ਲੁਧਿਆਣਾ ਪੁਲਸ ਕਮਿਸ਼ਨਰ ਦਫ਼ਤਰ ’ਚ ਪਿਆ ਭੜਥੂ, ਬੀਬੀਆਂ ਦੇ ਬਾਥਰੂਮ ’ਚ ਮੁੰਡੇ ਨੂੰ ਇਸ ਹਾਲਤ ’ਚ ਦੇਖ ਉੱਡੇ ਹੋਸ਼

Saturday, Dec 19, 2020 - 09:52 PM (IST)

ਲੁਧਿਆਣਾ ਪੁਲਸ ਕਮਿਸ਼ਨਰ ਦਫ਼ਤਰ ’ਚ ਪਿਆ ਭੜਥੂ, ਬੀਬੀਆਂ ਦੇ ਬਾਥਰੂਮ ’ਚ ਮੁੰਡੇ ਨੂੰ ਇਸ ਹਾਲਤ ’ਚ ਦੇਖ ਉੱਡੇ ਹੋਸ਼

ਲੁਧਿਆਣਾ (ਰਿਸ਼ੀ) : ਸ਼ੁੱਕਰਵਾਰ ਦੁਪਹਿਰ ਨੂੰ ਪੁਲਸ ਕਮਿਸ਼ਨਰ ਦਫਤਰ ਵਿਚ ਉਸ ਸਮੇਂ ਭਾਜੜ ਪੈ ਗਈ, ਜਦੋਂ ਸਿੰਗਲ ਵਿੰਡੋ ਵਿਚ ਔਰਤਾਂ ਲਈ ਬਣੇ ਬਾਥਰੂਮ ਵਿਚੋਂ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਪਤਾ ਲੱਗਦੇ ਹੀ ਘਟਨਾ ਸਥਾਨ ’ਤੇ ਪੁੱਜੀ ਡਵੀਜ਼ਨ ਨੰ. 5 ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ। ਮਿ੍ਰਤਕ ਦੀ ਪਛਾਣ ਨਿਰੰਕਾਰੀ ਮੁਹੱਲਾ, ਮਿਲਰਗੰਜ ਦੇ ਰਹਿਣ ਵਾਲੇ 25 ਸਾਲਾ ਸਤਵੀਰ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੀ. ਜੀ. ਆਈ. ’ਚ ਦਾਖ਼ਲ

ਐੱਸ. ਐੱਚ. ਓ. ਕੁਲਦੀਪ ਸਿੰਘ ਮੁਤਾਬਕ ਸ਼ੁੱਕਰਵਾਰ ਦੁਪਹਿਰ ਲਗਭਗ 12 ਵਜੇ ਜਦੋਂ ਮਹਿਲਾ ਪੁਲਸ ਮੁਲਾਜ਼ਮ ਨੇ ਬਾਥਰੂਮ ਜਾਣ ਲਈ ਦਰਵਾਜ਼ਾ ਖੜਕਾਇਆ ਤਾਂ ਕਿਸੇ ਨੇ ਦਰਵਾਜ਼ਾ ਨਹੀਂ ਖੋਲਿ੍ਹ੍ਹਆ। ਕੁਝ ਸਮੇਂ ਬਾਅਦ ਫਿਰ ਜਾ ਕੇ ਦੇਖਿਆ ਤਾਂ ਦਰਵਾਜ਼ਾ ਬੰਦ ਸੀ। ਸ਼ੱਕ ਹੋਣ ’ਤੇ ਪੁਲਸ ਕੰਟਰੋਲ ਰੂਮ ’ਤੇ ਸੂਚਨਾ ਦਿੱਤੀ ਗਈ। ਮੌਕੇ ’ਤੇ ਆ ਕੇ ਪੁਲਸ ਨੇ ਦੇਖਿਆ ਤਾਂ ਨੌਜਵਾਨ ਦੀ ਲਾਸ਼ ਪਈ ਹੋਈ ਸੀ।

ਇਹ ਵੀ ਪੜ੍ਹੋ : ਆਸਟ੍ਰੇਲੀਆ ਪੜ੍ਹਾਈ ਕਰਨ ਗਏ ਮੋਗਾ ਦੇ ਗਗਨਬੀਰ ਸਿੰਘ ਦੀ ਅਚਾਨਕ ਮੌਤ

ਪੁਲਸ ਮੁਤਾਬਕ ਪਿਤਾ ਅਜੀਤ ਸਿੰਘ ਨੇ ਦੱਸਿਆ ਕਿ ਵੀਰਵਾਰ ਦੁਪਹਿਰ ਨੂੰ ਬੇਟਾ ਕਚਹਿਰੀ ਕੰਪਲੈਕਸ ਕੋਲ ਕਿਸੇ ਕੰਮ ਦੇ ਸਿਲਸਿਲੇ ਵਿਚ ਆਇਆ ਸੀ ਅਤੇ ਘਰੋਂ ਨਿਕਲਦੇ ਸਮੇਂ ਮੋਬਾਇਲ ਭੁੱਲ ਗਿਆ। ਦੇਰ ਸ਼ਾਮ ਤੱਕ ਵਾਪਸ ਨਾ ਆਉਣ ’ਤੇ ਪਹਿਲਾਂ ਚੌਕੀ ਮਿਲਰਗੰਜ ਦੀ ਪੁਲਸ ਨੂੰ ਸ਼ਿਕਾਇਤ ਨੋਟ ਕਰਵਾਈ ਅਤੇ ਸ਼ੁੱਕਰਵਾਰ ਸਵੇਰੇ ਡਵੀਜ਼ਨ ਨੰ. 5 ਵੀ ਸ਼ਿਕਾਇਤ ਲੈ ਕੇ ਪੁੱਜੇ। ਇਸੇ ਦੌਰਾਨ ਉਨ੍ਹਾਂ ਨੂੰ ਬੇਟੇ ਦੀ ਲਾਸ਼ ਮਿਲਣ ਦਾ ਪਤਾ ਲੱਗਾ।

ਇਹ ਵੀ ਪੜ੍ਹੋ : ਕਿਸਾਨਾਂ ਵਾਲੇ ਬਿਆਨ ’ਤੇ ਵਿਵਾਦ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਦਿੱਤੀ ਸਫਾਈ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਇ? ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News