ਜੋ ਮੁਆਵਜ਼ਾਂ ਪਿਛਲੀਆਂ ਸਰਕਾਰਾਂ ਨੂੰ ਵੰਡਣਾ ਚਾਹੀਦਾ ਸੀ, ਉਹ ‘ਆਪ’ ਸਰਕਾਰ ਨੇ ਦਿੱਤਾ : ਬ੍ਰਹਮ ਸ਼ੰਕਰ ਜਿੰਪਾ

Tuesday, Jan 24, 2023 - 06:13 PM (IST)

ਜੋ ਮੁਆਵਜ਼ਾਂ ਪਿਛਲੀਆਂ ਸਰਕਾਰਾਂ ਨੂੰ ਵੰਡਣਾ ਚਾਹੀਦਾ ਸੀ, ਉਹ ‘ਆਪ’ ਸਰਕਾਰ ਨੇ ਦਿੱਤਾ : ਬ੍ਰਹਮ ਸ਼ੰਕਰ ਜਿੰਪਾ

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਦੇ ਕਾਰਜ ਬਿਨਾਂ ਭੇਦਭਾਵ ਦੇ ਜਾਰੀ ਰੱਖੇਗੀ। ਉਨ੍ਹਾਂ ਬੀਤੇ ਦਿਨੀਂ ਫਾਜ਼ਿਲਕਾ ਜ਼ਿਲ੍ਹੇ ’ਚ ਹੜ੍ਹ ਪੀੜਤਾਂ ਨੂੰ 32 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਲਈ ਮੁੱਖ ਮੰਤਰੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਫਾਜ਼ਿਲਕਾ ’ਚ 2020 ’ਚ ਆਏ ਹੜ੍ਹਾਂ ਦੀ ਮੁਆਵਜ਼ਾਂ ਰਾਸ਼ੀ ਪਿਛਲੀ ਸਰਕਾਰ ਨੂੰ ਵੰਡਣੀ ਚਾਹੀਦੀ ਸੀ ਪਰ ਉਨ੍ਹਾਂ ਮੁਆਵਜ਼ਾਂ ਦੇਣ ਲਈ ਇਕ ਰੁਪਿਆ ਵੀ ਨਹੀਂ ਖਰਚਿਆ। ਜਿੰਪਾ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਸਿਰਫ਼ ਫੋਕੀ ਬਿਆਨਬਾਜ਼ੀ ਕਰਦੀਆਂ ਸਨ, ਲੋਕ ਭਲਾਈ ਲਈ ਕੋਈ ਕਾਰਜ ਨਹੀਂ ਕੀਤਾ ਜਾਂਦਾ ਸੀ। ਜਦਕਿ ਹੁਣ ਮਾਨ ਸਰਕਾਰ ਦੇ ਵਿਧਾਇਕ ਅਤੇ ਮੰਤਰੀ ਆਮ ਘਰਾਂ ’ਚੋਂ ਆਏ ਹਨ ਅਤੇ ਆਮ ਲੋਕਾਂ ਦੀਆਂ ਦੁੱਖ-ਤਕਲੀਫਾਂ ਅਤੇ ਮੁਸ਼ਕਿਲਾਂ ਨੂੰ ਨੇੜਿਓਂ ਸਮਝਦੇ ਹਨ। ਉਨ੍ਹਾਂ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਪੰਜਾਬ ਦਾ ਵੱਡੇ ਪੱਧਰ ’ਤੇ ਨੁਕਸਾਨ ਕੀਤਾ ਹੈ ਪਰ ਮਾਨ ਸਰਕਾਰ ਲੋਕ ਭਲਾਈ ਦੇ ਕਾਰਜ ਬਿਨਾਂ ਕਿਸੇ ਭੇਦਭਾਵ ਦੇ ਪਹਿਲ ਦੇ ਆਧਾਰ ‘ਤੇ ਕਰਵਾਉਣੇ ਜਾਰੀ ਰੱਖੇਗੀ ਤਾਂ ਜੋ ਪੰਜਾਬ ਮੁੜ ਤੋਂ ਖੁਸ਼ਹਾਲ ਹੋਵੇ ਅਤੇ ਤਰੱਕੀ ਕਰ ਸਕੇ।

ਇਹ ਵੀ ਪੜ੍ਹੋ : ‘ਭਾਰਤ ਜੋੜੋ ਯਾਤਰਾ’ ਨੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੇ ਹੌਸਲੇ ਕੀਤੇ ਬੁਲੰਦ : ਬਾਜਵਾ

ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੀ ਲੋਕ ਕੰਮਾਂ ਪ੍ਰਤੀ ਦ੍ਰਿੜਤਾ ਅਤੇ ਸੁਹਿਰਦਤਾ ਇਸੇ ਗੱਲ ਤੋਂ ਝਲਕਦੀ ਹੈ ਕਿ ਵਿੱਤੀ ਸਾਲ 2022-23 ਦੇ ਪਹਿਲੇ 9 ਮਹੀਨਿਆਂ ਦੌਰਾਨ ਹੀ ਫ਼ਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਵੱਜੋਂ ਅਤੇ ਕਿਸਾਨ ਭਲਾਈ ਲਈ 125 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਰਾਸ਼ੀ ਵਿਚ 5 ਕਰੋੜ ਰੁਪਏ ਤੋਂ ਵੀ ਜ਼ਿਆਦਾ ਦਾ ਮੁਆਵਜ਼ਾ ਮਕਾਨਾਂ ਨੂੰ ਕਿਸੇ ਕੁਦਰਤੀ ਆਫਤ ਕਾਰਨ ਹੋਏ ਨੁਕਸਾਨ ਦੀ ਪੂਰਤੀ ਵਜੋਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਵਰਗ ਦੀ ਭਲਾਈ ਲਈ ਸਾਡੀ ਸਰਕਾਰ ਵਚਨਬੱਧ ਹੈ ਅਤੇ ਜਿਹੜੇ ਵਿਸ਼ਵਾਸ ਨਾਲ ਲੋਕਾਂ ਨੇ ਸੇਵਾ ਦਾ ਮੌਕਾ ਦਿੱਤਾ ਹੈ ਉਸ ’ਤੇ ਖਰਾ ਉਤਰਣ ਦੀ ਭਰਪੂਰ ਕੋਸ਼ਿਸ਼ ਜਾਰੀ ਰਹੇਗੀ।

ਇਹ ਵੀ ਪੜ੍ਹੋ : ਕਾਂਗਰਸੀਆਂ ਨੂੰ ਖੁਸ਼ ਕਰਨ ਲਈ ਬਣਾਏ ਗਏ ਸਮਾਰਟ ਸਿਟੀ ਦੇ ਕਈ ਪ੍ਰਾਜੈਕਟ ਸ਼ੁਰੂ ਹੋਣ ਤੋਂ ਪਹਿਲਾਂ ਹੀ ਦਫਨ ਹੋਏ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Anuradha

Content Editor

Related News