ਨੈਸ਼ਨਲ ਹਾਈਵੇਅ ''ਤੇ ਕੈਂਟਰ ਤੇ ਸਵਾਰੀਆਂ ਨਾਲ ਭਰੀ ਬੱਸ ਵਿਚਾਲੇ ਹੋਈ ਭਿਆਨਕ ਟੱਕਰ, ਕਈ ਸਵਾਰੀਆਂ ਜ਼ਖ਼ਮੀ

Friday, Apr 10, 2026 - 11:48 PM (IST)

ਨੈਸ਼ਨਲ ਹਾਈਵੇਅ ''ਤੇ ਕੈਂਟਰ ਤੇ ਸਵਾਰੀਆਂ ਨਾਲ ਭਰੀ ਬੱਸ ਵਿਚਾਲੇ ਹੋਈ ਭਿਆਨਕ ਟੱਕਰ, ਕਈ ਸਵਾਰੀਆਂ ਜ਼ਖ਼ਮੀ

ਲੁਧਿਆਣਾ (ਸ਼ਿਵਮ) - ਨੈਸ਼ਨਲ ਹਾਈਵੇਅ ''ਤੇ ਅੱਜ ਲਾਡੋਵਾਲ ਦੇ ਮੇਨ ਚੌਕ ਵਿੱਚ ਇੱਕ ਕੈਂਟਰ ਅਤੇ ਸਵਾਰੀਆਂ ਨਾਲ ਭਰੀ ਬੱਸ ਵਿਚਾਲੇ ਭਿਆਨਕ ਟੱਕਰ ਹੋ ਜਾਣ ਕਾਰਨ ਕਈ ਸਵਾਰੀਆਂ ਦੇ ਜ਼ਖ਼ਮੀ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ''ਤੇ ਇਕੱਠੀ ਕੀਤੀ ਗਈ ਜਾਣਕਾਰੀ ਅਨੁਸਾਰ ਕਰੀਬ ਰਾਤ 9 ਵਜੇ ਲੁਧਿਆਣਾ ਵੱਲੋਂ ਸਵਾਰੀਆਂ ਨਾਲ ਭਰੀ ਬੱਸ ਜਲੰਧਰ ਵੱਲ ਜਾ ਰਹੀ ਸੀ ਅਤੇ ਇਸੇ ਦੌਰਾਨ ਫਿਲੌਰ ਵੱਲੋਂ ਇੱਕ ਕੈਂਟਰ ਚਾਲਕ ਲਾਡੋਵਾਲ ਚੌਕ ਤੋਂ ਹੰਬੜਾਂ ਰੋਡ ਵੱਲ ਮੁੜ ਰਿਹਾ ਸੀ। ਇਸੇ ਦੌਰਾਨ ਕੈਂਟਰ ਅਤੇ ਸਵਾਰੀਆਂ ਨਾਲ ਭਰੀ ਬੱਸ ਵਿਚਾਲੇ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਬੱਸ ਵਿੱਚ ਬੈਠੀਆਂ ਕਈ ਸਵਾਰੀਆਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ।

ਹਾਦਸਾ ਹੋਣ ਤੋਂ ਬਾਅਦ ਮੌਕੇ ''ਤੇ ਲੋਕਾਂ ਵਿੱਚ ਹਾਹਾਕਾਰ ਮਚ ਗਈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਤੁਰੰਤ ਥਾਣਾ ਲਾਡੋਵਾਲ ਦੀ ਪੁਲਸ ਮੌਕੇ ''ਤੇ ਪਹੁੰਚੀ। ਮੌਕੇ 'ਤੇ ਪਹੁੰਚੇ ਜਾਂਚ ਅਧਿਕਾਰੀ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਦੋਵਾਂ ਵਾਹਨਾਂ ਨੂੰ ਕਬਜ਼ੇ ਵਿੱਚ ਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਜੋ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ, ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਫਿਲਹਾਲ ਨੈਸ਼ਨਲ ਹਾਈਵੇਅ ਉੱਪਰ ਹਾਦਸਾਗ੍ਰਸਤ ਕੈਂਟਰ ਅਤੇ ਬੱਸ ਨੂੰ ਹਾਈਵੇਅ ਤੋਂ ਹਟਾਇਆ ਜਾ ਰਿਹਾ ਹੈ ਅਤੇ ਹਾਈਵੇਅ ''ਤੇ ਲੱਗੇ ਜਾਮ ਨੂੰ ਖੁਲ੍ਹਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਸ ਨੇ ਦੋਵਾਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਜਿਹੀ ਸੂਰਤ ਹੋਵੇਗੀ, ਵੈਸੀ ਕਾਰਵਾਈ ਕੀਤੀ ਜਾਵੇਗੀ।


author

Inder Prajapati

Content Editor

Related News