ਸਰਕਾਰੀ ਨੌਕਰੀ ਸਬੰਧੀ ਪ੍ਰੀਖਿਆ 'ਚ 'ਪੰਜਾਬੀ ਭਾਸ਼ਾ' ਦਾ ਵੀ ਹੋਵੇਗਾ ਇਸਤੇਮਾਲ, ਵਿਭਾਗ ਵੱਲੋਂ ਹੁਕਮ ਜਾਰੀ

Saturday, Feb 05, 2022 - 09:04 AM (IST)

ਲੁਧਿਆਣਾ (ਵਿੱਕੀ) : ਉੱਚ ਸਿੱਖਿਆ ਅਤੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਸਰਕਾਰੀ ਨੌਕਰੀਆਂ ਦੀ ਭਰਤੀ ਲਈ ਕਰਵਾਈ ਜਾਣ ਵਾਲੀਆਂ ਪ੍ਰਤੀਯੋਗੀ ਪ੍ਰੀਖਿਆਵਾਂ ’ਚ ਅੰਗਰੇਜ਼ੀ ਭਾਸ਼ਾ ਦੇ ਨਾਲ-ਨਾਲ ਪੰਜਾਬੀ ਭਾਸ਼ਾ ਦਾ ਵੀ ਇਸਤੇਮਾਲ ਕੀਤਾ ਜਾਵੇਗਾ। ਇਸ ਦੇ ਲਈ ਸੂਬੇ ਦੇ ਸਾਰੇ ਵਿਭਾਗਾਂ ਦੇ ਮੁਖੀਆਂ ਦੇ ਨਾਲ-ਨਾਲ ਅਧਿਕਾਰੀਆਂ ਅਤੇ ਸਰਕਾਰੀ ਸੰਸਥਾਵਾਂ ਨੂੰ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ : ਕਾਂਗਰਸ ਨੇ ਬਾਗੀਆਂ ਨਾਲ ਨਜਿੱਠਣ ਦੀ ਕਵਾਇਦ ਕੀਤੀ ਸ਼ੁਰੂ

ਨਿਰਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਵਿਭਾਗ ਦੇ ਧਿਆਨ ਵਿਚ ਆਇਆ ਹੈ ਕਿ ਕੁੱਝ ਵਿਭਾਗਾਂ ਵੱਲੋਂ ਸਰਕਾਰੀ ਨੌਕਰੀਆਂ ਦੀ ਭਰਤੀ ਲਈ ਕਰਵਾਈ ਜਾਣ ਵਾਲੀ ਪ੍ਰਤੀਯੋਗੀ ਪ੍ਰੀਖਿਆ ਲਈ ਪ੍ਰਸ਼ਨ-ਪੱਤਰ ਸਿਰਫ ਅੰਗਰੇਜ਼ੀ ਭਾਸ਼ਾ ਵਿਚ ਹੀ ਤਿਆਰ ਕੀਤੇ ਜਾਂਦੇ ਹਨ, ਜੋ ਕਿ ਪੰਜਾਬ ਰਾਜ ਭਾਸ਼ਾ ਐਕਟ-1967 ਪੰਜਾਬ ਰਾਜ ਭਾਸ਼ਾ ਐਕਟ-2008 ਦੀ ਉਲੰਘਣਾ ਹੈ।

ਇਹ ਵੀ ਪੜ੍ਹੋ : ਈ. ਡੀ. ਵਲੋਂ ਮੁੱਖ ਮੰਤਰੀ ਦੇ ਭਾਣਜੇ ਦੀ ਗ੍ਰਿਫ਼ਤਾਰੀ ’ਤੇ ਰਵਨੀਤ ਬਿੱਟੂ ਦਾ ਵੱਡਾ ਬਿਆਨ

ਇਸ ਲਈ ਸਾਰੇ ਵਿਭਾਗਾਂ ਨੂੰ ਪੰਜਾਬ ’ਚ ਸਰਕਾਰੀ ਨੌਕਰੀਆਂ ਦੀ ਭਰਤੀ ਲਈ ਕਰਵਾਈ ਜਾਣ ਵਾਲੀ ਪ੍ਰਤੀਯੋਗੀ ਪ੍ਰੀਖਿਆ ਦੇ ਸਮੇਂ ਪੰਜਾਬ ਰਾਜ ਭਾਸ਼ਾ ਐਕਟ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ ਅਤੇ ਪ੍ਰਸ਼ਨ-ਪੱਤਰਾਂ ਨੂੰ ਅੰਗਰੇਜ਼ੀ ਦੇ ਨਾਲ-ਨਾਲ ਪੰਜਾਬੀ ਭਾਸ਼ਾ ’ਚ ਵੀ ਤਿਆਰ ਕੀਤਾ ਜਾਣਾ ਚਾਹੀਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News