ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਖਿਲਾਫ ਅਕਾਲੀ ਦਲ ਨੇ ਸਰਕਾਰ ਦਾ ਫੂਕਿਆ ਪੁਤਲਾ

Saturday, Sep 01, 2018 - 02:14 PM (IST)

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਖਿਲਾਫ ਅਕਾਲੀ ਦਲ ਨੇ ਸਰਕਾਰ ਦਾ ਫੂਕਿਆ ਪੁਤਲਾ

ਜਲਾਲਾਬਾਦ (ਸੇਤੀਆ, ਜਤਿੰਦਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ 'ਤੇ ਅਜ ਅਕਾਲੀ ਦਲ ਦੇ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਦੀ ਅਗਵਾਈ ਹੇਠ ਅਨਾਜ ਮੰਡੀ ਨੇੜੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਦੇਹਾਤ ਸਰਕਲ ਦੇ ਪ੍ਰਧਾਨ ਗੁਰਪਾਲ ਸਿੰਘ ਗਰੇਵਾਲ, ਦਵਿੰਦਰ ਬੱਬਲ, ਪੂਰਨ ਚੰਦ ਮੁਜੈਦੀਆ, ਬਲਵਿੰਦਰ ਸਿੰਘ ਗੁਰਾਇਆ, ਲਖਵਿੰਦਰ ਸਿੰਘ ਰੋਹੀਵਾਲਾ, ਜਗਸੀਰ ਸਿੰਘ ਬੱਬੂ, ਟਿੱਕਣ ਪਰੂਥੀ, ਰਵੀ ਕੁੱਕੜ, ਡਾ. ਜੰਗੀਰ ਸਿੰਘ ਕੱਟੀਆਂਵਾਲਾ ਆਦਿ ਅਕਾਲੀ ਆਗੂ ਅਤੇ ਵਰਕਰ ਮੌਜੂਦ ਸਨ। 

ਇਸ ਮੌਕੇ ਗੱਲਬਾਤ ਕਰਦਿਆਂ ਸਤਿੰਦਰਜੀਤ ਸਿੰਘ ਮੰਟਾ ਨੇ ਕਿਹਾ ਕਿ ਕਾਂਗਰਸ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਕਮਰਿਆਂ 'ਚ ਬੈਠ ਕੇ ਤਿਆਰ ਕੀਤੀ ਹੈ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਹਰ ਫਰੰਟ 'ਤੇ ਫੇਲ ਹੋ ਚੁੱਕੀ ਹੈ ਅਤੇ ਲੋਕਾਂ ਦਾ ਧਿਆਨ ਭਟਕਾਉਣ ਲਈ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ 1984 'ਚ ਵੀ ਗੁਰਧਾਮਾ 'ਤੇ ਕਾਂਗਰਸ ਦੇ ਇਸ਼ਾਰੇ 'ਤੇ ਅਟੈਕ ਕੀਤਾ ਗਿਆ ਸੀ ਤੇ ਦਿੱਲੀ 'ਚ ਵੀ ਸਿੱਖਾਂ ਦਾ ਕਤਲੇਆਮ ਕਾਂਗਰਸੀਆਂ ਦੇ ਕਹਿਣ 'ਤੇ ਹੀ ਹੋਇਆ ਸੀ। 


Related News