1.43 ਲੱਖ ਰੁਪਏ ਲੁੱਟਣ ਵਾਲਾ ''ਡੱਡੂ'' ਅੜਿੱਕੇ
Friday, Mar 15, 2019 - 04:21 PM (IST)
ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਪੁਲਸ ਨੇ 2 ਲੁਟੇਰਿਆਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਮੁਤਾਬਕ ਕਾਬੂ ਕੀਤੇ ਗਏ ਲੁਟੇਰਿਆ ਕੋਲੋਂ 65 ਹਜ਼ਾਰ ਰੁਪਏ ਤੇ ਮੋਟਰਸਾਈਕਲ ਬਰਾਮਦ ਹੋਇਆ ਹੈ। ਇਨ੍ਹਾਂ ਲੁਟੇਰਿਆਂ ਨੇ ਕੁਝ ਦਿਨ ਪਹਿਲਾਂ ਮਨੋਜ ਸਚਦੇਵਾ ਨਾਂ ਦੇ ਕੁਲੈਕਸ਼ਨ ਏਜੰਟ ਤੋਂ 1 ਲੱਖ 43 ਹਜ਼ਾਰ ਰੁਪਏ ਲੁੱਟੇ ਸਨ। ਮੁਲਜ਼ਮਾਂ 'ਚੋਂ ਸਾਹਿਲ ਉਰਫ ਡੱਡੂ ਮਿੰਤਰਾ ਕੰਪਨੀ ਦਾ ਏਜੰਟ ਹੈ, ਜਿਸਨੇ ਆਪਣੇ ਸਾਥੀਆਂ ਨਾਲ ਮਿਲ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਨ੍ਹਾਂ ਦੇ ਦੋ ਸਾਥੀ ਅਜੇ ਫਰਾਰ ਦੱਸੇ ਜਾ ਰਹੇ ਹਨ। ਪੁਲਸ ਨੇ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ 4 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ ਤੇ ਪੁੱਛਗਿੱਛ ਦੌਰਾਨ ਇਨ੍ਹਾਂ ਤੋਂ ਹੋਰ ਵੀ ਕਈ ਖੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।