ਵੱਲੋਂ ਫਿਲਹਾਲ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਨ੍ਹਾਂ ਤਾਰੀਖ਼ਾਂ ਦੌਰਾਨ ਮੌਸਮ ਸੁੱਕਾ ਹੀ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਮਾਹਿਰਾਂ ਦਾ ਮੰਨਣਾ ਹੈ ਕਿ ਠੰਡ ਦਾ ਪੀਕ ਸਮਾਂ ਲੰਘ ਚੁੱਕਾ ਹੈ ਅਤੇ ਹੁਣ ਹੌਲੀ-ਹੌਲੀ ਗਰਮੀ ਵਧੇਗੀ। ਇਸ ਦੇ ਨਾਲ ਹੀ ਜੇਕਰ ਸੂਬੇ ਦੇ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਸੂਬੇ ਵਿਚ ਵੱਧ ਤੋਂ ਵੱਧ ਤਾਪਮਾਨ 24 ਘੰਟਿਆਂ 'ਚ 1.1 ਡਿਗਰੀ ਵਧਿਆ ਹੈ, ਜੋ ਆਮ ਦੇ ਨੇੜੇ ਪਹੁੰਚ ਗਿਆ ਹੈ। ਦਿਨ ਦਾ ਸਭ ਤੋਂ ਵੱਧ ਤਾਪਮਾਨ ਸ੍ਰੀ ਆਨੰਦਪੁਰ ਸਾਹਿਬ 'ਚ 24.6 ਡਿਗਰੀ ਦਰਜ ਕੀਤਾ ਗਿਆ, ਜਦਕਿ ਸਭ ਤੋਂ ਘੱਟ ਫ਼ਰੀਦਕੋਟ 'ਚ 4.8 ਡਿਗਰੀ ਦਰਜ ਕੀਤਾ ਗਿਆ। ਇਸ ਵੇਲੇ ਪੱਛਮੀ ਹਵਾਵਾਂ 'ਚ ਇਕ ਪੱਛਮੀ ਗੜਬੜੀ ਮੌਜੂਦ ਹੈ, ਜੋ ਲਗਭਗ 5.8 ਕਿਲੋਮੀਟਰ ਦੀ ਉੱਚਾਈ ‘ਤੇ ਸਥਿਤ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਨਵੀਂ ਅਪਡੇਟ! ਮੁਲਜ਼ਮਾਂ ਦੀ CCTV ਆਈ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
