ਪੰਜਾਬ ਦੇ 7 ਪਿੰਡਾਂ ਦਾ ਟੁੱਟਿਆ ਸੰਪਰਕ, ਸੁਣੋ ਲੋਕਾਂ ਦੀ ਦਰਦਨਾਕ ਹਕੀਕਤ
Sunday, Jun 29, 2025 - 01:25 PM (IST)

ਗੁਰਦਾਸਪੁਰ (ਗੁਰਪ੍ਰੀਤ)- ਜ਼ਿਲ੍ਹਾ ਗੁਰਦਾਸਪੁਰ ਦੇ ਮਕੌੜਾ ਪੱਤਣ ਰਾਵੀ ਦਰਿਆ 'ਤੇ ਬਣਿਆ ਅਸਥਾਈ ਪੁਲ ਚੁੱਕੇ ਜਾਣ ਕਾਰਨ ਰਾਵੀ ਦਰਿਆ ਤੋਂ ਪਾਰ ਵੱਸਦੇ 7 ਪਿੰਡਾਂ ਦਾ ਸੰਪਰਕ ਭਾਰਤ ਦੇਸ਼ ਨਾਲ ਟੁੱਟ ਚੁੱਕਾ ਹੈ ਅਤੇ ਇਨ੍ਹਾਂ ਪਿੰਡਾ ਨੂੰ ਜਾਣ ਦਾ ਇਕ ਮਾਤਰ ਸਹਾਰਾ ਕਿਸ਼ਤੀ ਹੈ। ਆਜ਼ਾਦੀ ਤੋਂ ਬਾਅਦ ਇਸ ਰਾਵੀ ਦਰਿਆ ਤੋਂ ਪਾਰ 14 ਪਿੰਡ ਵਸਦੇ ਸਨ ਪਰ ਆਜ਼ਾਦੀ ਦੇ 76 ਸਾਲ ਬੀਤ ਜਾਣ ਦੇ ਬਾਵਜੂਦ ਪਿੰਡਾਂ ਦੀ ਸਾਰ ਨਹੀਂ ਲਈ ਗਈ। ਇਸ ਦੌਰਾਨ 14 'ਚੋਂ 7 ਪਿੰਡ ਹੀ ਮੌਜੂਦ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ
7 ਪਿੰਡਾਂ ਦੇ ਲੋਕਾਂ ਦੀ ਦਰਦਨਾਕ ਹਕੀਕਤ
ਰਾਵੀ ਦਰਿਆ ਤੋਂ ਪਾਰ ਵਸਦੇ ਪਿੰਡਾਂ ਦੇ ਲੋਕਾਂ ਨੇ ਦੱਸਿਆ ਕਿ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਲਗਭਗ ਦਰਜਨ ਪਿੰਡਾਂ ਦੇ ਲੋਕ ਕਹਿਣ ਨੂੰ ਤਾਂ ਭਾਰਤ ਦਾ ਹਿੱਸਾ ਹਨ ਪਰ ਬਰਸਾਤ ਦੇ ਦਿਨਾਂ ਵਿਚ ਇਨ੍ਹਾਂ ਪਿੰਡਾਂ ਦੇ ਲੋਕ ਖ਼ੁਦ ਨੂੰ ਬੇਸਹਾਰਾ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਆਜ਼ਾਦੀ ਦੇ ਇੰਨੇ ਸਾਲ ਬੀਤ ਜਾਣ ਤੋਂ ਬਾਅਦ ਵੀ ਪੁਲ ਦੇ ਪਾਰ ਵੱਸਦੇ 7 ਪਿੰਡਾਂ ਦੇ ਲੋਕ ਆਪਣੇ ਆਪ ਨੂੰ ਗ਼ੁਲਾਮ ਸਮਝਦੇ ਹਨ, ਕਿਉਂਕਿ ਜਦ ਵੀ ਇਹ ਅਸਥਾਈ ਪੁਲ ਚੁੱਕ ਲਿਆ ਜਾਂਦਾ ਹੈ ਤਾਂ ਇਨ੍ਹਾਂ ਲੋਕਾਂ ਦਾ ਸੰਪਰਕ ਦੇਸ਼ ਨਾਲੋਂ ਟੁੱਟ ਜਾਂਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੁਫਤ ਅਨਾਜ ਲੈਣ ਵਾਲੇ ਲੋਕਾਂ ਲਈ ਖ਼ਤਰੇ ਦੀ ਘੰਟੀ, ਪੋਰਟਲ 'ਚੋਂ ਡਿਲੀਟ ਹੋਣਗੇ ਨਾਂ
ਕਈ ਲੋਕ ਤਾਂ ਕਹਿੰਦੇ ਹਨ ਕਿ ਇਨ੍ਹਾਂ ਦਿਨਾਂ ਵਿਚ ਸਾਨੂੰ ਇਹ ਪਤਾ ਨਹੀਂ ਚਲਦਾ ਕਿ ਅਸੀਂ ਕਿਸ ਦੇਸ਼ ਦੇ ਨਾਗਰਿਕ ਹਾਂ ਕਿਉਂਕਿ ਇਹ ਇਲਾਕਾ ਦੋ ਦਰਿਆਵਾਂ ਦੇ ਪਾਰ ਅਤੇ ਐੱਲ. ਓ. ਸੀ. ਨਾਲ ਲੱਗਦਾ ਹੈ। ਬਰਸਾਤ ਦੇ ਮੌਸਮ ਵਿਚ ਨਹਿਰੀ ਵਿਭਾਗ ਵੱਲੋਂ ਬਣਾਇਆ ਗਿਆ ਪਲਟੂਨ ਪੁਲ ਚੁੱਕ ਲਿਆ ਜਾਂਦਾ ਹੈ ਤੇ ਲੋਕਾਂ ਨੂੰ ਆਉਣ-ਜਾਣ ਲਈ ਇਕ ਮਾਤਰ ਬੇੜੀ ਦਾ ਸਹਾਰਾ ਲੈਣਾ ਪੈਂਦਾ ਹੈ। ਜੋ ਦਰਿਆ 'ਚ ਪਾਣੀ ਦਾ ਪੱਧਰ ਜ਼ਿਆਦਾ ਹੋਣ ਕਰਕੇ ਕਈ ਵਾਰ ਨਹੀਂ ਚੱਲ ਸਕਦੀ ਅਤੇ ਪਾਰ ਵਸਦੇ 7 ਪਿੰਡ ਇਕ ਟਾਪੂ ਬਣ ਜਾਂਦੇ ਹਨ ਤੇ ਫਿਰ ਲੋਕਾਂ ਦੇ ਆਉਣ ਜਾਣ ਦਾ ਕੋਈ ਸਾਧਨ ਨਹੀਂ ਹੁੰਦਾ । ਰਾਵੀ ਦਰਿਆ ਤੋਂ ਪਾਰ ਪੈਂਦੇ 7 ਪਿੰਡ ਭਰਿਆਲ, ਤੂਰਬਾਨੀ, ਰਾਏਪੁਰ ਚਿੱਬ, ਮੰਮੀ ਚਕਰੰਗਾਂ, ਕਜਲੇ, ਝੁੰਬਰ, ਲਸਿਆਣ ਆਦਿ ਪਿੰਡਾਂ ਦੇ ਲੋਕ ਅਕਸਰ ਹਰ ਸਾਲ ਪੱਕੇ ਪੁਲ ਦੀ ਆਸ ਰੱਖਦੇ ਹਨ ਪਰ ਉਨ੍ਹਾਂ ਦੀ ਆਸ ਅਧੂਰੀ ਰਹਿ ਜਾਂਦੀ ਹੈ।
ਇਹ ਵੀ ਪੜ੍ਹੋ-ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8