ਕੁੱਟਮਾਰ ਦੇ ਮਾਮਲੇ ''ਚ ਕਾਰਵਾਈ ਨਾ ਕਰਨ ''ਤੇ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ
Wednesday, Jan 30, 2019 - 02:48 PM (IST)

ਲੁਧਿਆਣਾ : ਬੀਤੇ ਦਿਨੀਂ ਸ਼ਹਿਰ ਦੇ ਤਾਜਪੁਰ ਰੋਡ 'ਤੇ ਸਥਿਤ ਕਿਸ਼ੋਰ ਨਗਰ 'ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਮਾਰਕੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਹ ਸਾਰਾ ਮਾਮਲਾ 20 ਜਨਵਰੀ ਦਾ ਹੈ, ਜਦੋਂ ਵਰੁਣ ਸਚਦੇਵਾ ਨਾਂ ਦੇ ਵਿਅਕਤੀ 'ਤੇ ਗੁਆਂਢੀਆਂ ਨੇ ਹੀ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਕਾਰਨ ਵਰੁਣ ਬੁਰੀ ਤਰ੍ਹਾਂ ਜ਼ਖਮੀਂ ਹੋ ਗਿਆ। ਇਹ ਸਾਰੀ ਵਾਰਦਾਤ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ। ਫਿਲਹਾਲ ਇਸ ਸਾਰੇ ਮਾਮਲੇ ਸਬੰਧੀ ਪੁਲਸ ਵਲੋਂ ਕਾਰਵਾਈ ਨਾ ਕਰਨ 'ਤੇ ਪਰਿਵਾਰਕ ਮੈਂਬਰਾਂ ਨੇ ਪੁਲਸ ਕਮਿਸ਼ਨਰ, ਲੁਧਿਆਣਾ ਨੂੰ ਸ਼ਿਕਾਇਤ ਕੀਤੀ ਹੈ।
ਦੱਸਣਯੋਗ ਹੈ ਕਿ 20 ਜਨਵਰੀ ਨੂੰ ਜਦੋਂ ਵਰੁਣ ਚੰਡੀਗੜ੍ਹ ਤੋਂ ਵਾਪਸ ਘਰ ਆਇਆ ਤਾਂ ਉਸ ਦੇ ਗੁਆਂਢੀਆਂ ਨੇ ਉਸ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਵਰੁਣ ਦੀ ਪਤਨੀ ਨਾਲ ਵੀ ਕੁੱਟਮਾਰ ਕੀਤੀ। ਫਿਲਹਾਲ ਵਰੁਣ ਅਤੇ ਉਸ ਦੀ ਪਤਨੀ ਦਾ ਕਹਿਣਾ ਹੈ ਕਿ ਪੁਲਸ ਉਨ੍ਹਾਂ ਦੇ ਗੁਆਂਢੀਆਂ 'ਤੇ ਬਣਦੀ ਕਾਰਵਾਈ ਕਰੇ ਅਤੇ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇ।