ਪੰਜਾਬ ਪੁਲਸ ਵੱਲੋਂ ਮਲਟੀ-ਸਟੇਟ ਬੈਂਕ ਚੈੱਕ ਫਰਾਡ ਸਿੰਡੀਕੇਟ ਦਾ ਪਰਦਾਫ਼ਾਸ਼, 5 ਮੁਲਜ਼ਮ ਗ੍ਰਿਫ਼ਤਾਰ

Monday, Aug 26, 2024 - 05:27 AM (IST)

ਪੰਜਾਬ ਪੁਲਸ ਵੱਲੋਂ ਮਲਟੀ-ਸਟੇਟ ਬੈਂਕ ਚੈੱਕ ਫਰਾਡ ਸਿੰਡੀਕੇਟ ਦਾ ਪਰਦਾਫ਼ਾਸ਼, 5 ਮੁਲਜ਼ਮ ਗ੍ਰਿਫ਼ਤਾਰ

ਜਲੰਧਰ (ਵੈੱਬ ਡੈਸਕ,ਵਰੁਣ, ਸੁਧੀਰ)- ਜਲੰਧਰ ਕਮਿਸ਼ਨਰੇਟ ਪੁਲਸ ਨੇ ਇਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਮਲਟੀ-ਸਟੇਟ ਬੈਂਕ ਚੈੱਕ ਧੋਖਾਧੜੀ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ। ਪੁਲਸ ਵੱਲੋਂ 3 ਸੂਬਿਆਂ ਦੇ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਸਕੈਮ 6 ਸੂਬਿਆਂ ਵਿਚ ਫੈਲਿਆ ਹੋਇਆ ਸੀ, ਜਿਸ ਵਿਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਪੱਛਮੀ ਬੰਗਾਲ ਅਤੇ ਕਰਨਾਟਕ ਸ਼ਾਮਲ ਹਨ। 61 ਘਪਲਿਆਂ ਦੀ ਪਛਾਣ ਕੀਤੀ ਗਈ ਹੈ ਅਤੇ 19 ਖ਼ਾਤੇ ਜ਼ਬਤ ਕੀਤੇ ਗਏ ਹਨ। ਇਸ ਦੇ ਨਾਲ ਹੀ 44 ਏ. ਟੀ. ਐੱਮ. ਕਾਰਡ, 17 ਚੈੱਕ ਬੁੱਕਾਂ ਸਮੇਤ ਇਤਰਾਜ਼ਯੋਗ ਸਾਮਾਨ ਵੀ ਬਰਾਮਦ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਡੀ. ਜੀ. ਪੀ. ਪੰਜਾਬ ਵੱਲੋਂ ਐਕਸ 'ਤੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਦੇ ਨਿਰਦੇਸ਼ਾਂ ਮੁਤਾਬਕ ਸਾਰੇ ਸਾਈਬਰ ਅਪਰਾਧਾਂ ਨੂੰ ਰੋਕਣ ਅਤੇ ਨਾਗਰਿਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ। 

PunjabKesari

ਉਥੇ ਹੀ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ’ਚੋਂ 3 ਮੁਲਜ਼ਮ ਜੰਮੂ, 1 ਅਬੋਹਰ ਅਤੇ 1 ਅੰਮ੍ਰਿਤਸਰ ਦਾ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਸ ਜਾਂਚ ’ਚ ਪਤਾ ਲੱਗਾ ਹੈ ਕਿ ਫੜੇ ਗਏ ਮੁਲਜ਼ਮ 2023-24 ’ਚ ਪੰਜਾਬ ਅਤੇ ਹੋਰ ਸੂਬਿਆਂ ’ਚ ਕਰੀਬ 61 ਠੱਗੀਆਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਕੇ ਲੋਕਾਂ ਨੂੰ ਲੱਖਾਂ ਕਰੋੜਾਂ ਦਾ ਚੂਨਾ ਲਾ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਕੋਲੋਂ ਪੁਲਸ ਨੇ 19 ਬੈਂਕਾਂ ਆਂਦੀ ਪਾਸ ਬੁੱਕਾਂ, 44 ਬੈਂਕਾਂ ਦੇ ਏ. ਟੀ. ਐੱਮ. ਕਾਰਡ ਅਤੇ 17 ਵੱਖ-ਵੱਖ ਬੈਂਕਾਂ ਦੀਆਂ ਚੈੱਕ ਬੁੱਕਾਂ ਅਤੇ ਇਕ ਨਿਸਾਨ ਦੀ ਗੱਡੀ ਵੀ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਸਾਰੇ ਮੁਲਜ਼ਮਾਂ ਖ਼ਿਲਾਫ਼ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਦੀਪਕ, ਅਰੁਣ, ਮੋਹਿਤ, ਹਨੀ ਤੇ ਗੁਰਦਿੱਤਾ ਸਿੰਘ ਦੇ ਰੂਪ ’ਚ ਹੋਈ ਹੈ।

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਜਾਂਚ ’ਚ ਪਤਾ ਲੱਗਾ ਹੈ ਕਿ ਫੜੇ ਗਏ ਸ਼ਾਤਿਰ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਥਾਂ ਤੇ ਸ਼ਹਿਰ ਨੂੰ ਚੁਣਦੇ ਸਨ, ਜਿਸ ਤੋਂ ਬਾਅਦ ਉਹ ਉਥੇ ਇਕੱਠੇ ਹੁੰਦੇ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਇੰਨੇ ਸ਼ਾਤਿਰ ਹੈ ਕਿ ਠੱਗੀ ਦੀ ਵਾਰਦਾਤ ਨੂੰ ਇਸ ਤਰ੍ਹਾਂ ਅੰਜਾਮ ਦਿੰਦੇ ਸਨ ਤਾਂ ਕਿ ਕੋਈ ਉਸ ’ਤੇ ਕਿਸੇ ਤਰ੍ਹਾਂ ਦਾ ਸ਼ੱਕ ਹੀ ਨਾ ਕਰ ਸਕੇ। ਉਨ੍ਹਾਂ ਦੱਸਿਆ ਕਿ ਮਿਸਾਲ ਦੇ ਤੌਰ ’ਤੇ ਜਿਵੇਂ ਕੋਈ ਵਿਅਕਤੀ ਆਪਣੇ ਬੈਂਕ ਖ਼ਾਤੇ ’ਚ ਚੈੱਕ ਜਮ੍ਹਾ ਕਰਵਾਉਣ ਲਈ ਜਾਂਦਾ ਸੀ ਤਾਂ ਬੈਂਕ ’ਚ ਲੱਗੇ ਡਰਾਪ ਬਾਕਸ ’ਚ ਉਹ ਆਪਣਾ ਚੈੱਕ ਡਿਪਾਜ਼ਿਟ ਕਰਵਾ ਕੇ ਬਾਹਰ ਆ ਜਾਂਦਾ ਸੀ। ਉਨ੍ਹਾਂ ਦੱਸਿਆ ਕਿ ਜਿਵੇਂ ਹੀ ਡਰਾਪ ਬਾਕਸ ’ਚ ਕਰੀਬ 15-20 ਚੈੱਕ ਜਮ੍ਹਾ ਹੋ ਜਾਂਦੇ ਸਨ ਤਾਂ ਇਨ੍ਹਾਂ ’ਚੋਂ 2 ਮੁਲਜ਼ਮ ਬੈਂਕ ’ਚ ਜਾ ਕੇ ਡ੍ਰਾਪ ਬਾਕਸ ’ਚ ਜਮ੍ਹਾ ਕਰਵਾ ਰਹੇ ਲੋਕਾਂ ’ਤੇ ਨਜ਼ਰ ਰੱਖ ਕੇ ਚੈੱਕ ਦੀ ਅਮਾਊਂਟ ਤੇ ਖਾਤਾ ਧਾਰਕ ਨਾਂ ਚੁੱਕ ਕੇ ਪੜ੍ਹ ਲੈਂਦੇ ਸਨ ਤਾਂ ਕਿ ਦੂਜੇ ਵਿਅਕਤੀ ਨੂੰ ਉਸ ’ਤੇ ਸ਼ੱਕ ਨਾ ਹੋਵੇ, ਜਿਸ ਦੇ ਕੁਝ ਦੇਰ ਬਾਅਦ ਉਸ ਦੇ 2 ਹੋਰ ਸਾਥੀ ਬੈਂਕ ’ਚ ਜਾ ਕੇ ਬੈਂਕ ਦੇ ਮੁਲਾਜ਼ਮ ਨੂੰ ਉਸੇ ਅਮਾਊਂਟ ਦਾ ਚੈੱਕ ਤੇ ਖਾਤਾ ਨੰ. ਬੋਲ ਕੇ ਚੈੱਕ ਵਾਪਸ ਲੈ ਕੇ ਤੇ ਉਸ ’ਚ ਫਰਜ਼ੀਵਾੜਾ ਕਰ ਕੇ ਉਸ ਨੂੰ ਹੋਰ ਖ਼ਾਤਿਆਂ ’ਚ ਲਾ ਕੇ ਲੋਕਾਂ ਨੂੰ ਚੂਨਾ ਲਾਉਂਦੇ ਸਨ।

PunjabKesari

ਉਨ੍ਹਾਂ ਦੱਸਿਆ ਕਿ ਜਲੰਧਰ ਵਾਸੀ ਅਸ਼ੋਕ ਸੋਬਤੀ ਨਾਂ ਦੇ ਵਿਅਕਤੀ ਨੇ ਵੀ ਕੁਝ ਮਹੀਨੇ ਪਹਿਲਾਂ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੋਸ਼ ਲਾਇਆ ਸੀ ਕਿ ਉਸ ਨੇ ਬੈਂਕ ਆਫ਼ ਬੜੌਦਾ ’ਚ ਆਪਣੇ ਖ਼ਾਤੇ ’ਚ ਚੈੱਕ ਜਮ੍ਹਾ ਕਰਵਾਇਆ ਸੀ ਕਿ ਕੁਝ ਅਣਪਛਾਤੇ ਲੋਕਾਂ ਨੇ ਉਸ ਦੇ ਚੈੱਕ ਨੂੰ ਧੋਖੇ ਨਾਲ ਚੋਰੀ ਕਰਕੇ ਅਤੇ ਉਸ ਨਾਲ ਛੇੜਛਾੜ ਕਰ ਕੇ ਉਸ ਨੂੰ ਹੋਰ ਖ਼ਾਤੇ ’ਚ ਲਾ ਕੇ ਉਸ ਨੂੰ ਚੂਨਾ ਲਾ ਦਿੱਤਾ, ਜਿਸ ਤੋਂ ਬਾਅਦ ਕਮਿਸ਼ਨਰੇਟ ਪੁਲਸ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ। ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਜਾਂਚ ’ਚ ਪਤਾ ਲੱਗਾ ਕਿ ਫੜੇ ਗਏ ਮੁਲਜ਼ਮਾਂ ਨੇ ਹੀ ਉਕਤ ਠੱਗੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਸ ਜਾਂਚ ’ਚ ਪਤਾ ਲੱਗਾ ਹੈ ਕਿ ਫੜੇ ਗਏ ਮੁਲਜ਼ਮਾਂ ’ਚ ਕੁਝ ਮੁਲਜ਼ਮਾਂ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਸ ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ।

19 ਬੈਂਕ ਖ਼ਾਤਿਆਂ ’ਚ ਪਈ ਕਰੀਬ ਸਾਢੇ 5 ਕਰੋੜ ਦੀ ਰਕਮ ਫ੍ਰੀਜ਼
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਕੋਲੋਂ ਬਰਾਮਦ ਵੱਖ-ਵੱਖ ਬੈਂਕ ਖਾਤਿਆਂ ਦੇ ਮਿਲੇ ਦਸਤਾਵੇਜ਼ ਦੇ ਆਧਾਰ ’ਤੇ ਜਦੋਂ ਪੁਲਸ ਨੇ ਬੈਂਕ ਖਾਤਿਆਂ ਦੀ ਜਾਂਚ ਕੀਤੀ ਤਾਂ ਪੁਲਸ ਨੂੰ ਉਕਤ ਖਾਤਿਆਂ ’ਚ ਕਰੀਬ ਸਾਢੇ 5 ਕਰੋੜ ਦੀ ਰਕਮ ਬਰਾਮਦ ਹੋਈ ਹੈ, ਜਿਸ ਤੋਂ ਬਾਅਦ ਪੁਲਸ ਨੇ ਉਕਤ ਸਾਰੇ ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਵਾ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਸ ਉਕਤ ਖਾਤਿਆਂ ’ਚ ਜਮ੍ਹਾ ਰਕਮ ਦੀ ਵੀ ਜਾਂਚ ਕਰ ਰਹੀ ਹੈ ਕਿ ਉਕਤ ਰਕਮ ਕਿਹੜੇ-ਕਿਹੜੇ ਖਾਤਿਆਂ ਤੋਂ ਆਈਆਂ।

ਸੋਸ਼ਲ ਮੀਡੀਆ ਰਾਹੀਂ ਹੋਈ ਦੋਸਤੀ
ਪੁਲਸ ਕਮਿਸ਼ਨਰ ਦੱਸਿਆ ਕਿ ਫੜੇ ਗਏ ਮੁਲਜ਼ਮਾਂ ’ਚੋਂ 3 ਮੁਲਜ਼ਮ ਜੰਮੂ ਅਤੇ ਇਕ ਅਬੋਹਰ ਤੇ ਇਕ ਅੰਮ੍ਰਿਤਸਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੇ ਦੱਸਿਆ ਕਿ ਫਿਲਹਾਲ ਪੁਲਸ ਜਾਂਚ ’ਚ ਪਤਾ ਲੱਗੇਗਾ ਕਿ ਫੜੇ ਗਏ ਮੁਲਜ਼ਮਾਂ ਦੀ ਦੋਸਤੀ ਸੋਸ਼ਲ ਮੀਡੀਆ ਰਾਹੀਂ ਹੋਣੀ ਦੀ ਗੱਲ ਸਾਹਮਣੇ ਆ ਰਹੀ ਹੈ। ਫਿਲਹਾਲ ਪੁਲਸ ਹੁਣ ਇਸ ਗੱਲ ਦਾ ਵੀ ਪਤਾ ਲਾ ਰਹੀ ਹੈ। ਪੁਲਸ ਇਸ ਗੱਲ ਦਾ ਵੀ ਪਤਾ ਲੱਗਾ ਰਹੀ ਹੈ ਕਿ ਪਿਛਲੇ ਕਿੰਨੇ ਸਮੇਂ ’ਚ ਇਹ ਮੁਲਜ਼ਮ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ।
ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਹੋਏ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨਾਲ ਅਜਿਹੀ ਕੋਈ ਵੀ ਠੱਗੀ ਹੁੰਦੀ ਹੈ ਤਾਂ ਉਹ ਪੁਲਸ ਤੁਰੰਤ ਪੁਲਸ ਨੂੰ ਸ਼ਿਕਾਇਤ ਕਰੋ। ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਨੂੰ ਵੀ ਜਾਗਰੂਕ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਫੋਨ ’ਤੇ ਕਿਸੇ ਵੀ ਵਿਅਕਤੀ ਨੂੰ ਆਪਣਾ ਓ. ਟੀ. ਪੀ. ਨੰਬਰ ਕ੍ਰੈਡਿਟ ਕਾਰਡ ਜਾਂ ਆਪਣੇ ਕਿਸੇ ਵੀ ਬੈਂਕ ਖਾਤੇ ਦੀ ਜਾਣਕਾਰੀ ਨਾ ਦਿਓ।

 

ਇਹ ਵੀ ਪੜ੍ਹੋ- NRI ਨੌਜਵਾਨ 'ਤੇ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ, ਖੁੱਲ੍ਹੀਆਂ ਕਈ ਪਰਤਾਂ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News