ਸ਼ਰਤਾਂ ਦੇ ਨਾਲ 16 ਨਵੰਬਰ ਤੋਂ ਖੁੱਲ੍ਹਣਗੇ ਕਾਲਜ ਅਤੇ ਯੂਨੀਵਰਸਿਟੀਆਂ

11/14/2020 6:39:36 PM

ਚੰਡੀਗੜ੍ਹ (ਰਮਨਜੀਤ) : ਪ੍ਰਦੇਸ਼ 'ਚ 16 ਨਵੰਬਰ ਤੋਂ ਕੁਝ ਸ਼ਰਤਾਂ ਦੇ ਨਾਲ ਕਾਲਜ ਅਤੇ ਯੂਨੀਵਰਸਿਟੀਆਂ ਦੇ ਦਰਵਾਜ਼ੇ ਖੁੱਲ੍ਹ ਜਾਣਗੇ। ਪੰਜਾਬ ਸਰਕਾਰ ਨੇ ਇਸ ਸਬੰਧ 'ਚ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਇਸ ਅਧੀਨ ਸਾਰੇ ਸਟਾਫ਼ ਦਾ ਕੋਵਿਡ-19 ਟੈਸਟ ਲਾਜ਼ਮੀ ਹੋਵੇਗਾ। ਫਿਲਹਾਲ, ਸਿਰਫ਼ ਫਾਈਨਲ ਸਾਲ ਦੇ 50 ਫੀਸਦੀ ਬੱਚਿਆਂ ਨੂੰ ਹੀ ਬੁਲਾਇਆ ਜਾਵੇਗਾ। ਉਥੇ ਹੀ, ਬਾਕੀ ਜਮਾਤਾਂ ਦੀ ਪੜ੍ਹਾਈ ਆਨ ਲਾਈਨ ਹੋਵੇਗੀ। ਕੰਟੇਨਮੈਂਟ ਜ਼ੋਨ 'ਚ ਸਕੂਲ, ਕਾਲਜ ਅਤੇ ਯੂਨੀਵਰਸਿਟੀ 'ਤੇ ਰੋਕ ਜਾਰੀ ਰਹੇਗੀ। ਸਰਕਾਰ ਨੇ ਸਪੱਸ਼ਟ ਹਿਦਾਇਤ ਦਿੱਤੀ ਹੈ ਕਿ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਦਾ ਸਖਤੀ ਨਾਲ ਪਾਲਣ ਕੀਤਾ ਜਾਵੇ। ਜੇਕਰ ਕਿਸੇ ਪੱਧਰ 'ਤੇ ਇਸ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਕਾਲੇ ਖ਼ੇਤੀ ਕਾਨੂੰਨ ਰੱਦ ਕਰ ਕੇ ਕਿਸਾਨਾਂ ਨੂੰ ਦੀਵਾਲੀ ਦਾ ਤੋਹਫ਼ਾ ਦੇਣ ਪ੍ਰਧਾਨ ਮੰਤਰੀ ਮੋਦੀ : ਪ੍ਰਨੀਤ ਕੌਰ

ਜਾਰੀ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸਮਾਜਕ ਦੂਰੀ ਦਾ ਧਿਆਨ ਰੱਖਦੇ ਹੋਏ ਕਲਾਸਾਂ ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਾਰੇ ਸਿੱਖਿਆ ਕੰਪਲੈਕਸਾਂ ਨੂੰ ਸੋਡੀਅਮ ਹਾਈਪੋਕਲੋਰਾਈਡ ਨਾਲ ਸਾਫ਼ ਕਰਣਾ ਲਾਜ਼ਮੀ ਹੋਵੇਗਾ। ਕੰਪਲੈਕਸ 
ਦੇ ਮੁੱਖ ਗੇਟ 'ਤੇ ਥਰਮਲ ਸਕਰੀਨਿੰਗ ਲਾਜ਼ਮੀ ਹੋਵੇਗੀ। ਮਾਸਕ ਅਤੇ ਸੈਨੇਟਾਈਜ਼ਰ ਹਮੇਸ਼ਾ ਨਾਲ ਰੱਖਣਾ ਹੋਵੇਗਾ। ਕਾਲਜ 'ਚ ਐਂਟਰੀ ਅਤੇ ਐਗਜ਼ਿਟ ਲਈ ਵੱਖ-ਵੱਖ ਵਿਵਸਥਾ ਕਰਨੀ ਹੋਵੇਗੀ। ਹਾਸਟਲ 'ਚ ਇਕ ਕਮਰਾ ਇਕ 
ਵਿਦਿਆਰਥੀ ਨੂੰ ਹੀ ਦਿੱਤਾ ਜਾਵੇਗਾ। ਸਾਰੇ ਅਧਿਆਪਕ ਅਤੇ ਵਿਦਿਆਰਥੀ ਮੋਬਾਇਲ 'ਚ ਅਰੋਗਿਆ ਸੇਤੂ ਐਪ ਰੱਖਣਗੇ। ਉਂਝ ਤਾਂ ਸਰਕਾਰ ਨੇ ਕੇਂਦਰ ਸਰਕਾਰ ਵਲੋਂ ਜਾਰੀ ਨਿਯਮਾਂ ਤੋਂ ਬਾਅਦ ਹੀ ਕਾਲਜ ਯੂਨੀਵਰਸਿਟੀਆਂ ਖੋਲ੍ਹਣ 
ਦਾ ਐਲਾਨ ਕਰ ਦਿੱਤਾ ਸੀ ਪਰ ਹੁਣ ਇਸ ਸਬੰਧ 'ਚ ਇਹ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਕੋਰੋਨਾ ਲਾਗ ਦੀ ਬੀਮਾਰੀ (ਮਹਾਮਾਰੀ) ਦੇ ਚਲਦੇ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ 'ਚ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਵੀ ਪੜ੍ਹਾਈ ਠੱਪ ਹੈ। ਅਜਿਹੇ 'ਚ ਹੁਣ ਕਾਲਜ ਯੂਨੀਵਰਸਿਟੀ ਦੇ ਖੁੱਲ੍ਹਣ ਨਾਲ ਵਿਦਿਆਰਥੀ ਜਮਾਤਾਂ ਵਿਚ ਬੈਠਕੇ ਪੜ੍ਹਾਈ ਕਰ ਸਕਣਗੇ।

ਇਹ ਵੀ ਪੜ੍ਹੋ : ਸ਼ਰਧਾ ਨਾਲ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ


Anuradha

Content Editor

Related News