ਅੰਮ੍ਰਿਤਸਰ ਦੇ ਨਗਰ ਨਿਗਮ ਦਫਤਰ ਵਿਚ ਹੋਇਆ ਜ਼ਬਰਦਸਤ ਹੰਗਾਮਾ

Thursday, Aug 08, 2024 - 03:54 PM (IST)

ਅੰਮ੍ਰਿਤਸਰ (ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸ਼ੁਰੂ ਹੋਏ ਬੀ.ਆਰ.ਟੀ.ਐੱਸ. ਪ੍ਰਾਜੈਕਟ ਇਸ ਸਮੇਂ ਬੰਦ ਹੋਇਆ ਪਿਆ ਹੈ। ਇਸ ਪ੍ਰਾਜੈਕਟ ਵਿਚ ਕੰਮ ਕਰਨ ਵਾਲੇ ਮੁਲਾਜ਼ਮ ਇਸ ਸਮੇਂ ਬੇਰੁਜ਼ਗਾਰ ਹਨ ਅਤੇ ਕਰੋੜਾਂ ਰੁਪਏ ਦੀਆਂ ਲਾਗਤ ਨਾਲ ਬਣੀਆਂ ਬੱਸਾਂ ਵੀ ਇਸ ਸਮੇਂ ਕਬਾੜ ਹੁੰਦੀਆਂ ਜਾ ਰਹੀਆਂ ਹਨ। ਇਸ ਦੇ ਚਲਦੇ ਸਮਾਜ ਸੇਵੀ ਮਨਦੀਪ ਸਿੰਘ ਮੰਨਾ ਵੱਲੋਂ ਬੀ.ਆਰ.ਟੀ.ਐੱਸ. ਮੁਲਾਜ਼ਮਾਂ ਦੀ ਆਵਾਜ਼ ਚੁੱਕੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਗਾਇਕ ਦੇ ਪੁੱਤ ਦੀ ਗ੍ਰਿਫ਼ਤਾਰੀ ਦੀ ਮੰਗ! ਭੜਕੇ ਲੋਕਾਂ ਨੇ SSP ਦਫ਼ਤਰ ਦੇ ਬਾਹਰ ਲਾਇਆ ਧਰਨਾ

ਅੱਜ ਉਹ ਬੀ.ਆਰ.ਟੀ.ਐੱਸ. ਦੇ ਮੁਲਾਜ਼ਮਾਂ ਨੂੰ ਨਾਲ ਲੈ ਕੇ ਨਗਰ ਨਿਗਮ ਦਫਤਰ ਦੇ ਵਿਚ ਪਹੁੰਚੇ। ਉੱਥੇ ਪਹਿਲਾਂ ਤੋਂ ਮੌਜੂਦ ਸਮਾਜ ਸੇਵੀ ਮਨਦੀਪ ਮੰਨਾ ਦੇ ਪੁਰਾਣੇ ਸਾਥੀ ਅੰਮ੍ਰਿਤ ਪਾਲ ਸਿੰਘ ਬਬਲੂ ਵੱਲੋਂ ਮਨਦੀਪ ਮੰਨਾ ਦੇ ਉੱਪਰ ਸਵਾਲ ਖੜੇ ਕੀਤੇ ਗਏ ਤੇ ਉਸ ਦਾ ਵਿਰੋਧ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਮਨਦੀਪ ਸਿੰਘ ਮੰਨਾ ਦੇ ਕੁਝ ਸਾਥੀਆਂ ਵੱਲੋਂ ਅਤੇ ਬੀ.ਆਰ.ਟੀ.ਐੱਸ. ਪ੍ਰਾਜੈਕਟ ਅਧੀਨ ਕੰਮ ਕਰਨ ਵਾਲੇ ਮੁਲਾਜ਼ਮਾਂ ਵੱਲੋਂ ਅੰਮ੍ਰਿਤਪਾਲ ਸਿੰਘ ਉਰਫ ਬਬਲੂ ਦੇ ਉੱਪਰ ਹਮਲਾ ਕਰ ਦਿੱਤਾ ਅਤੇ ਇਹ ਸਾਰੀ ਘਟਨਾ ਉੱਥੇ ਮੌਜੂਦ ਮੀਡੀਆ ਨੇ ਆਪਣੇ ਕੈਮਰਿਆਂ ਦੇ ਵਿਚ ਕੈਦ ਕਰ ਲਈ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਮਾਜ ਸੇਵੀ ਮਨਦੀਪ ਸਿੰਘ ਮੰਨਾ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਬੇਰੁਜ਼ਗਾਰ ਹੋਏ ਬੀ.ਆਰ.ਟੀ.ਐੱਸ. ਪ੍ਰਾਜੈਕਟ ਦੇ ਅਧੀਨ ਆਉਂਦੇ ਮੁਲਾਜ਼ਮਾਂ ਦੀਆਂ ਮੰਗਾਂ ਲੈ ਕੇ ਉਹ ਨਗਰ ਨਿਗਮ ਦਫ਼ਤਰ ਮੰਗ ਪੱਤਰ ਦੇਣ ਪਹੁੰਚੇ ਹਨ, ਪਰ ਨਾਜਾਇਜ਼ ਹੀ ਅੰਮ੍ਰਿਤ ਪਾਲ ਸਿੰਘ ਬਬਲੂ ਵੱਲੋਂ ਇਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। 

ਇਹ ਖ਼ਬਰ ਵੀ ਪੜ੍ਹੋ - ਬੰਦ ਰਹਿਣਗੇ ਪੈਟਰੋਲ ਪੰਪ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਪੂਰੀ ਖ਼ਬਰ

ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਬਬਲੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਨਦੀਪ ਸਿੰਘ ਮੰਨਾ ਇਕ ਬਲੈਕਮੇਲਰ ਹੈ। ਇਸੇ ਗੱਲ ਦਾ ਖ਼ੁਲਾਸਾ ਕਰਨ ਉਹ ਅੱਜ ਇੱਥੇ ਪਹੁੰਚੇ ਹਨ। ਪਰ ਮਨਦੀਪ ਸਿੰਘ ਮੰਨਾ ਦੇ ਕੁਝ ਸਾਥੀਆਂ ਵੱਲੋਂ ਉਸ 'ਤੇ ਹਮਲਾ ਕੀਤਾ ਗਿਆ ਹੈ। ਜੋ ਕਿ ਸਰਾਸਰ ਗਲਤ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News