ਮੰਡੀਆਂ ''ਚ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ: ਕਟਾਰੂਚੱਕ

Wednesday, Apr 13, 2022 - 08:05 PM (IST)

ਮੰਡੀਆਂ ''ਚ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ: ਕਟਾਰੂਚੱਕ

ਚੰਡੀਗੜ੍ਹ (ਸ਼ਰਮਾ)- ਪੰਜਾਬ ਦੀਆਂ ਸਾਰੀਆਂ ਮੰਡੀਆਂ 'ਚ ਨਿਰਵਿਘਨ ਖਰੀਦ ਜਾਰੀ ਹੈ। ਜਿੱਥੇ ਖਰੀਦ ਅਮਲਾ ਕਿਸਾਨਾਂ ਦੀ ਜਿਣਸ ਦੀ ਖਰੀਦ 'ਚ ਸਰਗਰਮੀ ਨਾਲ ਜੁਟਿਆ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਅੱਜ ਸਵੇਰੇ ਖਰੀਦ ਅਮਲੇ ਦੀ ਸਾਂਝੀ ਤਾਲਮੇਲ ਕਮੇਟੀ ਦੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਹੜ੍ਹਤਾਲ ਦਾ ਸੱਦਾ ਵਾਪਸ ਲੈ ਲਿਆ ਗਿਆ ਅਤੇ ਖਰੀਦ ਕਾਰਜ ਰਾਜ ਭਰ 'ਚ ਨਿਰਵਿਘਨ ਜਾਰੀ ਰਹੇ।

ਇਹ ਵੀ ਪੜ੍ਹੋ : ਹਰਪਾਲ ਚੀਮਾ ਵੱਲੋਂ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੀ ਵੈੱਬਸਾਈਟ ਜਾਰੀ

ਸੁੱਕੇ ਅਨਾਜ ਲਈ ਮਾਪਦੰਡਾਂ 'ਚ ਸੋਧ ਬਾਰੇ ਇਕ ਸਵਾਲ ਦੇ ਜਵਾਬ 'ਚ ਮੰਤਰੀ ਨੇ ਕਿਹਾ ਕਿ ਇਸ ਦੇ ਮੁਲਾਂਕਣ ਲਈ ਗਠਿਤ ਕੇਂਦਰੀ ਟੀਮਾਂ ਰਾਜ 'ਚ ਪਹੁੰਚ ਗਈਆਂ ਹਨ ਅਤੇ ਉਨ੍ਹਾਂ ਦੀਆਂ ਰਿਪੋਰਟਾਂ ਭਲਕੇ ਸੌਂਪੇ ਜਾਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਰਾਜ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਨ੍ਹਾਂ ਟੀਮਾਂ ਨੂੰ ਹਰ ਸੰਭਵ ਸਹਿਯੋਗ ਦੇਣ ਤਾਂ ਜੋ ਉਹ ਆਪਣੀ ਰਿਪੋਰਟ ਜਲਦੀ ਤੋਂ ਜਲਦੀ ਪੇਸ਼ ਕਰਨ ਦੇ ਯੋਗ ਹੋ ਸਕਣ।

ਇਹ ਵੀ ਪੜ੍ਹੋ : ਲਗਾਤਾਰ ਤੀਸਰੇ ਹਫ਼ਤੇ ਕੋਰੋਨਾ ਦੇ ਮਾਮਲਿਆਂ ਤੇ ਮੌਤਾਂ ਦੀ ਗਿਣਤੀ 'ਚ ਆਈ ਕਮੀ : WHO

ਜ਼ਿਕਰਯੋਗ ਹੈ ਕਿ ਅੱਤ ਦੀ ਗਰਮੀ ਕਾਰਨ ਕਈ ਥਾਵਾਂ ’ਤੇ ਕਣਕ ਦਾ ਦਾਣਾ ਸੁੰਗੜ ਗਿਆ ਹੈ ਅਤੇ ਕੁਝ ਮੰਡੀਆਂ 'ਚ ਆ ਰਹੇ ਅਨਾਜ 'ਚ 6 ਫੀਸਦੀ ਦੇ ਮਾਪਦੰਡ ਤੋਂ ਵੱਧ ਦਾਣਾ ਸੁੰਗੜਿਆ ਹੋਇਆ ਹੈ। ਖੁਰਾਕ ਅਤੇ ਜਨਤਕ ਵੰਡ ਵਿਭਾਗ, ਭਾਰਤ ਸਰਕਾਰ ਦੁਆਰਾ ਗਠਿਤ ਕੀਤੀਆਂ ਟੀਮਾਂ ਤੋਂ ਮੰਡੀਆਂ 'ਚ ਸੁੰਗੜੇ ਹੋਏ ਅਨਾਜ ਦੀ ਆਮਦ ਦੀ ਸੀਮਾ ਦਾ ਮੁਲਾਂਕਣ ਕਰਨ ਦੀ ਉਮੀਂਦ ਕੀਤੀ ਜਾਂਦੀ ਹੈ ਜੋ ਕਿ ਵਿਸ਼ੇਸ਼ਤਾਵਾਂ 'ਚ ਢੁਕਵੀਂ ਢਿੱਲ ਬਾਰੇ ਅੰਤਿਮ ਫੈਸਲਾ ਲੈਣ 'ਚ ਭਾਰਤ ਸਰਕਾਰ ਦੀ ਮਦਦ ਕਰੇਗੀ।

ਇਹ ਵੀ ਪੜ੍ਹੋ : ਕੈਨੇਡਾ 'ਚ ਭਾਰਤੀ ਵਿਦਿਆਰਥੀ ਦੇ ਕਤਲ ਦਾ ਸ਼ੱਕੀ ਗ੍ਰਿਫ਼ਤਾਰ : ਪੁਲਸ

ਮੰਤਰੀ ਨੇ ਦੁਹਰਾਇਆ ਕਿ ਅਨਾਜ ਦੀ ਦਿਖ 'ਚ ਕਿਸੇ ਵੀ ਤਬਦੀਲੀ ਲਈ ਕਿਸਾਨ ਨੂੰ ਜ਼ਿੰਮੇਵਾਰ ਠਹਿਰਾਉਣਾ ਬੇਇਨਸਾਫ਼ੀ ਹੈ, ਖਾਸ ਕਰਕੇ ਜਦੋਂ ਅਜਿਹੀਆਂ ਤਬਦੀਲੀਆਂ ਕੁਦਰਤੀ ਕਾਰਣਾਂ ਦੁਆਰਾ ਮਨੁੱਖੀ ਕੰਟਰੋਲ ਤੋਂ ਬਾਹਰ ਹੁੰਦੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਕੇਂਦਰ ਸਰਕਾਰ ਵਲੋਂ ਲੋੜੀਂਦੀ ਢਿੱਲ ਦੇਣ ਤੱਕ ਸਬਰ ਰੱਖਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : ਪਾਕਿ ਦੇ ਨਵੇਂ PM ਸ਼ਾਹਬਾਜ਼ ਸ਼ਰੀਫ਼ ਕਰ ਸਕਦੇ ਹਨ ਸਾਊਦੀ ਅਰਬ ਤੇ ਚੀਨ ਦਾ ਦੌਰਾ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


author

Karan Kumar

Content Editor

Related News