66 KV ਲਾਈਨਾਂ ਹੇਠ ਨਿਯਮਾਂ ਨੂੰ ਛਿੱਕੇ ਟੰਗ ਕਾਲੋਨਾਈਜ਼ਰ ਵਲੋਂ ਉਸਾਰੀ ਸ਼ੁਰੂ, ਦੋ ਵਾਰ ਹਾਦਸਿਆਂ ’ਚ ਜਾ ਚੁੱਕੀਆਂ ਨੇ ਜਾਨਾਂ
Tuesday, Mar 10, 2026 - 10:44 AM (IST)
ਸਾਹਨੇਵਾਲ (ਜਗਰੂਪ) : ਇਨਸਾਨ ਆਪਣੇ ਸਵਾਰਥਾਂ ਵਿਚ ਇਸ ਹੱਦ ਤਕ ਅੰਨ੍ਹਾ ਹੋ ਚੁੱਕਿਆ ਹੈ ਕਿ ਉਹ ਆਪਣੇ ਫਾਇਦੇ ਲਈ ਕਿਸੇ ਵੀ ਤਰ੍ਹਾਂ ਦੇ ਨਿਯਮਾਂ ਨੂੰ ਛਿੱਕੇ ਟੰਗ ਦਿੰਦਾ ਹੈ। ਅਜਿਹਾ ਹੀ ਮਾਮਲਾ ਕੁਹਾੜਾ ਵਿਚ 66 ਕੇ. ਵੀ. ਹਾਈ ਵੋਲਟੇਜ ਬਿਜਲੀ ਲਾਈਨਾਂ ਹੇਠ ਨਿਯਮਾਂ ਨੂੰ ਛਿੱਕੇ ਟੰਗ ਕੇ ਕਾਲੋਨਾਈਜ਼ਰ ਵਲੋਂ ਦੁਕਾਨਾਂ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਸ ਲਾਈਨ ਨਾਲ ਪਹਿਲਾਂ ਵੀ ਦੋ ਹਾਦਸੇ ਵਾਪਰ ਚੁੱਕੇ ਹਨ, ਜਿਨ੍ਹਾਂ ਵਿਚ ਦੋ ਕੀਮਤੀ ਜਾਨਾਂ ਜਾ ਚੁੱਕੀਆਂ ਹਨ ਪਰ ਇਸ ਦੇ ਬਾਵਜੂਦ ਸਬੰਧਿਤ ਮਹਿਕਮੇ ਸੁੱਤੇ ਹੋਏ ਦਿਖਾਈ ਦੇ ਰਹੇ ਹਨ।
ਇਹ ਵੀ ਪੜ੍ਹੋ : ਪਾਇਲ ਗੋਲੀਬਾਰੀ ਕਾਂਡ: ਮ੍ਰਿਤਕ ਸਤਨਾਮ ਦੀ ਪਤਨੀ ਵੱਲੋਂ ਨਿਰਪੱਖ ਜਾਂਚ ਤੇ ਪਰਿਵਾਰ ਲਈ ਮਦਦ ਦੀ ਅਪੀਲ
ਸਥਾਨਕ ਲੋਕਾਂ ਮੁਤਾਬਕ ਹਾਈ ਵੋਲਟੇਜ ਬਿਜਲੀ ਲਾਈਨਾਂ ਹੇਠ ਕਿਸੇ ਵੀ ਕਿਸਮ ਦੀ ਇਮਾਰਤੀ ਉਸਾਰੀ ਕਰਨਾ ਸੁਰੱਖਿਆ ਨਿਯਮਾਂ ਦੇ ਖਿਲਾਫ ਹੈ ਅਤੇ ਇਸ ਲਈ ਨਿਰਧਾਰਤ ਦੂਰੀ ਰੱਖਣੀ ਲਾਜ਼ਮੀ ਹੁੰਦੀ ਹੈ ਪਰ ਕੁਹਾੜਾ ਵਿਚ ਇਹ ਨਿਯਮ ਖੁੱਲ੍ਹੇਆਮ ਤੋੜੇ ਜਾ ਰਹੇ ਹਨ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਜਦੋਂ ਪਹਿਲਾਂ ਹੀ ਦੋ ਲੋਕਾਂ ਦੀਆਂ ਜਾਨਾਂ ਜਾ ਚੁੱਕੀਆਂ ਹਨ ਤਾਂ ਪ੍ਰਸ਼ਾਸਨ ਨੂੰ ਹੋਰ ਸਖ਼ਤ ਕਦਮ ਚੁੱਕਣੇ ਚਾਹੀਦੇ ਸਨ ਪਰ ਹੁਣ ਵੀ ਜੇਕਰ ਸਮੇਂ ਸਿਰ ਕਾਰਵਾਈ ਨਾ ਹੋਈ ਤਾਂ ਕਿਸੇ ਵੀ ਵੇਲੇ ਵੱਡਾ ਹਾਦਸਾ ਵਾਪਰ ਸਕਦਾ ਹੈ। ਪਿੰਡ ਵਾਸੀਆਂ ਨੇ ਸਰਕਾਰ ਅਤੇ ਸਬੰਧਿਤ ਮਹਿਕਮਿਆਂ ਤੋਂ ਮੰਗ ਕੀਤੀ ਹੈ ਕਿ ਮੌਕੇ ਦੀ ਤੁਰੰਤ ਜਾਂਚ ਕਰ ਕੇ ਬਿਜਲੀ ਲਾਈਨਾਂ ਹੇਠ ਹੋ ਰਹੀ ਉਸਾਰੀ ਨੂੰ ਰੋਕਿਆ ਜਾਵੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
