ਇੱਟਾਂ ਨਾਲ ਲੱਦੇ ਟਰੈਕਟਰ-ਟਰਾਲੀ ਨੇ ਇਲਾਕੇ ''ਚ ਪਵਾ''ਤੇ ਵੈਣ, ਪਤੀ-ਪਤਨੀ ਦੀ ਥਾਈਂ ਹੋ ਗਈ ਮੌਤ
Sunday, Jan 26, 2025 - 08:01 PM (IST)
ਬਾਬਾ ਬਕਾਲਾ ਸਾਹਿਬ (ਰਾਕੇਸ਼)- ਪੰਜਾਬ ਦੇ ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਤੋਂ ਇਕ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪਿੰਡ ਚੀਮਾਬਾਠ ਕੋਲ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਮ੍ਰਿਤਕਾਂ ਦੀ ਪਛਾਣ ਪਤੀ-ਪਤਨੀ ਕੁਲਵੰਤ ਸਿੰਘ ਤੇ ਜਸਬੀਰ ਕੌਰ ਵਜੋਂ ਹੋਈ ਹੈ। ਮ੍ਰਿਤਕ ਬੁਟਾਰੀ ਸਟੇਸ਼ਨ ਦੇ ਵਸਨੀਕ ਦੱਸੇ ਜਾਂਦੇ ਹਨ। ਜਾਣਕਾਰੀ ਅਨੁਸਾਰ ਇਹ ਦੋਵੇਂ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਸਨ ਕਿ ਇੱਟਾਂ ਦੀ ਭਰੀ ਟਰਾਲੀ ਨਾਲ ਇਨ੍ਹਾਂ ਦੇ ਮੋਟਰਸਾਈਕਲ ਦੀ ਟੱਕਰ ਹੋ ਗਈ। ਮੌਕੇ 'ਤੇ ਮੌਜੂਦ ਲੋਕਾਂ ਮੁਤਾਬਕ ਇੱਟਾਂ ਦੀ ਲੱਦੀ ਟਰੈਕਟਰ-ਟਰਾਲੀ ਟਰਾਲੀ ਬਹੁਤ ਤੇਜ਼ ਰਫ਼ਤਾਰ ਨਾਲ ਆ ਰਹੀ ਸੀ ਤੇ ਹਾਦਸੇ ਮਗਰੋਂ ਦੋਵੇਂ ਟਰੈਕਟਰ ਸਵਾਰ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ- ਹਸਪਤਾਲ ਦੀ ਬੱਤੀ ਗੁੱਲ ਹੋਣ ਦੇ ਮਾਮਲੇ ਦਾ ਸਿਹਤ ਮੰਤਰੀ ਨੇ ਲਿਆ ਨੋਟਿਸ, ਜਾਂਚ ਦੇ ਹੁਕਮ ਕੀਤੇ ਜਾਰੀ
ਟੱਕਰ ਇੰਨੀ ਜ਼ਬਰਦਸਤ ਸੀ ਕਿ ਇਨ੍ਹਾਂ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਥਾਣਾ ਬਿਆਸ ਤੋਂ ਪੁੱਜੇ ਸਹਾਇਕ ਸਬ ਇੰਸਪੈਕਟਰ ਰਤਨ ਸਿੰਘ ਨੇ ਕਾਰਵਾਈ ਕਰਦਿਆਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਪਹੁੰਚਾਇਆ ਅਤੇ ਉਨ੍ਹਾਂ ਕਿਹਾ ਕਿ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਦੀ ਜਾ ਰਹੀ ਹੈ।
ਇਹ ਵੀ ਪੜ੍ਹੋ- ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ CBSE ਨੇ ਜਾਰੀ ਕੀਤੀ ਸਖ਼ਤ ਹਦਾਇਤ, ਨਾ ਮੰਨਣ 'ਤੇ ਲੱਗੇਗਾ 2 ਸਾਲ ਦਾ Ban
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e