ਪੰਜਾਬ ''ਚ ਚੜ੍ਹਦੀ ਸਵੇਰ ਹੋ ਗਿਆ ਵੱਡਾ ਐਨਕਾਊਂਟਰ, ਪੁਲਸ ਤੇ ਭਗਵਾਨਪੁਰੀਆ ਗੈਂਗ ''ਚ ਚੱਲੀਆਂ ਗੋਲ਼ੀਆਂ
Thursday, Dec 26, 2024 - 12:26 PM (IST)
 
            
            ਜਲੰਧਰ (ਵੈੱਬ ਡੈਸਕ, ਜਸਪ੍ਰੀਤ)- ਤਰਨਤਾਰਨ ਤੋਂ ਬਾਅਦ ਪੰਜਾਬ ਵਿਚ ਇਕ ਹੋਰ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਥਾਣਾ ਸਦਰ ਦੇ ਅਧੀਨ ਆਉਂਦੇ ਪਿੰਡ ਜਮਸ਼ੇਰ-ਜੰਡਿਆਲਾ ਰੋਡ 'ਚ ਜਲੰਧਰ ਕਮਿਸ਼ਨਰੇਟ ਪੁਲਸ ਨੇ ਬਦਮਾਸ਼ਾਂ ਦਾ ਐਨਕਾਊਂਟਰ ਕਰ ਦਿੱਤਾ। ਗੈਂਗਸਟਰਾਂ ਅਤੇ ਪੁਲਸ ਵਿਚਾਲੇ ਚੱਲੀਆਂ ਗੋਲ਼ੀਆਂ ਦੌਰਾਨ ਕਰੀਬ 15 ਰਾਊਂਡ ਫਾਇਰਿੰਗ ਕੀਤੀ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਰਮਨਾਕ ਘਟਨਾ, ਗੁਆਂਢੀ ਨੇ ਰੋਲੀ ਕੁੜੀ ਦੀ ਪੱਤ, ਖੁੱਲ੍ਹੇ ਭੇਤ ਨੇ ਉਡਾਏ ਪਿਓ ਦੇ ਹੋਸ਼

ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੀ ਹੋਈ ਗੋਲ਼ੀਬਾਰੀ ਵਿਚ 3 ਬਦਨਾਮ ਗੈਂਗਸਟਰ ਵਿਚੋਂ ਇਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਅਤੇ ਪੁਲਸ ਨੇ ਦੋ ਹੋਰ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਵੱਡੀ ਮਾਤਰਾ ਵਿੱਚ ਅਸਲਾ ਬਰਾਮਦ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਬਦਮਾਸ਼ਾਂ ਕੋਲੋਂ 6 ਹਥਿਆਰ ਅਤੇ ਗੋਲਾ ਬਾਰੂਦ ਜ਼ਬਤ ਕੀਤਾ ਗਿਆ। ਅਪਰਾਧੀ ਨਸ਼ੀਲੇ ਪਦਾਰਥਾਂ, ਹਥਿਆਰਾਂ ਦੇ ਵਪਾਰ ਦੇ ਰੈਕੇਟ ਨਾਲ ਜੁੜੇ ਹੋਏ ਹਨ।
ਜ਼ਿਕਰਯੋਗ ਹੈ ਕਿ ਬੀਤੀ ਰਾਤ ਤਰਨਤਾਰਨ ਵਿੱਚ ਪੁਲਸ ਅਤੇ ਨਸ਼ਾ ਤਸਕਰ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਮੁਲਜ਼ਮ ਵੱਲੋਂ ਫਾਇਰਿੰਗ ਕਰਨ 'ਤੇ ਜਵਾਬੀ ਗੋਲ਼ੀਬਾਰੀ ਵਿੱਚ ਨਸ਼ਾ ਤਸਕਰ ਦੀ ਲੱਤ ਵਿੱਚ ਗੋਲ਼ੀ ਲੱਗ ਗਈ ਹੈ। ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਨਸ਼ਾ ਤਸਕਰ ਕੋਲੋਂ 32 ਬੋਰ ਦਾ ਪਿਸਤੌਲ ਬਰਾਮਦ ਕੀਤਾ ਹੈ। ਮੁਲਜ਼ਮ ਦੀ ਪਛਾਣ ਲਵਕਰਨ ਸਿੰਘ ਵਾਸੀ ਬਾਕੀਪੁਰ ਵਜੋਂ ਹੋਈ ਹੈ। 
ਇਹ ਵੀ ਪੜ੍ਹੋ-  ਪੰਜਾਬ 'ਚ ਹੱਡ ਚੀਰਵੀਂ ਠੰਡ ਵਿਚਾਲੇ Advisory ਜਾਰੀ, ਬਜ਼ੁਰਗਾਂ ਤੇ ਬੱਚਿਆਂ ਨੂੰ ਚੌਕਸ ਰਹਿਣ ਦੀ ਲੋੜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            