ਤੇਜ਼ ਰਫ਼ਤਾਰ ਕੰਬਾਈਨ ਨੇ ਮੋਟਰਸਾਈਕਲ ਚਾਲਕ ਨੂੰ ਲਿਆ ਲਪੇਟ ’ਚ, ਮੌਕੇ ’ਤੇ ਮੌਤ

Sunday, Oct 17, 2021 - 02:06 PM (IST)

ਤੇਜ਼ ਰਫ਼ਤਾਰ ਕੰਬਾਈਨ ਨੇ ਮੋਟਰਸਾਈਕਲ ਚਾਲਕ ਨੂੰ ਲਿਆ ਲਪੇਟ ’ਚ, ਮੌਕੇ ’ਤੇ ਮੌਤ

ਬਟਾਲਾ (ਜ.ਬ., ਯੋਗੀ, ਅਸ਼ਵਨੀ) : ਬੀਤੀ ਰਾਤ ਤੇਜ਼ ਰਫਤਾਰ ਕੰਬਾਈਨ ਵਲੋਂ ਮੋਟਰਸਾਈਕਲ ਚਾਲਕ ਨੂੰ ਆਪਣੀ ਲਪੇਟ ਵਿਚ ਲੈਣ ਨਾਲ ਉਸਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਦਿਆਲਗੜ੍ਹ ਦੇ ਇੰਚਾਰਜ ਏ.ਐੱਸ.ਆਈ ਰਮੇਸ਼ ਕੁਮਾਰ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਸਾਢੇ 7 ਵਜੇ ਦੇ ਕਰੀਬ ਸੁਖਚੈਨ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਨਵਾਂ ਪਿੰਡ ਪੰਜ ਖਡੱਲ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਟਾਲਾ ਤੋਂ ਕਾਹਨੂੰਵਾਨ ਨੂੰ ਜਾ ਰਿਹਾ ਸੀ। ਜਦੋਂ ਇਹ ਪਿੰਡ ਬਹਿਲੂਵਾਲ ਨੇੜੇ ਪਹੁੰਚਿਆ ਤਾਂ ਸਾਹਮਣਿਓਂ ਆ ਰਹੀ ਤੇਜ਼ ਰਫਤਾਰ ਕੰਬਾਈਨ ਜਿਸ ਨੂੰ ਅਣਪਛਾਤਾ ਵਿਅਕਤੀ ਚਲਾ ਰਿਹਾ ਸੀ, ਨੇ ਆਪਣੀ ਲਪੇਟ ਵਿਚ ਲੈ ਲਿਆ ਜਿਸ ਨਾਲ ਇਸਦੀ ਮੌਕੇ ’ਤੇ ਹੀ ਮੌਤ ਹੋ ਗਈ।

ਚੌਕੀ ਇੰਚਾਰਜ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਮ੍ਰਿਤਕ ਸੁਖਚੈਨ ਦੀ ਲਾਸ਼ ਨੂੰ ਕਬਜ਼ੇ ਵਿਚ ਲਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਦਰ ਵਿਖੇ ਮ੍ਰਿਤਕ ਦੇ ਭਰਾ ਲਾਲੀ ਦੇ ਬਿਆਨਾਂ ਦੇ ਆਧਾਰ ’ਤੇ ਕੰਬਾਈਨ ਚਾਲਕ ਵਿਰੁੱਧ ਕੇਸ ਦਰਜ ਕਰਨ ਤੋਂ ਬਾਅਦ ਜਿਥੇ ਬਣਦੀ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਹੈ, ਉਥੇ ਨਾਲ ਹੀ ਕੰਬਾਈਨ ਅਤੇ ਮੋਟਰਸਾਈਕਲ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ।


author

Gurminder Singh

Content Editor

Related News