ਰਾਸ਼ਟਰਮੰਡਲ ਖੇਡਾਂ ’ਚ ਕਾਂਸੀ ਜਿੱਤ ਜੱਦੀ ਪਿੰਡ ਪਹੁੰਚਣ ’ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਕੀਤਾ ਭਰਵਾਂ ਸਵਾਗਤ

Thursday, Aug 11, 2022 - 01:30 PM (IST)

ਰਾਸ਼ਟਰਮੰਡਲ ਖੇਡਾਂ ’ਚ ਕਾਂਸੀ ਜਿੱਤ ਜੱਦੀ ਪਿੰਡ ਪਹੁੰਚਣ ’ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਕੀਤਾ ਭਰਵਾਂ ਸਵਾਗਤ

ਅਜਨਾਲਾ/ਭਿੰਡੀ ਸੈਦਾਂ (ਗੁਰਜੰਟ) - ਇੰਗਲੈਂਡ ਦੀ ਧਰਤੀ ’ਤੇ ਰਾਸ਼ਟਰਮੰਡਲ ਦੀਆਂ ਖੇਡਾਂ ਦੌਰਾਨ ਮਹਿਲਾ ਹਾਕੀ ਟੀਮ ਵੱਲੋਂ ਕਾਂਸੀ ਦਾ ਤਗ਼ਮਾ ਜਿੱਤਣ ’ਚ ਸਭ ਤੋਂ ਅਹਿਮ ਭੂਮਿਕਾ ਨਿਭਾਉਣ ਵਾਲੀ ਪੰਜਾਬ ਦੀ ਇਕਲੌਤੀ ਖਿਡਾਰਨ ਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਮਿਆਦੀਆਂ ਕਲਾਂ ਦੀ ਜੰਮਪਲ ਗੁਰਜੀਤ ਕੌਰ ਮਿਆਦੀਆਂ ਅੱਜ ਆਪਣੇ ਜੱਦੀ ਪਿੰਡ ਪਹੁੰਚ ਗਈ। ਜੱਦੀ ਪਿੰਡ ਪਹੁੰਚਣ ’ਤੇ ਗੁਰਜੀਤ ਕੌਰ ਦਾ ਸਮੂਹ ਇਲਾਕਾ ਨਿਵਾਸੀਆਂ ਤੋਂ ਇਲਾਵਾ ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਦੇਵ ਸਿੰਘ ਮਿਆਦੀਆਂ ਨੇ ਭਰਵਾਂ ਸੁਆਗਤ ਕਰਦਿਆਂ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। 

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪੈਟਰੋਲ ਪੰਪ ਦੇ ਮਾਲਕ ਦਾ ਦੇਰ ਰਾਤ ਗੋਲੀਆਂ ਮਾਰ ਕੀਤਾ ਕਤਲ

ਇਸ ਮੌਕੇ ‘ਆਪ’ ਆਗੂ ਬਲਦੇਵ ਸਿੰਘ ਮਿਆਦੀਆਂ ਨੇ ਹਾਕੀ ਖਿਡਾਰਨ ਗੁਰਜੀਤ ਕੌਰ ਮਿਆਦੀਆ ਅਤੇ ਉਸਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰਜੀਤ ਕੌਰ ਦੀ ਅਣਥੱਕ ਮਿਹਨਤ ਅਤੇ ਖੇਡ ਮੈਦਾਨ ’ਚ ਕੀਤੇ ਜਾਂਦੇ ਸ਼ਾਨਦਾਰ ਪ੍ਰਦਰਸ਼ਨ ’ਤੇ ਬਹੁਤ ਮਾਣ ਹੈ। ਅੱਜ ਗੁਰਜੀਤ ਕੌਰ ਨੇ ਆਪਣੇ ਨਾਲ-ਨਾਲ ਆਪਣੇ ਮਾਤਾ-ਪਿਤਾ ਤੇ ਪਿੰਡ ਮਿਆਦੀਆਂ ਕਲਾਂ ਦਾ ਨਾਂ ਪੂਰੀ ਦੁਨੀਆਂ ਵਿੱਚ ਰੋਸ਼ਨ ਕਰ ਦਿੱਤਾ ਹੈ। ਇਸ ਮੌਕੇ ਗੁਰਜੀਤ ਕੌਰ ਮਿਆਦੀਆਂ ਦੇ ਪਿਤਾ ਸਤਨਾਮ ਸਿੰਘ, ਮਾਤਾ ਬਲਜਿੰਦਰ ਕੌਰ, ਚਾਚਾ ਬਲਜਿੰਦਰ ਸਿੰਘ, ਦਲਜੀਤ ਸਿੰਘ ਮਿਆਦੀਆਂ ਅਤੇ ਨੰਬਰਦਾਰ ਗੁਰਚਰਨ ਸਿੰਘ ਵਿਅਕਤੀਆਂ ਸਮੇਤ ਵੱਡੀ ਗਿਣਤੀ ਵਿੱਚ ਆਲੇ-ਦੁਆਲੇ ਦੇ ਪਿੰਡਾਂ ਤੋਂ ਲੋਕ ਹਾਜ਼ਰ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ’ਚ ਸ਼ਰਮਸਾਰ ਹੋਈ ਮਾਂ ਦੀ ਮਮਤਾ, ਕੂੜੇ ਦੇ ਢੇਰ ’ਚੋਂ ਮਿਲੀ ਨਵ-ਜਨਮੀ ਬੱਚੀ ਦੀ ਲਾਸ਼


author

rajwinder kaur

Content Editor

Related News