ਕਮਿਸ਼ਨਰੇਟ ਪੁਲਸ ਨੇ ਇਕ ਨਸ਼ਾ ਤਸਕਰ ਦੀ 27.34 ਲੱਖ ਦੀ ਜਾਇਦਾਦ ਕੀਤੀ ਜ਼ਬਤ

Friday, Sep 06, 2024 - 05:17 PM (IST)

ਕਮਿਸ਼ਨਰੇਟ ਪੁਲਸ ਨੇ ਇਕ ਨਸ਼ਾ ਤਸਕਰ ਦੀ 27.34 ਲੱਖ ਦੀ ਜਾਇਦਾਦ ਕੀਤੀ ਜ਼ਬਤ

ਜਲੰਧਰ (ਰਮਨ)- ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਪੁਲਸ ਕਮਿਸ਼ਨਰੇਟ ਨੇ 21 ਕਿਲੋ ਅਫ਼ੀਮ ਸਮੇਤ ਕਾਬੂ ਕੀਤੇ ਨਸ਼ਾ ਤਸਕਰਾਂ ਦੀ 27.34 ਲੱਖ ਰੁਪਏ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵੇਰਵਿਆਂ ਦਾ ਖ਼ੁਲਾਸਾ ਕਰਦਿਆਂ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਥਾਣਾ ਡਿਵੀਜ਼ਨ 3 ਜਲੰਧਰ 18,29,27ਏ ਐੱਨ. ਡੀ. ਪੀ. ਐੱਸ. ਐਕਟ ਤਹਿਤ ਐੱਫ਼. ਆਈ. ਆਰ. ਦਰਜ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਕੋਲੋਂ 21 ਕਿਲੋ ਅਫ਼ੀਮ ਦੀ ਭਾਰੀ ਮਾਤਰਾ ਬਰਾਮਦ ਕੀਤੀ ਗਈ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਤਫ਼ਤੀਸ਼ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਫੜੇ ਗਏ ਵਿਅਕਤੀ ਦੀ ਪਛਾਣ ਅਮਨਦੀਪ ਪੁੱਤਰ ਵਿਜੇ ਕੁਮਾਰ ਵਾਸੀ ਮੁਹੱਲਾ ਨੰ. 08 ਗੌਤਮ ਨਗਰ ਹੁਸ਼ਿਆਰਪੁਰ ਨੇ ਨਸ਼ੀਲੇ ਪਦਾਰਥਾਂ ਦੇ ਪੈਸੇ ਦੀ ਵਰਤੋਂ ਕਰਕੇ ਜਾਇਦਾਦ ਅਤੇ ਵਾਹਨ ਖ਼ਰੀਦਿਆ ਸੀ।

ਇਹ ਵੀ ਪੜ੍ਹੋ- ਉਤਰਾਧਿਕਾਰੀ ਜਸਦੀਪ ਸਿੰਘ ਗਿੱਲ ਨਾਲ ਜਲੰਧਰ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

PunjabKesari

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪਛਾਣੀਆਂ ਗਈਆਂ ਜਾਇਦਾਦਾਂ ਵਿੱਚ ਛੇ ਮਰਲੇ ਦਾ ਪਲਾਟ ਅਤੇ 27,34,111 ਰੁਪਏ ਦੀ ਇਕ ਮਾਰੂਤੀ ਸੁਜ਼ੂਕੀ ਸਵਿੱਫ਼ਟ ਕਾਰ ਸ਼ਾਮਲ ਹੈ, ਜੋਕਿ ਦੋਸ਼ੀ ਅਮਨਦੀਪ ਦੀ ਹੈ। ਉਨ੍ਹਾਂ ਕਿਹਾ ਕਿ ਸਮਰੱਥ ਅਧਿਕਾਰੀ ਵੱਲੋਂ ਜਾਇਦਾਦ ਅਤੇ ਵਾਹਨ ਜ਼ਬਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਸਵਪਨ ਸ਼ਰਮਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜਲੰਧਰ ਕਮਿਸ਼ਨਰੇਟ ਪੁਲਸ ਨੇ ਨਸ਼ਿਆਂ ਖ਼ਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੋਈ ਹੈ।

ਪੁਲਸ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਵਿੱਚ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ ਅਤੇ ਨਸ਼ਾ ਤਸਕਰੀ ਰਾਹੀਂ ਹਾਸਲ ਕੀਤੀ ਕਿਸੇ ਵੀ ਜਾਇਦਾਦ ਜਾਂ ਵਾਹਨ ਨੂੰ ਜ਼ਬਤ ਕੀਤਾ ਜਾਵੇਗਾ। ਸਵਪਨ ਸ਼ਰਮਾ ਨੇ ਕਿਹਾ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਸ਼ਹਿਰ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ- ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨਾਂ ਲਈ ਅਹਿਮ ਖ਼ਬਰ, ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਮਾਨ ਸਰਕਾਰ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News