ਮੋਟਰਸਾਈਕਲ ਦੀ ਟਰੈਕਟਰ ਟਰਾਲੀ ਨਾਲ ਜ਼ਬਰਦਸਤ ਟੱਕਰ, ਇਕ ਦੀ ਮੌਤ

04/24/2017 2:47:31 PM

ਤਲਵੰਡੀ ਭਾਈ (ਪਾਲ) : ਇੱਥੇ ਖੋਸਾ ਦਲ ਸਿੰਘ ਰੋਡ ''ਤੇ ਇਕ ਮੋਟਰਸਾਈਕਲ ਦੀ ਟਰੈਕਟਰ-ਟਰਾਲੀ ਨਾਲ ਟੱਕਰ ਹੋਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਤਲਵੰਡੀ ਭਾਈ ਤੋਂ ਖੋਸਾਦਲ ਸਿੰਘ ਵੱਲ ਜਾ ਰਹੇ ਇਕ ਮੋਟਰਸਾਈਕਲ ਸਵਾਰ ਦੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ। ਸਿੱਟੇ ਵਜੋਂ ਘਟਨਾਂ ਸਥਾਨ ''ਤੇ ਹੀ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਸੁਖਦੇਵ ਸਿੰਘ (40) ਪੁੱਤਰ ਬੰਤ ਸਿੰਘ ਵਾਸੀ ਪਿੰਡ ਧੰਨਾਂ ਸ਼ਹੀਦ ਵਜੋਂ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ''ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ''ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ।


Gurminder Singh

Content Editor

Related News