ਮੋਟਰਸਾਈਕਲਾਂ ਦੀ ਆਪਸੀ ਟੱਕਰ ''ਚ ਪੁਲਸ ਮੁਲਾਜ਼ਮ ਦੀ ਮੌਤ

Tuesday, Oct 06, 2020 - 05:49 PM (IST)

ਮੋਟਰਸਾਈਕਲਾਂ ਦੀ ਆਪਸੀ ਟੱਕਰ ''ਚ ਪੁਲਸ ਮੁਲਾਜ਼ਮ ਦੀ ਮੌਤ

ਗੁਰਦਾਸਪੁਰ (ਵਿਨੋਦ) : ਸਥਾਨਕ ਪਿੰਡ ਬੱਬੇਹਾਲੀ ਦੇ ਅੱਡੇ 'ਤੇ 2 ਮੋਟਰਸਾਈਕਲਾ ਦੀ ਟੱਕਰ ਹੋਣ ਕਾਰਣ ਇਕ ਪੁਲਸ ਕਰਮਚਾਰੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਪ੍ਰੀਤਮ ਚੰਦ ਪੁੱਤਰ ਨੰਦ ਲਾਲ ਵਾਸੀ ਪਿੰਡ ਮਾਨ ਚੋਪੜਾ, ਜੋ ਕਿ ਗੁਰਦਾਸਪੁਰ 'ਚ ਪੀ. ਸੀ. ਆਰ. 'ਚ ਤਾਇਨਾਤ ਸੀ, ਆਪਣੇ ਮੋਟਰਸਾਈਕਲ 'ਤੇ ਪਿੰਡ ਤੋਂ ਸ਼ਾਮ 7 ਵਜੇ ਗੁਰਦਾਸਪੁਰ ਆ ਰਿਹਾ ਸੀ ਕਿ ਜਦੋਂ ਪਿੰਡ ਬੱਬੇਹਾਲੀ ਦੇ ਅੱਡੇ 'ਤੇ ਪਹੁੰਚਿਆਂ ਤਾਂ ਸਾਹਮਣੇ ਤੋਂ ਆ ਰਹੇ ਤੇਜ਼ ਰਫਤਾਰ ਮੋਟਰਸਾਈਕਲ ਚਾਲਕ ਨਾਲ ਟੱਕਰ ਹੋ ਗਈ।

ਇਸ ਦੌਰਾਨ ਲੋਕਾਂ ਨੇ ਤੁਰੰਤ ਉਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਦਾਖ਼ਲ ਕਰਵਾਇਆ ਪਰ ਹਾਲਤ ਗੰਭੀਰ ਹੋਣ 'ਤੇ ਡਾਕਟਰਾਂ ਨੇ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ, ਜਿਥੇ ਉਸ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਕਾਰਵਾਈ ਕਰ ਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਨੂੰ ਸੌਂਪ ਦਿੱਤੀ।


author

Gurminder Singh

Content Editor

Related News