PSEB ਵੱਲੋਂ ਨੈਸ਼ਨਲ ਅਚੀਵਮੈਂਟ ਸਰਵੇਅ ਲਈ ਗਤੀਵਿਧੀਆਂ ਚਲਾਉਣ ਵਾਸਤੇ ਕਮੇਟੀਆਂ ਦਾ ਗਠਨ

Wednesday, Aug 25, 2021 - 04:07 PM (IST)

PSEB ਵੱਲੋਂ ਨੈਸ਼ਨਲ ਅਚੀਵਮੈਂਟ ਸਰਵੇਅ ਲਈ ਗਤੀਵਿਧੀਆਂ ਚਲਾਉਣ ਵਾਸਤੇ ਕਮੇਟੀਆਂ ਦਾ ਗਠਨ

ਚੰਡੀਗੜ੍ਹ (ਬਿਊਰੋ) : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਨੈਸ਼ਨਲ ਅਚੀਵਮੈਂਟ ਸਰਵੇ (ਐੱਨ. ਐੱਸ. ਏ.) ਲਈ ਸਚਾਰੂ ਢੰਗ ਨਾਲ ਗਤੀਵਿਧੀਆਂ ਚਲਾਉਣ ਵਾਸਤੇ ਜ਼ਿਲ੍ਹਾ, ਬਲਾਕ, ਕਲਸਟਰ ਅਤੇ ਸਕੂਲ ਪੱਧਰ ’ਤੇ ਵੱਖ ਵੱਖ ਕਮੇਟੀਆਂ ਦਾ ਗਠਨ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੁਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫਸਰ (ਸੀਨੀਅਰ ਸੈਕੰਡਰੀ) ਨੂੰ ਨੈਸ਼ਨਲ ਅਚੀਵਮੈਂਟ ਸਰਵੇ ਲਈ ਜ਼ਿਲ੍ਹਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੀਨੀਅਰ ਸੈਕੰਡਰੀ), ਪਿੰ੍ਰਸੀਪਲ ਡਾਈਟ ਅਤੇ ਇੰਚਾਰਜ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਨੂੰ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਲਗਾਇਆ ਗਿਆ ਹੈ। ਸਾਰੇ ਵਿਸ਼ਿਆਂ ਦੇ ਜ਼ਿਲ੍ਹਾ ਮੈਂਟਰ (ਡੀ.ਐੱਮ) ਇਸ ਕਮੇਟੀ ਦੇ ਮੈਂਬਰ ਹੋਣਗੇ। ਬੁਲਾਰੇ ਅਨੁਸਾਰ ਐਲੀਮੈਂਟਰੀ ਸਿੱਖਿਆ ਲਈ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਨੂੰ ਨੈਸ਼ਨਲ ਅਚੀਵਮੈਂਟ ਸਰਵੇ ਲਈ ਜ਼ਿਲ੍ਹਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਸ਼੍ਰੋਅਦ ਦਾ ਹਮਲਾ, ਪੰਜਾਬ ਕਾਂਗਰਸ ਭਵਨ ਬਣਿਆ ਪਾਕਿਸਤਾਨ ਦੀ ਆਈ. ਐੱਸ. ਆਈ. ਦਾ ਉਪ ਦਫ਼ਤਰ 

ਉਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ), ਪ੍ਰਿੰਸੀਪਲ ਡਾਈਟ ਅਤੇ ਇੰਚਾਰਜ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਨੂੰ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਲਗਾਇਆ ਗਿਆ ਹੈ। ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਜ਼ਿਲ੍ਹਾ ਕੋਆਰਡੀਨੇਟਰ ਅਤੇ ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ਇਸ ਕਮੇਟੀ ਦੇ ਮੈਂਬਰ ਹੋਣਗੇ। ਇਸੇ ਤਰ੍ਹਾਂ ਹੀ ਸੀਨੀਅਰ ਸੈਕੰਡਰੀ ਅਤੇ ਐਲੀਮੈਂਟਰੀ ਸਿੱਖਿਆ ਲਈ ਬਲਾਕ ਪੱਧਰ ’ਤੇ, ਕਲਸਟਰ ਪੱਧਰ ’ਤੇ ਅਤੇ ਸਕੂਲ ਪੱਧਰ ’ਤੇ ਵੀ ਟੀਮਾਂ ਦਾ ਗਠਨ ਕੀਤਾ ਗਿਆ ਹੈ। ਬੁਲਾਰੇ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ (ਸੀਨੀਅਰ ਸੈਕੰਡਰੀ) ਅਤੇ ਐਲੀਮੈਂਟਰੀ ਸਿੱਖਿਆ ਲਈ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਬਤੌਰ ਨੋਡਲ ਅਫਸਰ ਹਰ ਸ਼ਨੀਵਾਰ ਹਵਤਾਵਾਰੀ ਮੀਟਿੰਗ ਕਰਕੇ ਕਾਰਗੁਜਾਰੀ ਦਾ ਰੀਵੀਊ ਕਰਨਗੇ।

ਇਹ ਵੀ ਪੜ੍ਹੋ : ਜੇਲ੍ਹ ’ਚ ਵਾਰ-ਵਾਰ ਹਮਲਾ ਹੋਣ ਕਾਰਨ ਪੁਨੀਤ ਨੇ ਪਾਲੀ ਸੀ ਡਿਪਟੀ ਨਾਲ ਰੰਜਿਸ਼

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

Anuradha

Content Editor

Related News