ਕਾਲਜ ਦੇ ਪ੍ਰਿੰਸੀਪਲ ਨੂੰ ਮੰਦਾ-ਚੰਗਾ ਬੋਲਦਿਆਂ ਅਸ਼ਲੀਲ ਹਰਕਤ ਕਰਨ ਵਾਲੀ ਵੀਡੀਓ ਸ਼ੋਸ਼ਲ ਮੀਡੀਆ ’ਤੇ ਵਾਇਰਲ

Tuesday, Apr 09, 2024 - 06:28 PM (IST)

ਕਾਲਜ ਦੇ ਪ੍ਰਿੰਸੀਪਲ ਨੂੰ ਮੰਦਾ-ਚੰਗਾ ਬੋਲਦਿਆਂ ਅਸ਼ਲੀਲ ਹਰਕਤ ਕਰਨ ਵਾਲੀ ਵੀਡੀਓ ਸ਼ੋਸ਼ਲ ਮੀਡੀਆ ’ਤੇ ਵਾਇਰਲ

ਫ਼ਰੀਦਕੋਟ (ਰਾਜਨ) : ਕੁਝ ਵਿਅਕਤੀਆਂ ਵੱਲੋਂ ਸ਼ਰਾਬ ਦਾ ਸੇਵਨ ਕਰਦਿਆਂ ਅਸ਼ਲੀਲ ਹਰਕਤ ਕਰਕੇ ਪ੍ਰਿੰਸੀਪਲ ਨੂੰ ਮੰਦਾ ਚੰਗਾ ਬੋਲ ਕੇ ਵੀਡੀਓ ਤਿਆਰ ਕਰਕੇ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬੇਸ਼ੱਕ ਇਹ ਵੀਡੀਓ ਅਜੇ ਜਾਂਚ ਦਾ ਵਿਸ਼ਾ ਹੈ ਪ੍ਰੰਤੂ ਚਰਚਾ ਹੈ ਕਿ ਇਹ ਵੀਡੀਓ ਫਰੀਦਕੋਟ ਦੇ ਇਕ ਮਸ਼ਹੂਰ ਕਾਲਜ ਦੇ ਵਾਟਰ ਵਰਕਸ ’ਤੇ ਕੁਝ ਵਿਅਕਤੀਆਂ ਵੱਲੋਂ ਸ਼ਰਾਬ ਦਾ ਸੇਵਨ ਕਰਦਿਆਂ ਬਣਾਈ ਗਈ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲ ਵਿਚ ਵਾਪਰਿਆ ਵੱਡਾ ਹਾਦਸਾ, ਅੱਗ ਲੱਗਣ ਕਾਰਣ ਇਕ ਦੀ ਮੌਤ

ਇਸ ਮਾਮਲੇ ਵਿਚ ਉਕਤ ਕਾਲਜ ਦੇ ਪ੍ਰਿੰਸੀਪਲ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਬੰਧਤ ਵਿਅਕਤੀਆਂ ’ਤੇ ਕਾਰਵਾਈ ਕਰਨ ਲਈ ਕਮੇਟੀ ਦੀ ਮੀਟਿੰਗ ਬੁਲਾਈ ਹੈ ਅਤੇ ਮੀਟਿੰਗ ਵਿਚ ਕੋਈ ਠੋਸ ਫ਼ੈਸਲਾ ਲੈ ਕੇ ਸਬੰਧਤ ਵਿਅਕਤੀਆਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਵਿਗੜੀ ਸਿਹਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News