ਦੋ ਕਾਰਾਂ ਵਿਚਾਲੇ ਜ਼ਬਰਦਸਤ ਟੱਕਰ, ਤਿੰਨ ਲੋਕ ਹੋਏ ਜ਼ਖਮੀ

Friday, Nov 25, 2022 - 12:28 PM (IST)

ਦੋ ਕਾਰਾਂ ਵਿਚਾਲੇ ਜ਼ਬਰਦਸਤ ਟੱਕਰ, ਤਿੰਨ ਲੋਕ ਹੋਏ ਜ਼ਖਮੀ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) : ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ’ਤੇ ਪਿੰਡ ਕੁਰਾਲਾ ਨਜ਼ਦੀਕ ਸ਼ੁੱਕਰਵਾਰ ਸਵੇਰੇ ਦੋ ਕਾਰਾਂ ਦੀ ਹੋਈ ਟੱਕਰ ਦੌਰਾਨ ਕਾਰ ਸਵਾਰ 3 ਲੋਕਾਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਸਵੇਰੇ 10.30 ਵਜੇ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦੋਵੇਂ ਕਾਰ ਸਵਾਰ ਪਠਾਨਕੋਟ ਵੱਲ ਜਾ ਰਹੇ ਸਨ ਕਿ ਅਚਾਨਕ ਹੀ ਕਾਰਾਂ ਬੇਕਾਬੂ ਹੋ ਕੇ ਇੱਕ-ਦੂਸਰੇ ਵਿਚ ਨਾਲ ਟਕਰਾਅ ਕੇ ਹਾਦਸਾਗ੍ਰਸਤ ਹੋ ਗਈਆਂ।

ਇਸ ਹਾਦਸੇ ਦੌਰਾਨ ਜਸਵੀਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਲੁਧਿਆਣਾ ਗੰਭੀਰ ਜ਼ਖਮੀ ਹੋ ਗਏ, ਇਸ ਤੋਂ ਇਲਾਵਾ ਦੋ ਹੋਰ ਵਿਅਕਤੀ ਹਾਦਸੇ ’ਚ ਜ਼ਖਮੀ ਹੋਏ ਹਨ। ਇਸ ਦੌਰਾਨ ਲੋਕਾਂ ਵਲੋਂ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਦਸੂਹਾ ਪਹੁੰਚਾਇਆ ਗਿਆ। ਹਾਦਸੇ ਦੀ ਖਬਰ ਮਿਲਦਿਆਂ ਟਾਂਡਾ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
 


author

Gurminder Singh

Content Editor

Related News