ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ ''ਚ ਚੋਰੀ ਦੀ ਘਟਨਾ ਨੂੰ ਦਿੱਤਾ ਅੰਜਾਮ (ਵੀਡੀਓ)
Thursday, Apr 30, 2026 - 07:37 PM (IST)
ਜਲੰਧਰ (ਸੁਨੀਲ ਮਹਾਜਨ): ਜਲੰਧਰ ਦੇ ਫਿਲੌਰ 'ਚ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਨੂਰਮਹਿਲ ਰੋਡ ਸਥਿਤ ਅੰਮ੍ਰਿਤ ਬਾਣੀ ਭਵਨ, ਸ੍ਰੀ ਗੁਰੂ ਰਵਿਦਾਸ ਜੀ ਦੇ ਗੁਰੂ ਘਰ 'ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਚੋਰ ਗੁਰੂ ਘਰ ਦੇ ਰੌਸ਼ਨਦਾਨ ਰਾਹੀਂ ਅੰਦਰ ਦਾਖਲ ਹੋਇਆ। ਹੈਰਾਨੀ ਦੀ ਗੱਲ ਇਹ ਹੈ ਕਿ ਚੋਰੀ ਕਰਨ ਤੋਂ ਪਹਿਲਾਂ ਚੋਰ ਨੇ ਗੁਰੂ ਘਰ ਵਿੱਚ ਰੱਖਿਆ ਪ੍ਰਸਾਦ ਛਕਿਆ। ਇਸ ਤੋਂ ਬਾਅਦ ਉਸ ਨੇ ਗੋਲਕ ਤੋੜਨ ਦੀ ਕੋਸ਼ਿਸ਼ ਕੀਤੀ, ਪਰ ਉਸ ਵਿੱਚ ਨਾਕਾਮ ਰਿਹਾ। ਅੰਤ ਵਿੱਚ ਚੋਰ ਗੁਰੂ ਘਰ ਤੋਂ ਮਾਈਕ, ਸਾਊਂਡ ਸਿਸਟਮ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਿਆ।
ਸੀਸੀਟੀਵੀ (CCTV) 'ਚ ਕੈਦ ਹੋਈ ਵਾਰਦਾਤ
ਇਹ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਫੁਟੇਜ ਵਿੱਚ ਦੇਖਿਆ ਜਾ ਸਕਦਾ ਹੈ ਕਿ ਚੋਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਕੰਨਾਂ ਨੂੰ ਹੱਥ ਲਗਾ ਕੇ ਮਾਫ਼ੀ ਮੰਗ ਰਿਹਾ ਹੈ। ਸੰਗਤਾਂ ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਚੋਰ ਨੇ ਜੁੱਤੀਆਂ ਪਾ ਕੇ ਅੰਦਰ ਪ੍ਰਵੇਸ਼ ਕੀਤਾ ਅਤੇ ਉੱਥੇ ਨੱਚਿਆ-ਗਾਇਆ, ਜਿਸ ਕਾਰਨ ਇਸ ਨੂੰ ਬੇਅਦਬੀ ਦੀ ਘਟਨਾ ਮੰਨਿਆ ਜਾ ਰਿਹਾ ਹੈ।
ਇਸ ਘਟਨਾ ਤੋਂ ਬਾਅਦ ਸ੍ਰੀ ਗੁਰੂ ਰਵਿਦਾਸ ਨਾਮਦੇਵ ਸੰਗਤ ਅਤੇ ਸਥਾਨਕ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵੱਲੋਂ ਥਾਣਾ ਫਿਲੌਰ ਦੀ ਪੁਲਸ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਕਮੇਟੀ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
