ਭ੍ਰਿਸ਼ਟਾਚਾਰ ਖ਼ਿਲਾਫ਼ ਸ਼ਿਕਾਇਤ ਦੇਣ ਵਾਲਾ ਆਪ ਹੀ ਚੜ੍ਹਿਆ ਵਿਜੀਲੈਂਸ ਦੇ ਅੜਿੱਕੇ, ਜਾਣੋ ਪੂਰਾ ਮਾਮਲਾ

Tuesday, Jul 16, 2024 - 10:48 AM (IST)

ਭ੍ਰਿਸ਼ਟਾਚਾਰ ਖ਼ਿਲਾਫ਼ ਸ਼ਿਕਾਇਤ ਦੇਣ ਵਾਲਾ ਆਪ ਹੀ ਚੜ੍ਹਿਆ ਵਿਜੀਲੈਂਸ ਦੇ ਅੜਿੱਕੇ, ਜਾਣੋ ਪੂਰਾ ਮਾਮਲਾ

ਬਰਨਾਲਾ (ਪੁਨੀਤ): ਵਿਜੀਲੈਂਸ ਬਿਊਰੋ ਨੇ ਇਕ ਪ੍ਰਾਈਵੇਟ ਵਿਅਕਤੀ ਪਰਵੀਨ ਕੁਮਾਰ ਵਾਸੀ ਕਸਬਾ ਭਦੌੜ, ਜ਼ਿਲਾ ਬਰਨਾਲਾ ਨੂੰ 1,50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਵਿਭਾਗ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਇਸ ਤੋਂ ਪਹਿਲਾਂ ਮਹਿੰਦਰ ਸਿੰਘ ਵਾਸੀ ਬਰਨਾਲਾ ਵਿਰੁੱਧ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਰਿਸ਼ਵਤ ਮੰਗਣ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ। 

ਇਹ ਖ਼ਬਰ ਵੀ ਪੜ੍ਹੋ - ਜਲੰਧਰ 'ਚ ਕਾਂਗਰਸੀ ਆਗੂ ਤੋਂ ਤੰਗ ਆ ਕੇ ਨਗਰ ਨਿਗਮ ਦੇ ਸਾਬਕਾ ਮੁਲਾਜ਼ਮ ਨੇ ਕੀਤੀ ਖ਼ੁਦਕੁਸ਼ੀ! 6 ਲੋਕਾਂ 'ਤੇ FIR ਦਰਜ

ਇਸ ਉਪਰੰਤ ਉਕਤ ਮੁਲਜ਼ਮ ਪਰਵੀਨ ਕੁਮਾਰ ਨੇ ਆਪਣੀ ਆਨਲਾਈਨ ਸ਼ਿਕਾਇਤ ਵਾਪਸ ਲੈਣ ਬਦਲੇ ਮਹਿੰਦਰ ਸਿੰਘ ਨੂੰ ਰਿਸ਼ਵਤ ਦੇਣ ਲਈ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਇਸ ਉਪਰੰਤ ਮਹਿੰਦਰ ਸਿੰਘ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਾਇਆ ਕਿ ਕਥਿਤ ਮੁਲਜ਼ਮ ਪਰਵੀਨ ਕੁਮਾਰ ਤੇ ਉਸ ਦੇ ਸਾਥੀ ਸਹਿ-ਮੁਲਜ਼ਮ ਗੱਜੂ ਰਾਮ ਵਾਸੀ ਪਿੰਡ ਭੱਦਲਵੱਢ, ਜ਼ਿਲਾ ਬਰਨਾਲਾ ਨੇ ਆਨਲਾਈਨ ਸ਼ਿਕਾਇਤ ਵਾਪਸ ਲੈਣ ਸਬੰਧੀ ਉਸ ਨਾਲ ਸਮਝੌਤਾ ਕਰਨ ਬਦਲੇ 2,50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। 

ਇਹ ਖ਼ਬਰ ਵੀ ਪੜ੍ਹੋ - 3 ਬੱਚਿਆਂ ਦੀ ਮਾਂ 'ਤੇ ਆਇਆ ਸਿਰਫ਼ਿਰੇ ਦਾ ਦਿਲ! ਫ਼ਿਰ ਜੋ ਹੋਇਆ ਜਾਣ ਉੱਡ ਜਾਣਗੇ ਹੋਸ਼

ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਤੇ ਪਰਵੀਨ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ’ਚ ਸ਼ਿਕਾਇਤਕਰਤਾ ਤੋਂ 1,50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਦਾ ਸਹਿ-ਮੁਲਜ਼ਮ ਫਰਾਰ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News