ਕੁੜੀ ਨੂੰ ਕੁਮੈਂਟ ਕੀਤਾ ਤਾਂ ਪਰਿਵਾਰ ਨੇ ਸ਼ਰੇਆਮ ਕੁੱਟਿਆ, ਵੀਡੀਓ ਵਾਇਰਲ
Thursday, Sep 26, 2019 - 07:03 PM (IST)
ਮੋਗਾ (ਵਿਪਨ)— ਆਏ ਦਿਨ ਸੋਸ਼ਲ ਮੀਡੀਆ 'ਤੇ ਕੁੱਟਮਾਰ ਦੀਆਂ ਬੇਹੱਦ ਵੀਡੀਓ ਵਾਇਰਲ ਹੋ ਰਹੀਆਂ ਹਨ। ਤਾਜ਼ਾ ਮਾਮਲਾ ਮੋਗਾ ਦੇ ਕਸਬਾ ਬਧਨੀ ਕਲਾਂ ਦੇ ਨੇੜੇ ਪੈਂਦੇ ਬੂਟਰ ਕਲਾਂ ਦਾ ਸਾਹਮਣੇ ਆਇਆ ਹੈ, ਜਿੱਥੇ ਗੁਰਜੀਤ ਸਿੰਘ ਨੇ ਗੁਆਂਢ 'ਚ ਰਹਿਣ ਵਾਲੀ ਕੁੜੀ ਨੂੰ ਕੁਮੈਂਟ ਕੀਤਾ ਤਾਂ ਪਰਿਵਾਰ ਵਾਲਿਆਂ ਨੇ ਗੁਰਜੀਤ ਦੀ ਖੂਬ ਕੁੱਟਮਾਰ ਕੀਤੀ। ਇਸ ਨੌਜਵਾਨ ਦੀ ਕੁੱਟਮਾਰ ਦੀ ਵੀਡੀਓ ਖੂਬ ਵਾਇਰਲ ਹੋ ਰਹੀ ਹੈ।
ਜਦੋਂ ਇਸ ਮਾਮਲੇ ਬਾਰੇ ਪੁਲਸ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਗੁਰਜੀਤ ਸਿੰਘ ਹਸਪਤਾਲ 'ਚ ਜੇਰੇ ਇਲਾਜ ਹੈ। ਉਨ੍ਹਾਂ ਨੇ ਕਿਹਾ ਕਿ ਕੁੱਟਮਾਰ ਕਰਨ ਵਾਲੇ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।