ਬਿਨਾਂ ਟਿਕਟ ਯਾਤਰੀਆਂ ਤੋਂ  ਚੈਕਿੰਗ ਦੌਰਾਨ 3.75 ਕਰੋੜ ਰੁਪਏ ਜੁਰਮਾਨਾ ਵਜੋਂ ਵਸੂਲ

Thursday, Dec 02, 2021 - 03:55 PM (IST)

ਬਿਨਾਂ ਟਿਕਟ ਯਾਤਰੀਆਂ ਤੋਂ  ਚੈਕਿੰਗ ਦੌਰਾਨ 3.75 ਕਰੋੜ ਰੁਪਏ ਜੁਰਮਾਨਾ ਵਜੋਂ ਵਸੂਲ

ਜੈਤੋ (ਰਘੂਨੰਦਨ ਪਰਾਸ਼ਰ) : ਉੱਤਰੀ ਰੇਲਵੇ ਦੇ ਫ਼ਿਰੋਜ਼ਪੁਰ ਰੇਲ ਮੰਡਲ ਨੇ ਵੀਰਵਾਰ ਨੂੰ ਦੱਸਿਆ ਕਿ ਫ਼ਿਰੋਜ਼ਪੁਰ ਮੰਡਲ ਦੀ ਟਿਕਟ ਚੈਕਿੰਗ ਟੀਮ ਰੇਲ ਗੱਡੀਆਂ ’ਚ ਸਫ਼ਰ ਕਰਨ ਵਾਲੇ ਯਾਤਰੀਆਂ ਦੀ ਲਗਾਤਾਰ ਟਿਕਟਾਂ ਦੀ ਚੈਕਿੰਗ ਕਰ ਰਹੀ ਹੈ। ਮੰਡਲ ਦੇ ਟਿਕਟ ਚੈਕਿੰਗ ਸਟਾਫ਼ ਅਤੇ ਕਮਰਸ਼ੀਅਲ ਇੰਸਪੈਕਟਰਾਂ ਵੱਲੋਂ ਨਵੰਬਰ ਮਹੀਨੇ ਦੌਰਾਨ ਰੇਲਗੱਡੀਆਂ ’ਚ ਕੀਤੀ ਗਈ ਚੈਕਿੰਗ ਦੌਰਾਨ ਕੁੱਲ 54489 ਯਾਤਰੀ ਬਿਨ੍ਹਾਂ ਟਿਕਟ ਸਫ਼ਰ ਕਰਦੇ ਪਾਏ ਗਏ ਅਤੇ ਉਨ੍ਹਾਂ ਤੋਂ ਕਰੀਬ 3.75 ਕਰੋੜ ਰੁਪਏ ਜੁਰਮਾਨੇ ਵਜੋਂ ਵਸੂਲ ਕੀਤੇ ਗਏ। ਟਿਕਟ ਚੈਕਿੰਗ ਰਾਹੀਂ 3.5 ਕਰੋੜ ਤੋਂ ਵੱਧ ਦੀ ਆਮਦਨ ਕਮਾ ਕੇ ਰਿਕਾਰਡ ਕਾਇਮ ਕੀਤਾ ਹੈ ਅਤੇ ਇਹ ਫ਼ਿਰੋਜ਼ਪੁਰ ਮੰਡਲ ਦੇ ਇਤਿਹਾਸ ’ਚ ਸਭ ਤੋਂ ਵਧੀਆ ਪ੍ਰਦਰਸ਼ਨ ਹੈ।  ਸ਼੍ਰੀ ਪ੍ਰਮੋਦ ਧੀਰ, ਟੀ. ਟੀ. ਆਈ., ਜਿਸਦਾ ਮੁੱਖ ਦਫਤਰ ਜਲੰਧਰ ਕੈਂਟ ਹੈ, ਨੇ ਟਿਕਟ ਚੈਕਿੰਗ ਰਾਹੀਂ ਲਗਭਗ 16 ਲੱਖ ਰੁਪਏ ਦੀ ਆਮਦਨੀ ਕੀਤੀ ਹੈ, ਜੋ ਕਿ ਵਿਅਕਤੀਗਤ ਟਿਕਟ ਚੈਕਿੰਗ ਦੇ ਮਾਮਲੇ ’ਚ ਨਵੰਬਰ ਮਹੀਨੇ ’ਚ ਮੰਡਲ ਦੀ ਸਭ ਤੋਂ ਵਧੀਆ ਕਾਰਗੁਜ਼ਾਰੀ ਹੈ। ਮੰਡਲ ਦੇ ਰੇਲਵੇ ਸਟੇਸ਼ਨਾਂ ਨੂੰ ਸਾਫ਼ ਸੁਥਰਾ ਰੱਖਣ ਅਤੇ ਆਮ ਲੋਕਾਂ ਨੂੰ ਸਟੇਸ਼ਨਾਂ ’ਤੇ ਗੰਦਗੀ ਫੈਲਾਉਣ ਤੋਂ ਰੋਕਣ ਅਤੇ ਉਨ੍ਹਾਂ ਨੂੰ ਸਾਫ਼-ਸਫ਼ਾਈ ਸਬੰਧੀ ਜਾਗਰੂਕ ਕਰਨ ਲਈ ਮੰਡਲ ਦੇ ਮੁੱਖ ਸਟੇਸ਼ਨਾਂ ’ਤੇ ਲਗਾਤਾਰ ਚੈਕਿੰਗ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ : ਕਿਸਾਨੀ ਕਰਜ਼ੇ ’ਤੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਕਾਂਗਰਸ ਦੇ ਧੋਖ਼ੇ ’ਤੇ ਪਰਦਾ ਨਹੀਂ ਪਾ ਸਕਦੇ ਚੰਨੀ : ਸੰਧਵਾਂ

ਇਸ ਦੇ ਨਤੀਜੇ ਵਜੋਂ ਨਵੰਬਰ ਮਹੀਨੇ ਦੌਰਾਨ 250 ਯਾਤਰੀਆਂ ਤੋਂ ਸਟੇਸ਼ਨ ਕੰਪਲੈਕਸ ’ਚ ਗੰਦਗੀ ਫੈਲਾਉਣ ਦੇ ਦੋਸ਼ ’ਚ 47 ਹਜ਼ਾਰ ਰੁਪਏ ਦੀ ਵਸੂਲੀ ਕੀਤੀ ਗਈ (ਐਂਟੀ ਲਿਟਰਿੰਗ ਐਕਟ)। ਫ਼ਿਰੋਜ਼ਪੁਰ ਰੇਲ ਮੰਡਲ ’ਚ ਟਿਕਟਾਂ ਦੀ ਚੈਕਿੰਗ ਮੁਹਿੰਮ ਜਾਰੀ ਰਹੇਗੀ। ਟਿਕਟ ਚੈਕਿੰਗ ਦਾ ਮੁੱਖ ਉਦੇਸ਼ ਰੇਲਵੇ ਟਿਕਟਾਂ ਦੀ ਵਿਕਰੀ ’ਚ ਸੁਧਾਰ ਕਰਨਾ ਅਤੇ ਬਿਨਾਂ ਟਿਕਟ ਸਫ਼ਰ ਕਰਨ ਵਾਲੇ ਯਾਤਰੀਆਂ ਤੋਂ ਜੁਰਮਾਨਾ ਵਸੂਲਣਾ ਹੈ ਤਾਂ ਜੋ ਉਹ ਭਵਿੱਖ ’ਚ ਸਹੀ ਟਿਕਟਾਂ ਨਾਲ ਹੀ ਸਫ਼ਰ ਕਰ ਸਕਣ। 

ਇਹ ਵੀ ਪੜ੍ਹੋ : ਅਰੁਨਾ ਚੌਧਰੀ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਨੂੰ ਜਲਦੀ ਮੁਕੰਮਲ ਕਰਨ ਲਈ ਮੰਗੇ ਹੋਰ ਡਰੋਨ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 
 


author

Anuradha

Content Editor

Related News