ਕਾਲਜ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ
Tuesday, Sep 01, 2026 - 11:27 AM (IST)
ਚੰਡੀਗੜ੍ਹ (ਸੁਸ਼ੀਲ) : ਇੱਥੋਂ ਜੀ. ਸੀ. ਜੀ. ਕਾਲਜ ਸੈਕਟਰ-11 ਦੀ ਵਿਦਿਆਰਥਣ ਨੇ ਬੁੜੈਲ ਸਥਿਤ ਘਰ ’ਚ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਵਿਦਿਆਰਥਣ ਨੂੰ ਫ਼ਾਹੇ ਤੋਂ ਉਤਾਰਿਆ ਅਤੇ ਸੈਕਟਰ-16 ਹਸਪਤਾਲ ਲੈ ਗਈ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾ ਦੀ ਪਛਾਣ ਬੁੜੈਲ ਨਿਵਾਸੀ ਰਿਸ਼ੀਕਾ ਵਜੋਂ ਹੋਈ ਹੈ। ਪੁਲਸ ਨੂੰ ਮੌਕੇ ਤੋਂ ਕੋਈ ਖ਼ੁਦਕੁਸ਼ੀ ਨੋਟ ਬਰਾਮਦ ਨਹੀਂ ਹੋਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕਾ ਕੁੱਝ ਸਮੇਂ ਤੋਂ ਮਾਨਸਿਕ ਤਣਾਅ ਵਿਚ ਸੀ।
ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਸ ਅਨੁਸਾਰ ਰਿਸ਼ੀਕਾ ਦੇ ਪਿਤਾ ਓਮਕਾਰ ਸਿੰਘ ਸੈਕਟਰ-49 ’ਚ ਦਰਜੀ ਦਾ ਕੰਮ ਕਰਦੇ ਹਨ, ਜਦਕਿ ਮਾਂ ਘਰੇਲੂ ਔਰਤ ਹੈ। ਪਰਿਵਾਰ ’ਚ ਉਸ ਦਾ ਭਰਾ ਆਸ਼ੀਸ਼ ਹੈ, ਜੋ ਕਰੀਬ 23 ਸਾਲ ਦਾ ਹੈ ਤੇ ਟੈਕਸੀ ਚਲਾਉਂਦਾ ਹੈ। ਪਰਿਵਾਰ ਮੂਲ ਰੂਪ ਤੋਂ ਉੱਤਰਾਖੰਡ ਦੇ ਉੱਧਮ ਸਿੰਘ ਨਗਰ ਜ਼ਿਲ੍ਹੇ ਦੇ ਕਾਸ਼ੀਪੁਰ ਤਹਿਸੀਲ ਖੇਤਰ ਦੇ ਮਹਿਤਾਵਨ ਪਿੰਡ ਦਾ ਰਹਿਣ ਵਾਲਾ ਦੱਸਿਆ ਗਿਆ ਹੈ। ਪਿਛਲੇ ਕਰੀਬ ਦੋ ਸਾਲਾਂ ਤੋਂ ਪਰਿਵਾਰ ਬੁੜੈਲ ਸਥਿਤ ਘਰ ’ਚ ਰਹਿ ਰਹਿ ਹੈ। ਪੁਲਸ ਨੇ ਘਟਨਾ ਸਥਾਨ ਦੀ ਜਾਂਚ ਤੋਂ ਬਾਅਦ ਪਰਿਵਾਰ ਅਤੇ ਆਸਪਾਸ ਦੇ ਲੋਕਾਂ ਤੋਂ ਜਾਣਕਾਰੀ ਲੈਣੀ ਸ਼ੁਰੂ ਕਰ ਦਿੱਤੀ ਹੈ।
