ਮੋਟਰਸਾਈਕਲ ਤੇ ਅਣਪਛਾਤੇ ਵਾਹਨ ਦੀ ਟੱਕਰ ''ਚ 1 ਦੀ ਮੌਤ
Saturday, Mar 23, 2019 - 05:25 PM (IST)

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਮੋਟਰਸਾਈਕਲ ਅਤੇ ਅਣਪਛਾਤੇ ਵਾਹਨ ਦੀ ਟੱਕਰ 'ਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਜਦਕਿ ਉਸ ਦੇ ਪਿੱਛੇ ਬੈਠਾ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਸੰਜੀਵ ਕੁਮਾਰ ਪੁੱਤਰ ਰਮੇਸ਼ ਕੁਮਾਰ, ਬੰਟੀ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਰਾਹੀ ਬਸਤੀ ਬਰਨਾਲਾ ਬੀਤੀ ਰਾਤ 11-12 ਵਜੇ ਦੇ ਵਿਚਕਾਰ ਪਿੰਡ ਸ਼ੇਖਾਂ ਤੋਂ ਬਰਨਾਲਾ ਮੋਟਰਸਾਈਕਲ 'ਤੇ ਆ ਰਹੇ ਸੀ, ਜਿਸ ਨੂੰ ਕਿ ਸੰਜੀਵ ਕੁਮਾਰ ਚਲਾ ਰਿਹਾ ਸੀ। ਜਦੋਂ ਉਹ ਮੇਨ ਰੋਡ ਸੜਕ 'ਤੇ ਚੜ੍ਹੇ ਤਾਂ ਇਕ ਅਣਪਛਾਤੇ ਵਾਹਨ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਇਸ ਹਾਦਸੇ ਵਿਚ ਸੰਜੀਵ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਬੰਟੀ ਸਿੰਘ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਬਾਹਰ ਰੈਫਰ ਕਰ ਦਿੱਤਾ।