ਤਨਖਾਹਾਂ ਨਾ ਮਿਲਣ ਕਰਕੇ ਪ੍ਰੋਫੈਸਰਾਂ ਨੇ ਘੇਰਿਆ ਕਾਲਜ!
Friday, Nov 02, 2018 - 06:47 PM (IST)

ਰੂਪਨਗਰ (ਸੱਜਣ ਸੈਣੀ) : ਆਈ. ਆਈ. ਟੀ. ਭੱਦਲ ਕਾਲਜ ਵਿਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਕਾਲਜ ਦੇ ਫੈਕਿਲਟੀ ਤੇ ਨਾਨ ਟੀਚਿੰਗ ਸਟਾਫ ਨੇ ਪਿਛਲੇ ਚਾਰ ਮਹੀਨੇ ਤੋਂ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਫਾਇਨਾਂਸ ਡਾਇਰੈਕਟਰ ਦੇ ਦਫਤਰ ਦੀ ਘੇਰਾਬੰਦੀ ਕਰ ਦਿੱਤੀ। ਧਰਨਾਕਾਰੀ ਸਟਾਫ ਦਾ ਕਹਿਣਾ ਹੈ ਕਿ ਪਿਛਲੇ ਚਾਰ ਮਹੀਨਿਆਂ ਤੋਂ ਸਮੂਹ ਸਟਾਫ ਨੂੰ ਤਨਖਾਹ ਨਹੀਂ ਦਿੱਤੀ ਗਈ ਅਤੇ ਜਦੋਂ ਤਕ ਉਨ੍ਹਾਂ ਨੂੰ ਤਨਖਾਹਾਂ ਨਹੀਂ ਦਿੱਤੀਆਂ ਜਾਂਦੀਆਂ, ਉਦੋਂ ਤਕ ਉਹ ਧਰਨਾ ਨਹੀਂ ਚੁੱਕਣਗੇ।
ਦੱਸਿਆ ਜਾ ਰਿਹਾ ਹੈ ਕਿ ਕਾਲਜ ਵਲੋਂ 300 ਸਟਾਫ ਦੀਆਂ ਚਾਰ ਮਹੀਨੇ ਦੀਆਂ ਤਨਖਾਹਾਂ ਦਾ ਕਾਲਜ ਮੈਨੇਜਮੈਂਟ ਵੱਲ ਇਕ ਕਰੋੜ ਤੋਂ ਵੱਧ ਦੀਆਂ ਤਨਖਾਹਾਂ ਦਾ ਬਕਾਇਆ ਖੜ੍ਹਾ ਹੈ। ਤਨਖਾਹਾਂ ਨਾ ਮਿਲਣ ਕਰਕੇ ਮੁਲਾਜ਼ਮ ਤਿਉਹਾਰ ਮਨਾਉਣ ਤੋਂ ਵੀ ਵਾਂਝੇ ਹਨ।
ਦੂਜੇ ਪਾਸੇ ਜਦੋਂ ਇਸ ਸੰਬੰਧੀ ਕੈਂਪਸ ਡਾਇਰੈਕਟਰ ਜੇ. ਐੱਸ. ਕਵਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਵੀ ਇਸ ਮੁੱਦੇ 'ਤੇ ਅਸਮਰੱਥਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਮੈਨੇਜਮੈਂਟ ਨਾਲ ਗੱਲਬਾਤ ਚੱਲ ਰਹੀ ਹੈ ਪਰ ਅਜੇ ਤਕ ਇਸ ਸੰਬੰਧੀ ਕੋਈ ਹੱਲ ਨਹੀਂ ਨਿਕਲ ਸਕਿਆ ਹੈ।