ਪੰਜਾਬ ਦੇ NH ''ਤੇ ਬੱਸ ਤੇ ਟਰੈਕਟਰ-ਟਰਾਲੀ ਵਿਚਾਲੇ ਜ਼ਬਰਦਸਤ ਟੱਕਰ, ਪਿਆ ਚੀਕ-ਚਿਹਾੜਾ
Sunday, Jan 26, 2025 - 07:19 PM (IST)

ਦੀਨਾਨਗਰ (ਹਰਜਿੰਦਰ ਗੌਰਾਇਆ)- ਦੀਨਾਨਗਰ ਵਿਖੇ ਨੈਸ਼ਨਲ ਹਾਈਵੇਅ 'ਤੇ ਨੇੜੇ ਰਣਜੀਤ ਬਾਗ ਅੱਜ ਇਕ ਨਿੱਜੀ ਕੰਪਨੀ ਦੀ ਬੱਸ ਅਤੇ ਇਕ ਟਰੈਕਟਰ-ਟਰਾਲੀ ਵਿਚਕਾਰ ਟੱਕਰ ਹੋਣ ਕਾਰਨ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਗੁਰਦਾਸਪੁਰ ਤੋਂ ਦੀਨਾਨਗਰ ਆ ਰਹੀ ਇਕ ਨਿੱਜੀ ਕੰਪਨੀ ਦੀ ਬੱਸ ਜਦ ਅੱਡਾ ਰਣਜੀਤ ਬਾਗ ਨੇੜੇ ਪਹੁੰਚੀ ਤਾਂ ਪਿੰਡ ਰਣਜੀਤ ਬਾਗ ਨੂੰ ਮੁੜ ਰਹੇ ਟਰੈਕਟਰ-ਟਰਾਲੀ ਨਾਲ ਬੱਸ ਦੀ ਟੱਕਰ ਹੋ ਗਈ।
ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਜਦ ਬੱਸ ਚਾਲਕ ਵੱਲੋਂ ਟਰੈਕਟਰ-ਟਰਾਲੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਬੱਸ ਨੂੰ ਰੋਕਣ ਲਈ ਬਰੇਕ ਮਾਰੀ ਤਾਂ ਇਸੇ ਦੌਰਾਨ ਅਚਾਨਕ ਬਰੇਕ ਵਾਲੀ ਪਾਈਪ ਫੱਟ ਗਈ। ਜਿਸ ਕਾਰਨ ਬੱਸ ਡਿਵਾਈਡਰ 'ਤੇ ਚੜ੍ਹਦੀ ਹੋਈ ਟਰੈਕਟਰ-ਟਰਾਲੀ ਨਾਲ ਟਕਰਾ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ
ਟਰੈਕਟਰ-ਟਰਾਲੀ 'ਤੇ ਸਵਾਰ ਦੋ ਨੌਜਵਾਨਾਂ ਵਿੱਚੋਂ ਇਕ ਨੌਜਵਾਨ ਦੇ ਸਿਰ 'ਤੇ ਸੱਟ ਲੱਗੀ ਹੈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਉਧਰ ਬੱਸ ਕੰਡਕਟਰ ਦੇ ਅਨੁਸਾਰ ਬੱਸ ਵਿੱਚ ਮੌਜੂਦ ਸਵਾਰੀਆਂ ਵਿੱਚੋਂ ਦੋ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਮੌਕੇ ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਜੇਕਰ ਬੱਸ ਡਿਵਾਈਡਰ 'ਤੇ ਨਾ ਚੜਦੀ ਤਾਂ ਵੱਡਾ ਹਾਦਸਾ ਹੋ ਜਾਣਾ ਸੀ। ਜਦੋਂ ਬੱਸ ਡਿਵਾਈਡਰ 'ਤੇ ਚੜ੍ਹੀ ਤਾਂ ਬੱਸ ਦੀ ਸਪੀਡ ਹੌਲੀ ਹੋਣ ਕਾਰਨ ਵੱਡਾ ਹਾਦਸਾ ਹੋਣ ਤੋਂ ਟੱਲ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਤੜਕਸਾਰ ਵੱਡਾ ਹਾਦਸਾ, ਪਾਰਟੀ ਤੋਂ ਪਰਤ ਰਹੇ ਦੋ ਦੋਸਤਾਂ ਦੀ ਦਰਦਨਾਕ ਮੌਤ, ਕਾਰ ਦੇ ਉੱਡੇ ਪਰਖੱਚੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e