ਪੰਜਾਬ ''ਚ ਵਾਪਰੀ ਅਣਹੋਣੀ ਨੇ ਵਿਛਾ ''ਤੇ ਸੱਥਰ, ਕਾਲਜ ਦੇ ਪ੍ਰੋਫ਼ੈਸਰ ਦੀ ਮੌਤ

Monday, Dec 09, 2024 - 06:58 PM (IST)

ਪੰਜਾਬ ''ਚ ਵਾਪਰੀ ਅਣਹੋਣੀ ਨੇ ਵਿਛਾ ''ਤੇ ਸੱਥਰ, ਕਾਲਜ ਦੇ ਪ੍ਰੋਫ਼ੈਸਰ ਦੀ ਮੌਤ

ਅਬੋਹਰ (ਸੁਨੀਲ)- ਅਬੋਹਰ-ਹਨੂੰਮਾਨਗੜ੍ਹ ਰੋਡ ’ਤੇ ਵਾਪਰੇ ਇਕ ਸੜਕ ਹਾਦਸੇ ਵਿੱਚ ਸਥਾਨਕ ਪ੍ਰਾਈਵੇਟ ਕਾਲਜ ਦੇ ਪ੍ਰੋਫ਼ੈਸਰ ਦੀ ਟਰਾਲੀ ਹੇਠਾਂ ਆਉਣ ਨਾਲ ਮੌਤ ਹੋ ਗਈ। ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ। ਦੱਸਿਆ ਜਾਂਦਾ ਹੈ ਕਿ ਘਟਨਾ ਤੋਂ ਬਾਅਦ ਪੁਲਸ ਨੇ ਟਰੈਕਟਰ-ਟਰਾਲੀ ਨੂੰ ਕਬਜ਼ੇ ’ਚ ਲੈ ਲਿਆ ਹੈ।  ਪ੍ਰਾਪਤ ਜਾਣਕਾਰੀ ਅਨੁਸਾਰ ਸੁਧੀਰ ਰੋਹੀਲਾ ਪੁੱਤਰ ਜਸਵੰਤ (35) ਵਾਸੀ ਪਿੰਡ ਅਲੇਵਾ ਜ਼ਿਲ੍ਹਾ ਜੀਂਦ ਹਰਿਆਣਾ ਜੋਕਿ ਸਥਾਨਕ ਗੋਪੀਚੰਦ ਆਰੀਆ ਮਹਿਲਾ ਕਾਲਜ ਵਿੱਚ ਕੰਪਿਊਟਰ ਸਾਇੰਸ ਦਾ ਪ੍ਰੋਫ਼ੈਸਰ ਸੀ ਅਤੇ ਸ਼ਹਿਰ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ।

ਇਹ ਵੀ ਪੜ੍ਹੋ- ਟਾਂਡਾ 'ਚ ਵੱਡੀ ਵਾਰਦਾਤ, ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਰੇਲਵੇ ਟਰੈਕ ਨੇੜਿਓਂ ਮਿਲੀ ਲਾਸ਼

ਦੱਸਿਆ ਜਾਂਦਾ ਹੈ ਕਿ ਉਹ ਕੁਝ ਦਿਨਾਂ ਦੀ ਛੁੱਟੀ ’ਤੇ ਆਪਣੇ ਪਿੰਡ ਗਿਆ ਹੋਇਆ ਸੀ ਅਤੇ ਅੱਜ ਉਹ ਕਾਲਜ ’ਚ ਡਿਊਟੀ ’ਤੇ ਆ ਰਿਹਾ ਸੀ ਕਿ ਅਚਾਨਕ ਹਨੂੰਮਾਨਗੜ੍ਹ ਰੋਡ ’ਤੇ ਇੱਟਾਂ ਨਾਲ ਭਰੀ ਇਕ ਟਰੈਕਟਰ ਟਰਾਲੀ ਹੇਠਾਂ ਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪ੍ਰੋਫ਼ੈਸਰ ਮੋਟਰਸਾਈਕਲ ਤੋਂ ਜਾ ਰਹੇ ਸੀ ਜਾਂ ਫਿਰ ਬੱਸ ਦੇ ਹੇਠਾਂ ਉਤਰਦੇ ਸਮੇਂ ਡਿੱਗ ਗਏ ਇਸ ਬਾਰੇ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਫਿਲਹਾਲ ਪੁਲਸ ਨੇ ਉਕਤ ਟਰੈਕਟਰ-ਟਰਾਲੀ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਗੋਪੀ ਚੰਦ ਆਰੀਆ ਮਹਿਲਾ ਕਾਲਜ ਦੀ ਪ੍ਰਿੰਸੀਪਲ ਡਾ. ਰੇਖਾ ਸੂਦ ਅਤੇ ਹੋਰ ਸਟਾਫ਼ ਘਟਨਾ ਦੀ ਸੂਚਨਾ ਮਿਲਦਿਆਂ ਹੀ ਹਸਪਤਾਲ ਪਹੁੰਚ ਗਿਆ ਅਤੇ ਘਟਨਾ ’ਤੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ।
 

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਤੇਜ਼ ਹਵਾਵਾਂ ਚੱਲਣੀਆਂ ਸ਼ੁਰੂ, ਜਾਣੋ ਅਗਲੇ ਦਿਨਾਂ ਦਾ ਹਾਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News