ਰਿਸ਼ਵਤ ਮੰਗਣ ਦੇ ਦੋਸ਼ ’ਚ ਪੁਲਸ ਮੁਲਾਜ਼ਮ ਵਿਰੁੱਧ ਪਰਚਾ ਦਰਜ

08/28/2023 12:49:04 AM

ਚੰਡੀਗੜ੍ਹ (ਬਿਊਰੋ) : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਹੁਕਮਾਂ ’ਤੇ ਪੁਲਸ ਸਟੇਸ਼ਨ ਸਦਰ ਖਰੜ ਵਿਖੇ ਤਾਇਨਾਤ ਪੁਲਸ ਮੁਲਾਜ਼ਮ ਊਧਮ ਸਿੰਘ ਖਿਲਾਫ਼ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਖਿਜਰਾਬਾਦ ਨਿਵਾਸੀ ਪਰਮਜੀਤ ਸਿੰਘ ਤੋਂ ਪੁਲਸ ਮੁਲਾਜ਼ਮ ਊਧਮ ਸਿੰਘ ਅਸਿੱਧੇ ਢੰਗ ਨਾਲ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਪਰਮਜੀਤ ਸਿੰਘ ਵੱਲੋਂ ਇਸ ਸਬੰਧੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ ਗਈ ਸੀ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਜਾਰੀ ਕੀਤੇ ਇਹ ਹੁਕਮ

ਜੋ ਕਿ ਹਲਕਾ ਖਰੜ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਧਿਆਨ ਵਿਚ ਆ ਗਈ, ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਐੱਸ. ਐੱਸ. ਪੀ. ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਇਸ ਸਬੰਧੀ ਤੁਰੰਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਸਨ, ਜਿਸ ’ਤੇ ਕਾਰਵਾਈ ਕਰਦਿਆਂ ਊਧਮ ਸਿੰਘ ਖਿਲਾਫ਼ ਥਾਣਾ ਸਦਰ ਖਰੜ ਵਿਖੇ ਐੱਫ. ਆਈ. ਆਰ. ਦਰਜ ਕਰਕੇ ਸਰਕਾਰੀ ਸੇਵਾਵਾਂ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਜਾਰੀ ਕੀਤੇ ਇਹ ਹੁਕਮ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਰਿਸ਼ਵਤਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਰੋਕਣ ਲਈ ਵੱਟਸਐਪ ਨੰਬਰ 95012 00200 ਜਾਰੀ ਕੀਤਾ ਗਿਆ ਹੈ, ਜਿਸ ਉੱਤੇ ਵੀ ਲੋਕ ਭ੍ਰਿਸ਼ਟਾਚਾਰ ਸਬੰਧੀ ਆਪਣੀਆਂ ਸ਼ਿਕਾਇਤਾਂ ਦਰਜ ਕਰ ਸਕਦੇ ਹਨ।

ਇਹ ਖ਼ਬਰ ਵੀ ਪੜ੍ਹੋ : ਕਾਰ ਤੇ ਟਰੱਕ ਵਿਚਾਲੇ ਵਾਪਰਿਆ ਰੂਹ ਕੰਬਾਊ ਹਾਦਸਾ, ਮਾਂ ਤੇ ਪੁੱਤ ਦੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Manoj

This news is Content Editor Manoj