ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋ ਬਿਆਸ ਦਰਿਆ ਪੁਲ ''ਤੇ ਟਾਂਡਾ ਸ੍ਰੀ ਹਰਗੋਬਿੰਦਪੁਰ ਰੋਡ ਕੀਤਾ ਜਾਮ

Thursday, Nov 05, 2020 - 02:48 PM (IST)

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋ ਬਿਆਸ ਦਰਿਆ ਪੁਲ ''ਤੇ ਟਾਂਡਾ ਸ੍ਰੀ ਹਰਗੋਬਿੰਦਪੁਰ ਰੋਡ ਕੀਤਾ ਜਾਮ

ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋ ਅੱਜ ਦੁਪਹਿਰ ਕੇਂਦਰ ਸਰਕਾਰ ਵੱਲੋ ਲਿਆਂਦੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਵਿਆਪੀ ਚੱਕਾ ਜਾਮ ਅੰਦੋਲਨ ਅਧੀਨ ਬਿਆਸ ਦਰਿਆ ਪੁਲ 'ਤੇ ਟਾਂਡਾ ਸ੍ਰੀ ਹਰਗੋਬਿੰਦਪੁਰ ਰੋਡ ਜਾਮ ਕਰ ਦਿੱਤਾ ਗਿਆ ਹੈ, ਜੋ ਸ਼ਾਮ 4 ਵਜੇ ਤੱਕ ਚੱਲੇਗਾ। ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਮੀਤ ਪ੍ਰਧਾਨ ਸਵਿੰਦਰ ਸਿੰਘ ਚੂਤਾਲਾ ਅਤੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਬੇਗੋਵਾਲ ਦੀ ਅਗਵਾਈ 'ਚ ਸੈਂਕੜੇ ਕਿਸਾਨਾਂ ਨੇ ਇਸ ਰੋਸ ਵਿਖਾਵੇ 'ਚ ਸ਼ਾਮਲ ਹੋ ਕੇ ਰੋਡ ਜਾਮ ਕੀਤਾ ਹੈ। ਇਸ ਮੌਕੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਮੋਦੀ ਸਰਕਾਰ ਦੇ ਕਿਸਾਨ ਮਾਰੂ ਫਰਮਾਨਾ ਦਾ ਵਿਰੋਧ ਕਰਦੇ ਹੋਏ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। | ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਹੁਣ ਮੋਦੀ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਸ਼ੁਰੂ ਹੋ ਚੁੱਕੀ ਹੈ ਜੋ ਖੇਤੀ ਕਾਨੂੰਨਾ ਦੇ ਰੱਦ ਕਰਵਾਉਣ ਤੱਕ ਜਾਰੀ ਰਹੇਗੀ।

ਇਹ ਵੀ ਪੜ੍ਹੋ : ਉੱਤਰ ਪ੍ਰਦੇਸ਼ ਕਾਂਗਰਸ ਨੂੰ ਮੁੜ-ਸੁਰਜੀਤ ਕਰਨ ਲਈ ਪ੍ਰਿਯੰਕਾ ਗਾਂਧੀ ਕਰ ਰਹੀ ਹੈ ਨਿੱਤ ਨਵੇਂ ਤਜ਼ਰਬੇ

PunjabKesari

ਦੱਸਣਯੋਗ ਹੈ ਕਿ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਦੀਆਂ ਸਾਰੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਅੱਜ ਦੁਪਿਹਰ 12 ਵਜੇ ਤੋਂ 4 ਵਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਦੇ 14 ਜ਼ਿਲ੍ਹਿਆਂ 'ਚ 35 ਥਾਵਾਂ 'ਤੇ ਭਾਰੀ ਗਿਣਤੀ 'ਚ ਹਾਈਵੇਅ ਜਾਮ ਕੀਤੇ ਜਾਣਗੇ ਅਤੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਜਾਵੇਗੀ। ਦੇਸ਼ ਭਰ ਦੀਆਂ ਕਰੀਬ 250 ਕਿਸਾਨ ਜੱਥੇਬੰਦੀਆਂ ਮਿਲ ਕੇ ਮੋਦੀ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ ਕਰਨਗੀਆਂ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਵੀਰਵਾਰ ਨੂੰ ਸਭ ਵਰਗਾਂ ਦੇ ਪੰਜਾਬ ਵਾਸੀਆਂ ਦੀ ਹਮਾਇਤ ਨਾਲ 35 ਹਾਈਵੇਅ ਜਾਮ ਲਾ-ਮਿਸਾਲ ਹੋਣਗੇ ਅਤੇ 36 ਦਿਨਾਂ ਤੋਂ 65 ਥਾਂਈਂ ਚੱਲ ਰਹੇ ਅਣਮਿੱਥੇ ਸਮੇਂ ਦੇ ਧਰਨੇ ਵੀ ਬਾਕੀ ਥਾਂਵਾਂ 'ਤੇ ਬਾਦਸਤੂਰ ਜਾਰੀ ਰਹਿਣਗੇ।

ਇਹ ਵੀ ਪੜ੍ਹੋ : ਆਗਾਮੀ ਵਿਧਾਨ ਸਭਾ ਚੋਣਾਂ 'ਤੇ ਭਾਜਪਾ ਨੇਤਾ ਦਾ ਵੱਡਾ ਬਿਆਨ


author

Anuradha

Content Editor

Related News