ਕਾਰ ਦੀ ਲਪੇਟ ''ਚ ਆਉਣ ਨਾਲ ਨਾਨੀ ਦੀ ਮੌਤ , ਮਾਂ-ਧੀ ਜ਼ਖ਼ਮੀ

09/24/2017 3:39:25 PM

ਬਟਾਲਾ (ਸੈਂਡੀ) : ਐਤਵਾਰ ਨੂੰ ਸਥਾਨ ਕਾਦੀਆ ਰੋਡ 'ਤੇ ਇਕ ਤੇਜ਼ ਰਫ਼ਤਾਰ ਕਾਰ ਅਤੇ ਮੋਪਡ ਦੀ ਟੱਕਰ 'ਚ ਮਾਂ ਦੀ ਮੌਤ ਅਤੇ ਧੀ ਤੇ ਉਸ ਦੀ ਛੋਟੀ ਲੜਕੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਰਾਜਵਿੰਦਰ ਕੌਰ ਪਤਨੀ ਗੁਰਪ੍ਰੀਤ ਸਿੰਘ ਵਾਸੀ ਡੇਰਾ ਰੋਡ ਬਟਾਲਾ ਆਪਣੀ ਮਾਤਾ ਹਰਜੀਤ ਕੌਰ ਪਤਨੀ ਜਰਨੈਲ ਸਿੰਘ ਅਤੇ ਆਪਣੀ ਇਕ ਸਾਲ ਦੀ ਲੜਕੀ ਨਾਲ ਮੋਪਡ 'ਤੇ ਸਵਾਰ ਹੋ ਕੇ ਬਟਾਲਾ ਤੋਂ ਕਾਦੀਆ ਆਪਣੇ ਕਿਸੇ ਰਿਸ਼ਤੇਦਾਰ ਕੋਲ ਜਾ ਰਹੀਆਂ ਸੀ ਕਿ ਪਿੰਡ ਦਿਵਾਨੀਵਾਲ ਦੇ ਕੋਲ ਕਾਦੀਆਂ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਇਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਨਾਲ ਛੋਟੀ ਲੜਕੀ ਸਮੇਤ ਦੋਵੇਂ ਮਾਂਵਾਂ-ਧੀਆਂ ਗੰਭੀਰ ਜ਼ਖ਼ਮੀ ਹੋ ਗਈਆ।
ਘਟਨਾ ਤੋਂ ਬਾਅਦ ਜ਼ਖਮੀਆਂ ਨੂੰ ਤੁਰੰਤ 108 ਐਂਬੂਲੈਂਸ ਦੇ ਕਰਮਚਾਰੀਆਂ ਬਟਾਲਾ ਦੇ ਸਿਵਲ ਹਸਪਤਾਲ ਲਿਆਂਦਾ। ਉਥੇ ਡਾਕਟਰਾਂ ਇਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਅੰਮ੍ਰਿਤਸਰ ਰੈਫਰ ਕਰ ਦਿੱਤਾ। ਜਿੱਥੇ ਹਰਜੀਤ ਕੌਰ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਕਾਰ ਨੂੰ ਕਬਜ਼ੇ ਵਿਚ ਲੈ ਕੇ ਡਰਾਈਵਰ ਖਿਲਾਫ਼ ਕੇਸ ਦਰਜ ਕਰ ਦਿੱਤਾ ਹੈ।


Related News