ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਕੰਬਾਈਨਾਂ, ਝੋਨੇ ਦੀ ਵਾਢੀ ਲਈ ਪ੍ਰਸ਼ਾਸਨ ਵੱਲੋਂ ਸਖ਼ਤ ਹੁਕਮ ਜਾਰੀ

Thursday, Sep 24, 2026 - 05:57 AM (IST)

ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਕੰਬਾਈਨਾਂ, ਝੋਨੇ ਦੀ ਵਾਢੀ ਲਈ ਪ੍ਰਸ਼ਾਸਨ ਵੱਲੋਂ ਸਖ਼ਤ ਹੁਕਮ ਜਾਰੀ

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ) : ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿੱਤਿਆ ਉੱਪਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੰਡੀ ਵਿੱਚ ਕੇਵਲ ਸੁੱਕਾ ਝੋਨਾ ਹੀ ਵੇਚਣ ਲਈ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਝੋਨੇ ਵਿੱਚ ਨਮੀ ਦੀ ਵੱਧ ਤੋਂ ਵੱਧ ਮਾਤਰਾ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ ਆਪਣੇ ਝੋਨੇ ਦੀ ਕਟਾਈ ਫਸਲ ਪੂਰੀ ਤਰ੍ਹਾਂ ਪੱਕਣ 'ਤੇ ਹੀ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਜੇਕਰ ਝੋਨਾ ਸੁੱਕਾ ਹੋਵੇਗਾ ਤਾਂ ਉਸ ਵਿੱਚ ਨਮੀਂ ਦੀ ਮਾਤਰਾ ਵੀ ਵੱਧ ਤੋਂ ਵੱਧ 17 ਫ਼ੀਸਦੀ ਹੀ ਹੋਵੇਗੀ ਅਤੇ ਖ਼ਰੀਦ ਏਜੰਸੀਆਂ ਵੱਲੋਂ ਪਹਿਲ ਦੇ ਅਧਾਰ 'ਤੇ ਉਸ ਸੁੱਕੇ ਝੋਨੇ ਨੂੰ ਖ਼ਰੀਦਿਆ ਜਾਵੇਗਾ।

ਇਹ ਵੀ ਪੜ੍ਹੋ : ਸਿਵਲ ਹਸਪਤਾਲ ’ਚ ਜਣੇਪੇ ਤੋਂ ਬਾਅਦ 24 ਸਾਲਾ ਮਹਿਲਾ ਦੀ ਹਾਲਤ ਵਿਗੜੀ, ਪਰਿਵਾਰ ਨੇ ਲਾਪਰਵਾਹੀ ਦੇ ਲਾਏ ਦੋਸ਼ 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿਹਾ ਪੰਜਾਬ ਰਾਜ ਵਿੱਚ ਖਰੀਫ ਸੀਜ਼ਨ 2026-27 ਦੌਰਾਨ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2461/- ਰੁਪਏ ਪ੍ਰਤੀ ਕੁਵਿੰਟਲ ਨਿਧਾਰਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਝੋਨੇ ਦੀ ਖਰੀਦ ਲਈ ਕੁੱਲ 92 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਸਾਰੇ ਕੰਬਾਈਨ ਆਪ੍ਰੇਟਰਾਂ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਸਵੇਰੇ 10:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੀ ਝੋਨੇ ਦੀ ਕਟਾਈ ਕਰਨ ਤਾਂ ਜੋ ਝੋਨੇ ਦੀ ਫਸਲ ਵਿੱਚ ਨਮੀਂ ਦੀ ਮਾਤਰਾ ਵੱਧ ਨਾ ਆ ਸਕੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੇਵਲ ਦਿਨ ਵੇਲੇ ਹੀ ਆਪਣੀ ਝੋਨੇ ਦੀ ਪੱਕੀ ਹੋਈ ਫ਼ਸਲ ਦੀ ਕਟਾਈ ਕਰਵਾਉਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News