ਜਲੰਧਰ ਦੇ ਨਿੱਜੀ ਸਕੂਲ ''ਚ ਹੰਗਾਮਾ, ਵਿਦਿਆਰਥੀ ਹੋਇਆ ਬੇਹੋਸ਼, ਮਚੀ ਹਫ਼ੜਾ-ਦਫ਼ੜੀ

Monday, Jul 22, 2024 - 07:09 PM (IST)

ਜਲੰਧਰ ਦੇ ਨਿੱਜੀ ਸਕੂਲ ''ਚ ਹੰਗਾਮਾ, ਵਿਦਿਆਰਥੀ ਹੋਇਆ ਬੇਹੋਸ਼, ਮਚੀ ਹਫ਼ੜਾ-ਦਫ਼ੜੀ

ਜਲੰਧਰ- ਜਲੰਧਰ ਦੇ ਗੁਰੂ ਨਾਨਕਪੁਰਾ ਸਥਿਤ ਇਕ ਨਿੱਜੀ ਸਕੂਲ ਵਿਚ 6ਵੀਂ ਜਮਾਤ ਦੇ ਵਿਦਿਆਰਥੀ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਜ਼ਖ਼ਮੀ ਹੋਏ ਵਿਦਿਆਰਥੀ ਦੇ ਮਾਤਾ-ਪਿਤਾ ਵੱਲੋਂ ਸਕੂਲ ਦੇ ਅੰਦਰ ਅਤੇ ਬਾਹਰ ਹੰਗਾਮਾ ਕੀਤਾ ਗਿਆ। ਇਸ ਦੇ ਬਾਅਦ ਤੁਰੰਤ ਸਕੂਲ ਪ੍ਰਬੰਧਨ ਵੱਲੋਂ ਸਕੂਲ ਵਿਚ ਛੁੱਟੀ ਕਰ ਦਿੱਤੀ ਗਈ।  

ਜਾਣਕਾਰੀ ਮੁਤਾਬਕ ਸਕੂਲ ਵਿਚ ਲੰਚ ਦੇ ਸਮੇਂ ਅਚਾਨਕ ਬੱਚਿਆਂ ਵਿਚ ਲੜਾਈ ਹੋ ਗਈ ਸੀ। ਗੱਲ ਇੰਨੀ ਵੱਧ ਗਈ ਕਿ ਇਕ ਬੱਚੇ ਦੇ ਸਿਰ 'ਤੇ ਗੰਭੀਰ ਸੱਟ ਲੱਗ ਗਈ। ਬੱਚੇ ਦੀ ਉਮਰ ਕਰੀਬ 12 ਸਾਲ ਦੱਸੀ ਜਾ ਰਹੀ ਹੈ। ਇਸ ਘਟਨਾ ਦੌਰਾਨ ਵਿਦਿਆਰਥੀ ਸਕੂਲ ਵਿਚ ਬੇਹੋਸ਼ ਹੋ ਗਿਆ, ਜਿਸ ਨੂੰ ਸਾਰਿਆਂ ਨੇ ਮਰਿਆ ਸਮਝ ਲਿਆ। ਬਾਅਦ ਵਿਚ ਪਤਾ ਲੱਗਾ ਕਿ ਉਕਤ ਬੱਚਾ ਬੇਹੋਸ਼ ਸੀ। ਇਸ ਦੇ ਤੁਰੰਤ ਬਾਅਦ ਬੱਚੇ ਦੇ ਮਾਤਾ-ਪਿਤਾ ਨੂੰ ਬੁਲਾਇਆ ਗਿਆ। ਮੌਕੇ ਉਤੇ ਪਹੁੰਚੇ ਬੱਚੇ ਦੇ ਮਾਤਾ-ਪਿਤਾ ਨੇ ਸਕੂਲ ਪ੍ਰਬੰਧਕ ਨੂੰ ਜ਼ਿੰਮੇਵਾਰ ਠਹਿਰਾਇਆ ਹੈ, ਜਿਸ ਨੂੰ ਲੈ ਕੇ ਸਕੂਲ ਦੇ ਅੰਦਰ ਅਤੇ ਬਾਹਰ ਜੰਮ ਕੇ ਹੰਗਾਮਾ ਹੋਇਆ। ਉਥੇ ਹੀ ਸਕੂਲ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਬੱਚਿਆਂ ਦੀ ਆਪਸੀ ਲੜਾਈ ਵਿਚ ਵਿਦਿਆਰਥੀ ਦੇ ਸੱਟ ਲੱਗੀ ਹੈ।

ਇਹ ਵੀ ਪੜ੍ਹੋ- ਬੱਸ ਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ, ਨੌਜਵਾਨ ਦੀ ਤੜਫ਼-ਤੜਫ਼ ਕੇ ਨਿਕਲੀ ਜਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News