ਟਰੱਕ ਤੇ ਮੋਟਰਸਾਈਕਲ ਦੀ ਟੱਕਰ ''ਚ 8 ਸਾਲਾ ਬੱਚੇ ਦੀ ਮੌਤ
Sunday, Dec 24, 2017 - 07:26 PM (IST)

ਨਾਭਾ (ਰਾਹੁਲ ਖੁਰਾਣਾ) : ਨਾਭਾ-ਮਾਲੇਰਕੋਟਲਾ ਰੋਡ 'ਤੇ ਪੈਂਦੇ ਪਿੰਡ ਪਹਾੜਪੁਰ ਨੇੜੇ ਇਕ ਤੇਜ਼ ਰਫਤਾਰ ਟੱਰਕ ਨੇ ਮੋਟਰਸਾਈਕਲ 'ਤੇ ਜਾ ਰਹੇ ਚਾਚੇ ਭਤੀਜੇ ਨੂੰ ਦਰੜ ਦਿੱਤਾ। ਇਸ ਹਾਦਸੇ ਵਿਚ 8 ਸਾਲਾ ਮਾਸੂਮ ਯੁਵਰਾਜ ਸਿੰਘ ਦੀ ਮੌਤ ਹੋ ਗਈ ਜਦਕਿ ਚਾਚਾ ਗੁਰਵਿੰਦਰ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਸਥਾਨਕ ਲੋਕਾਂ ਵਲੋਂ ਗੁਰਵਿੰਦਰ ਸਿੰਘ ਨੂੰ ਇਲਾਜ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪੁਲਸ ਵਲੋਂ ਮੌਕੇ 'ਤੇ ਪਹੁੰਚ ਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।