ਇਨੋਵਾ ਤੇ ਟਰੈਕਟਰ-ਟਰਾਲੀ ਦੀ ਟੱਕਰ; 2 ਫੱਟੜ

Thursday, Feb 22, 2018 - 11:38 PM (IST)

ਇਨੋਵਾ ਤੇ ਟਰੈਕਟਰ-ਟਰਾਲੀ ਦੀ ਟੱਕਰ; 2 ਫੱਟੜ

ਬੰਗਾ, (ਚਮਨ ਲਾਲ/ਰਾਕੇਸ਼)- ਬੀਤੀ ਦੇਰ ਰਾਤ ਬੰਗਾ–ਫਗਵਾੜਾ ਮੁੱਖ ਮਾਰਗ 'ਤੇ ਪੈਂਦੇ ਪਿੰਡ ਮਜਾਰੀ ਨਜ਼ਦੀਕ ਇਕ ਟਰੈਕਟਰ-ਟਰਾਲੀ ਤੇ ਇਨੋਵਾ ਕਾਰ ਦੀ ਟੱਕਰ ਹੋਣ ਕਾਰਨ 2 ਵਿਅਕਤੀ ਫੱਟੜ ਹੋ ਗਏ। 
ਜਾਣਕਾਰੀ ਅਨੁਸਾਰ ਇਨੋਵਾ ਕਾਰ 'ਚ ਸੁਰਿੰਦਰ ਕੁਮਾਰ ਵਾਸੀ ਬੰਗਾ ਫਗਵਾੜਾ ਵੱਲੋਂ ਆਪਣੇ ਘਰ ਬੰਗਾ ਨੂੰ ਵਾਪਸ ਆ ਰਿਹਾ ਸੀ। ਜਿਵੇਂ ਹੀ ਉਹ ਪਿੰਡ ਮਜਾਰੀ ਨਜ਼ਦੀਕ ਪਹੁੰਚਿਆ ਤਾਂ ਸਾਹਮਣਿਓਂ ਨਵਾਂਸ਼ਹਿਰ ਵੱਲੋਂ ਆ ਰਹੀ ਟਰੈਕਟਰ-ਟਰਾਲੀ, ਜਿਸ ਨੂੰ ਬਲਦੇਵ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਮੱਲੂਪੋਤਾ ਚਲਾ ਰਿਹਾ ਸੀ, ਨਾਲ ਟਕਰਾਅ ਗਿਆ। ਹਾਦਸੇ 'ਚ ਸੁਰਿੰਦਰ ਕੁਮਾਰ ਅਤੇ ਬਲਦੇਵ ਸਿੰਘ ਦੋਵੇਂ ਫੱਟੜ ਹੋ ਗਏ, ਜਿਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਢਾਹਾ ਕਲੇਰਾਂ ਲਿਜਾਇਆ ਗਿਆ ਪਰ ਉਨ੍ਹਾਂ ਦੀ ਹਾਲਤ ਨੂੰ ਦੇਖਦੇ ਹੋਏ ਨਵਾਂਸ਼ਹਿਰ ਦੇ ਵੱਖ-ਵੱਖ ਹਸਪਤਾਲਾਂ 'ਚ ਰੈਫਰ ਕਰ ਦਿੱਤਾ ਗਿਆ। ਹਾਦਸਾ ਇੰਨਾ ਜ਼ਬਰਦਸਤ ਹੋਇਆ ਕਿ ਇਨੋਵਾ ਕਾਰ ਦੀਆਂ ਧੱਜੀਆਂ ਉੱਡ ਗਈਆਂ। ਬੰਗਾ ਥਾਣਾ ਸਦਰ ਪੁਲਸ ਦੇ ਏ.ਐੱਸ.ਆਈ. ਘਟਨਾ ਦੀ ਸੂਚਨਾ ਮਿਲਦੇ ਹੀ ਸਮੇਤ ਪੁਲਸ ਪਾਰਟੀ ਮੌਕੇ 'ਤੇ ਪੁੱਜੇ ਤੇ ਹਾਦਸਾਗ੍ਰਸਤ ਵਾਹਨ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।


Related News