ਕਮੇਟੀ ਦਾ ਵਫ਼ਦ ਪੀਡ਼ਤ ਪਰਿਵਾਰਾਂ ਨਾਲ ਕਰੇਗਾ ਮੁਲਾਕਾਤ : ਬੀਬੀ ਜਗੀਰ ਕੌਰ

10/05/2021 1:10:26 AM

ਅੰਮ੍ਰਿਤਸਰ(ਦੀਪਕ)- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਬੀਤੇ ਕੱਲ ਵਾਪਰੀ ਘਟਨਾ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਕ ਵਫ਼ਦ ਲਖੀਮਪੁਰ ਖੀਰੀ ਭੇਜਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਲਖੀਮਪੁਰ ਖੀਰੀ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਭਾਜਪਾ ਦੇ ਇਕ ਮੰਤਰੀ ਦੇ ਪੁੱਤਰ ਵੱਲੋਂ ਗੱਡੀ ਚੜ੍ਹਾ ਕੇ ਕਈ ਕਿਸਾਨਾਂ ਦਾ ਕਤਲ ਅਤੇ ਕਈਆਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ, ਜੋ ਅਤਿ ਦੁਖਦਾਈ ਘਟਨਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਸਬੰਧੀ ਇਕ ਵਫ਼ਦ ਉੱਤਰ ਪ੍ਰਦੇਸ਼ ਭੇਜਿਆ ਜਾ ਰਿਹਾ ਹੈ, ਜੋ ਸਾਰੇ ਮਾਮਲੇ ਦੀ ਮੁਕੰਮਲ ਜਾਣਕਾਰੀ ਹਾਸਲ ਕਰੇਗਾ ਅਤੇ ਪੀੜਤ ਪਰਿਵਾਰਾਂ ਨੂੰ ਮਿਲੇਗਾ।

ਇਹ ਵੀ ਪੜ੍ਹੋ- ਕਿਸਾਨਾਂ ਨੇ ਭਾਜਪਾ ਆਗੂ ਤਰੁਣ ਚੁੱਘ ਦੇ ਘਰ ਦਾ ਕੀਤਾ ਘਿਰਾਓ
ਹਰਿਆਣਾ ਦੇ ਮੁੱਖੀ ਮੰਤਰੀ ਵੱਲੋਂ ਕਿਸਾਨਾਂ ਸਬੰਧੀ ਕੀਤੀ ਬਿਆਨਬਾਜ਼ੀ ਅਤਿ ਨਿੰਦਣਯੋਗ

ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਹਰਿਆਣਾ ਦੇ ਮੁੱਖ ਮੰਤਰੀ ਦੀ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇਕ ਵੀਡੀਓ ਬਾਰੇ ਗੱਲ ਕਰਦਿਆਂ ਕਿਹਾ ਕਿ ਸੰਵਾਧਾਨਿਕ ਅਹੁਦਿਆਂ ’ਤੇ ਬੈਠੇ ਵਿਅਕਤੀਆਂ ਨੂੰ ਅਜਿਹੀ ਬਿਆਨਬਾਜ਼ੀ ਸ਼ੋਭਾ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੇ ਅੰਨਦਾਤਾ ਹਨ, ਜਿਨ੍ਹਾਂ ਨੇ ਦੇਸ਼ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਹਰਿਆਣੇ ਦਾ ਮੁੱਖ ਮੰਤਰੀ ਕਿਸਾਨਾਂ ਨਾਲ ਹਮਦਰਦੀ ਨਹੀਂ ਕਰ ਸਕਦਾ ਤਾਂ ਅਜਿਹੀ ਬਿਆਨਬਾਜ਼ੀ ਕਰਕੇ ਦੇਸ਼ ਦੀ ਅਮਨ ਸ਼ਾਂਤੀ ਨੂੰ ਲਾਬੂ ਲਗਾਉਣ ਦਾ ਕੰਮ ਵੀ ਨਾ ਕਰੇ।

 

ਇਹ ਵੀ ਪੜ੍ਹੋ- CM ਚੰਨੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕਿਹਾ-ਖੇਤੀ ਕਾਨੂੰਨਾਂ ਕਾਰਨ ਕਿਸਾਨਾਂ ’ਚ ਰੋਸ, ਜਲਦ ਹੋਣ ਰੱਦ

ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਗ੍ਰਹਿ ਮੰਤਰੀ ਨੂੰ ਪੱਤਰ ਲਿਖਿਆ

ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਮਿਲਣ ਲਈ ਸਮੇਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਸਮਾਂ ਮਿਲਣ ’ਤੇ ਸ਼੍ਰੋਮਣੀ ਕਮੇਟੀ ਦਾ ਵਫ਼ਦ ਗ੍ਰਹਿ ਮੰਤਰੀ ਨੂੰ ਮਿਲ ਕੇ ਭਾਈ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੇ ਕੇਸ ਦਾ ਨਿਪਟਾਰਾ ਕਰਨ ਲਈ ਕਹੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਭਾਈ ਰਾਜੋਆਣਾ ਦੀ ਸਜ਼ਾ ਮੁਆਫ਼ੀ ਲਈ ਅਪੀਲ ਕੀਤੀ ਗਈ ਸੀ, ਜਿਸ ਵਿਚ ਜਾਣਬੁਝ ਕੇ ਦੇਰੀ ਕੀਤੀ ਜਾ ਰਹੀ ਹੈ।


Bharat Thapa

Content Editor

Related News