ਸਮਾਜਿਕ ਸੁਰੱਖਿਆ ਮੰਤਰੀ ਨੇ ਤਰਸ ਦੇ ਆਧਾਰ ''ਤੇ ਨੌਕਰੀ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
Wednesday, May 18, 2022 - 02:59 AM (IST)
ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਮੰਗਲਵਾਰ ਨੂੰ ਤਰਸ ਆਧਾਰ 'ਤੇ ਨੌਕਰੀ ਹਾਸਲ ਕਰਨ ਵਾਲੇ 2 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਅੱਜ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਹੋਏ ਸਮਾਗਮ ਦੌਰਾਨ ਡਾ. ਬਲਜੀਤ ਕੌਰ ਨੇ ਨਿਯੁਕਤ ਹੋਏ ਉਮੀਦਵਾਰਾਂ ਨੂੰ ਕਾਮਯਾਬੀ ਅਤੇ ਸੁਨਹਿਰੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਪੀੜਤ ਪਰਿਵਾਰਾਂ ਦੀਆਂ ਮੁਸ਼ਕਿਲਾਂ ਨੂੰ ਘਟਾਉਣ ਅਤੇ ਸ਼ਾਨ ਤੇ ਖੁੱਦਾਰੀ ਨਾਲ ਜ਼ਿੰਦਗੀ ਜਿਊਣ ਵਿੱਚ ਮਦਦਗਾਰ ਸਾਬਤ ਹੋਣਗੀਆਂ।
ਇਹ ਵੀ ਪੜ੍ਹੋ : ਲੁਧਿਆਣਾ 'ਚ ਖਾਣੇ ਦੀਆਂ ਪਲੇਟਾਂ ਖੋਹਣ ਦੇ ਮਾਮਲੇ ਵਿੱਚ ਪ੍ਰਿੰਸੀਪਲ ਤਲਬ
ਮੰਤਰੀ ਨੇ ਦੱਸਿਆ ਕਿ ਤਰਸ ਦੇ ਅਧਾਰ 'ਤੇ ਭਰੀਆਂ ਜਾਣ ਵਾਲੀਆਂ ਖਾਲੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਉਹ ਪਹਿਲਾਂ ਹੀ ਵਿਭਾਗ ਨੂੰ ਤਾਕੀਦ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸ਼ਰਨਦੀਪ ਕੌਰ ਤੇ ਨੂਰਪ੍ਰੀਤ ਸਿੰਘ ਨੇ ਅੱਜ ਨਿਯੁਕਤੀ ਪੱਤਰ ਪ੍ਰਾਪਤ ਕੀਤੇ ਹਨ, ਜਦਕਿ ਹੋਰ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਪੂਰੇ ਜ਼ੋਰਾਂ 'ਤੇ ਚੱਲ ਰਹੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ 26,754 ਅਸਾਮੀਆਂ ਭਰਨ ਲਈ ਇਕ ਵਿਆਪਕ ਭਰਤੀ ਮੁਹਿੰਮ ਵਿੱਢੀ ਦਿੱਤੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਮਾਜਿਕ ਸੁਰੱਖਿਆ ਵਿਭਾਗ ਦੇ ਡਾਇਰੈਕਟਰ ਅਰਵਿੰਦਪਾਲ ਸਿੰਘ ਸੰਧੂ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਜੁਆਇੰਟ ਡਾਇਰੈਕਟਰ ਗੁਰਜਿੰਦਰ ਸਿੰਘ ਮੌੜ ਮੌਜੂਦ ਸਨ।
ਇਹ ਵੀ ਪੜ੍ਹੋ : CM ਮਾਨ ਨੇ ਬਾਰ ਐਸੋਸੀਏਸ਼ਨ ਨੂੰ 2.5 ਕਰੋੜ ਦੀ ਗ੍ਰਾਂਟ ਦੇਣ ਦਾ ਕੀਤਾ ਐਲਾਨ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ