ਅੰਤਰਰਾਸ਼ਟਰੀ ਸਰਹੱਦ ਦੇ ਕੰਡਿਆਲੀ ਤਾਰ ਪਾਰ ਦੇ ਕਿਸਾਨਾਂ ਨੂੰ 2018 ਤੋਂ ਬੰਦ ਪਿਆ ਮੁਆਵਜ਼ਾ ਦਿੱਤਾ ਜਾਵੇ : ਸਿੱਧੂ
Friday, Apr 29, 2022 - 09:54 AM (IST)
ਫਾਜ਼ਿਲਕਾ (ਨਾਗਪਾਲ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਬਾਅਦ ਦੁਪਹਿਰ ਫਾਜ਼ਿਲਕਾ ਦੇ ਸਾਬਕਾ ਕਾਂਗਰਸ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਅਤੇ ਸਾਬਕਾ ਐੱਮ. ਪੀ. ਸ਼ੇਰ ਸਿੰਘ ਘੁਬਾਇਆ ਦੇ ਜੱਦੀ ਪਿੰਡ ਘੁਬਾਇਆ ਵਿਖੇ ਉਨ੍ਹਾਂ ਦੇ ਘਰ ਪੁੱਜੇ। ਇਸ ਮਗਰੋਂ ਉਨ੍ਹਾਂ ਨੇ ਫਾਜ਼ਿਲਕਾ ਉਪਮੰਡਲ ਦੇ ਪਿੰਡ ਘੁਰਕਾ ’ਚ ਕੰਡੇਦਾਰ ਤਾਰ ਦੇ ਪਾਰ ਕਿਸਾਨਾਂ ਦੀਆਂ ਔਕੜਾਂ ਸੁਣੀਆਂ। ਇਸ ਮੌਕੇ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਹੈ ਕਿ 2018 ਤੋਂ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ 31,000 ਏਕੜ ਜ਼ਮੀਨ ਨੇ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਸਾਲਾਨਾ ਮੁਆਵਜ਼ਾ ਨਹੀਂ ਦਿੱਤਾ ਗਿਆ।
ਇਹ ਵੀ ਪੜ੍ਹੋ : ਤਲਾਬ ’ਚ ਨਹਾਉਣ ਗਏ ਬੱਚੇ ਦੀ ਪੜਦਾਦੀ ਦੇ ਭੋਗ ਵਾਲੇ ਦਿਨ ਹੋਈ ਮੌਤ
ਇਸ ਮੌਕੇ ਸਿੱਧੂ ਨੇ ‘ਆਪ’ ਸਰਕਾਰ ’ਤੇ ਵਿਅੰਗ ਕੱਸਦਿਆਂ ਕਿਹਾ ਕਿ ‘ਇਕ ਮੌਕਾ ਆਪ ਨੂੰ, ਨਾ ਲਾਈਟ ਦਿਨੇ, ਨਾ ਰਾਤ ਨੂੰ’। ਕਿਸਾਨਾਂ ਨੇ ਦੱਸਿਆ ਕਿ ਪਿੰਡਾਂ ’ਚ ਬਿਜਲੀ ਸਪਲਾਈ ਦਾ ਬੁਰਾ ਹਾਲ ਹੈ, ਜਿਸ ਕਾਰਨ ਭਾਰੀ ਗਰਮੀ ’ਚ ਉਨ੍ਹਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸਾਫ ਕਿਹਾ ਕਿ ਜਦੋਂ ਤੱਕ ਪੰਜਾਬ ’ਚ ਸ਼ਰਾਬ, ਰੇਤ, ਟਰਾਂਸਪੋਰਟ ਅਤੇ ਕੇਬਲ ਮਾਫੀਆ ਦਾ ਖਾਤਮਾ ਨਹੀਂ ਹੁੰਦਾ, ਉਦੋਂ ਤੱਕ ਪੰਜਾਬ ਆਰਥਿਕ ਰੂਪ ਨਾਲ ਖੁਸ਼ਹਾਲ ਨਹੀਂ ਬਣੇਗਾ। ਉਨ੍ਹਾਂ ਕਿਹਾ ਕਿ ਕੇਜਰੀਵਾਲ ਝੂਠਾ ਆਦਮੀ ਹੈ, ਜੋ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਝੂਠ ਬੋਲਣ ’ਚ ਕੇਜਰੀਵਾਲ ਅਤੇ ਸੁਖਬੀਰ ਬਾਦਲ ’ਚ ਕੰਪੀਟੀਸ਼ਨ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ ਮੁੱਖ ਮੰਤਰੀ ’ਤੇ ਤਿੱਖਾ ਹਮਲਾ, ਕਿਹਾ-ਕੇਜਰੀਵਾਲ ਦਾ ਸੰਤਰੀ ਬਣ ਚੁੱਕਾ ਹੈ ਭਗਵੰਤ ਮਾਨ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ