ਸਾਂਝਾ ਅਧਿਆਪਕ ਮੋਰਚਾ ਨੇ ਫੂਕਿਅਾ ਪੰਜਾਬ ਸਰਕਾਰ ਦਾ ਪੁਤਲਾ

Saturday, Jul 28, 2018 - 06:58 AM (IST)

ਸਾਂਝਾ ਅਧਿਆਪਕ ਮੋਰਚਾ ਨੇ ਫੂਕਿਅਾ ਪੰਜਾਬ ਸਰਕਾਰ ਦਾ ਪੁਤਲਾ

ਕਪੂਰਥਲਾ, (ਜ. ਬ.)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ’ਤੇ ਕਪੂਰਥਲਾ ਇਕਾਈ ਵਲੋਂ ਸੀਨੀਅਰ ਆਗੂ ਕਰਮ ਸਿੰਘ ਦੀ ਅਗਵਾਈ ਹੇਠ ਅਧਿਆਪਕਾਂ ਦੀਆਂ ਭੱਖਦੀਆਂ ਮੰਗਾਂ ਨੂੰ ਲੈ ਕੇ ਸਥਾਨਕ ਸ਼ਾਲਾਮਾਰ ਬਾਗ ’ਚ ਪੰਜਾਬ ਸਰਕਾਰ ਖਿਲਾਫ ਰੋਸ ਧਰਨਾ ਪ੍ਰਦਰਸ਼ਨ ਦਾ ਆਯੋਜਨ ਕੀਤਾ ਗਿਆ। ਜਿਸ ’ਚ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਪੰਜਾਬ ਸਰਕਾਰ ਦੀਆਂ ਅਧਿਆਪਕ ਵਿਰੋਧੀ ਨੀਤੀਆਂ ਦੀ ਅਲੋਚਨਾ ਕੀਤੀ ਗਈ ਤੇ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਤੇ ਸਰਕਾਰ ਦਾ ਪੁਤਲਾ ਫੂਕਿਆ ਗਿਆ। 
ਇਸ ਦੌਰਾਨ ਇਕ ਰੋਸ ਰੈਲੀ ਕੱਢੀ ਗਈ ਜੋ ਸ਼ਾਲੀਮਾਰ ਬਾਗ ਤੋਂ ਸ਼ੁਰੂ ਹੋ ਕੇ ਵੱਖ-ਵੱਖ ਥਾਵਾਂ ਤੋਂ ਹੁੰਦੇ ਹੋਏ ਸ਼ਹਿਰ ਦੇ ਮੁੱਖ ਸ਼ਹੀਦ ਭਗਤ ਸਿੰਘ ਚੌਕ ਵਿਖੇ ਪੁੱਜੀ। ਆਪਣੇ ਸੰਬੋਧਨ ’ਚ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਮੰਨਣ ਦੀ ਬਜਾਏ ਅਧਿਆਪਕਾਂ ਨੂੰ ਡਰਾਉਣ-ਧਮਕਾਉਣ ਦੀ ਨੀਤੀ ਅਪਣਾ ਰਹੀ ਹੈ। 
ਆਗੂਆਂ ਕਿਹਾ ਕਿ ਸਰਕਾਰ ਸਿੱਖਿਆ ਵਿਭਾਗ ’ਚ ਲੰਬੇ ਸਮੇਂ ਤੋਂ ਕੰਮ ਕਰ ਰਹੇ ਐੱਸ. ਐੱਸ. ਏ./ਰਮਸਾ, 5178 ਅਧਿਆਪਕਾਂ, ਸਿੱਖਿਆ ਪ੍ਰੋਵਾਈਡਰ, ਸਮੂਹ ਵਲੰਟੀਅਰ ਅਧਿਆਪਕਾਂ, ਨੂੰੰ ਪੂਰੀ ਤਨਖਾਹ ਤੇ ਪੱਕੇ ਕਰਨ ਦੀ ਬਜਾਏ ਤਨਖਾਹ ’ਚ ਮਾਮੂਲੀ ਵਾਧੇ ਦੇ ਲਾਰੇ ਲਗਾ ਰਹੀ ਹੈ। ਜਿਸ ਦੇ ਰੋਸ ਵਜੋਂ ਅੱਜ ਪੰਜਾਬ ਭਰ ਅੰਦਰ ਜ਼ਿਲਾ ਹੈੱਡ ਕੁਆਰਟਰਾਂ ਤੇ ਪੰਜਾਬ ਸਰਕਾਰ ਦੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾ ਰਹੇ ਹਨ। ਆਗੂਆਂ ਮੰਗ ਕੀਤੀ ਕਿ ਹਰ ਪ੍ਰਕਾਰ ਦੇ ਕੱਚੇ ਅਧਿਆਪਕ, ਸਿੱਖਿਆ ਪ੍ਰੋਵਾਈਡਰਜ਼, ਈ. ਜੀ. ਐੱਸ./ਐੱਸ. ਟੀ. ਆਰ./ਏ. ਆਈ. ਈ. ਵਲੰਟੀਅਰਜ਼ ਨੂੰ ਪੂਰੇ ਤਨਖਾਹ ਸਕੇਲ ’ਚ ਪੱਕੇ ਕੀਤਾ ਜਾਵੇ, 10300 ਵਾਲਾ ਅਧਿਆਪਕ ਮਾਰੂ ਫੈਸਲਾ ਵਾਪਸ ਲਿਆ ਜਾਵੇ, ਕੇਂਦਰ ਦੀ ਤਰਜ਼ ’ਤੇ ਤਨਖਾਹ ਕਮਿਸ਼ਨ ਲਾਗੂ ਕੀਤਾ ਜਾਵੇ, ਮਹਿੰਗਾਈ ਭੱਤੇ ਤੇ ਏ. ਸੀ. ਪੀ. ਦੇ ਬਕਾਏ ਤੁਰੰਤ ਜਾਰੀ ਕੀਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਅਧਿਆਪਕਾਂ ਤੋਂ ਗੈਰ-ਵਿੱਦਿਅਕ ਕੰਮ ਲੈਣੇ ਬੰਦ ਕੀਤੇ ਜਾਣ, ਹਰ ਪੱਧਰ ’ਤੇ ਤਰੱਕੀਆਂ ਤੁਰੰਤ ਕੀਤੀਆਂ ਜਾਣ, ਸਕੂਲਾਂ ਦੀਆਂ ਖਾਲੀ ਅਸਾਮੀਆਂ ਭਰੀਆਂ ਜਾਣ, ਬਦਲੀਆਂ ’ਚ ਸਿਆਸੀ ਦਖਲਅੰਦਾਜ਼ੀ ਬੰਦ ਕੀਤੀ ਜਾਵੇ, ਸਕੂਲਾਂ ’ਚ ਸਫਾਈ ਸੇਵਕ ਦਿੱਤੇ ਜਾਣ ਤੇ ਸਕੂਲਾਂ ਨੂੰ ਬਿਜਲੀ ਦੇ ਬਿੱਲਾਂ ਦੀ ਗ੍ਰਾਂਟ ਦਿੱਤੀ ਜਾਵੇ। ਰੈਲੀ ਦੌਰਾਨ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ।
ਇਸ ਮੌਕੇ ਰਣਜੀਤ ਸਿੰਘ ਵਿਰਕ, ਹਰਵਿੰਦਰ ਅੱਲੂਵਾਲ, ਸੁਖਦੇਵ ਸੀਨੀਅਰ, ਕੁਸ਼ਲ ਕੁਮਾਰ, ਪ੍ਰਮੋਦ ਕੁਮਾਰ, ਸਤਵੰਤ ਟੂਰਾ, ਰਵਨੀਤ ਕੌਰ, ਸੁਖਚੈਨ ਸਿੰਘ, ਹਰਭਜਨ ਸਿੰਘ, ਸੁਖਵਿੰਦਰ ਸਿੰਘ ਚੀਮਾ ਸਟੇਟ ਐਵਾਰਡੀ, ਸਰਵਣ ਸਿੰਘ ਅੌਜਲਾ ਨੈਸ਼ਨਲ ਐਵਾਰਡੀ, ਹਰਜਿੰਦਰ ਹੈਰੀ, ਗੁਰਦੀਪ ਧੰਮ, ਬਲਵੀਰ ਸਿੰਘ, ਤਜਿੰਦਰ ਸਿੰਘ, ਜੈਮਲ ਸਿੰਘ, ਬਲਵਿੰਦਰ ਭੰਡਾਲ, ਜੀਵਨਜੋਤ ਮੱਲ੍ਹੀ, ਪਵਨ ਕੁਮਾਰ, ਜੋਗਿੰਦਰ ਅਮਾਨੀਪੁਰ, ਨਰਿੰਦਰ ਅੌਜਲਾ, ਹਰਜਿੰਦਰ ਸਿੰਘ, ਅਵਤਾਰ ਸਿੰਘ, ਸਾਧੂ ਸਿੰਘ ਜੱਸਲ, ਕਮਲਜੀਤ ਸਿੰਘ, ਅਨਿਲ ਕੁਮਾਰ, ਬਲਜੀਤ ਬੱਬਾ, ਜਗਜੀਤ ਰਾਜੂ, ਸੁਖਦੇਵ ਸਿੰਘ, ਸੁਖਪਾਲ ਸਿੰਘ, ਅਮਰਜੀਤ, ਸੁਰਿੰਦਰ ਸੇਠੀ, ਮਲਕੀਤ ਸਿੰਘ, ਰਕੇਸ਼ ਕੁਮਾਰ, ਰਜਿੰਦਰ ਕੁਮਾਰ, ਜਗਜੀਤ ਸਿੰਘ, ਅਸ਼ਵਨੀ ਗਰੋਵਰ, ਰਾਮ ਸਿੰਘ, ਜਸਪਿੰਦਰ ਸਿੰਘ, ਦਲਜੀਤ ਸਿੰਘ, ਰਾਜਵੀਰ ਸਿੰਘ, ਪਰਮਿੰਦਰ ਕੌਰ, ਕਿਰਨ, ਮੀਨੂੰ, ਮਨਪ੍ਰੀਤ ਕੌਰ, ਨਰਿੰਦਰ ਭੰਡਾਰੀ, ਨਿਸ਼ਾ ਭਗਤ, ਗੁਰਜਿੰਦਰ ਕੌਰ, ਮਮਤਾ ਧੀਰ, ਅਮਨਦੀਪ ਕੌਰ, ਪਰਮਜੀਤ ਕੌਰ ਆਦਿ ਹਾਜ਼ਰ ਸਨ।


Related News