ਚੋਣ ਕਮਿਸ਼ਨ ਕੋਲ ਪਹੁੰਚੀ ਜਲੰਧਰ ਦੇ 2 ਅਧਿਕਾਰੀਆਂ ਖ਼ਿਲਾਫ਼ ਸ਼ਿਕਾਇਤ, ਜਾਣੋ ਕੀ ਹੈ ਪੂਰਾ ਮਾਮਲਾ

Saturday, Apr 13, 2024 - 11:02 AM (IST)

ਚੋਣ ਕਮਿਸ਼ਨ ਕੋਲ ਪਹੁੰਚੀ ਜਲੰਧਰ ਦੇ 2 ਅਧਿਕਾਰੀਆਂ ਖ਼ਿਲਾਫ਼ ਸ਼ਿਕਾਇਤ, ਜਾਣੋ ਕੀ ਹੈ ਪੂਰਾ ਮਾਮਲਾ

ਜਲੰਧਰ (ਰੱਤਾ)– ਜ਼ਿਲ੍ਹਾ ਜਲੰਧਰ ਦੇ ਸਿਵਲ ਸਰਜਨ ਡਾ. ਜਗਦੀਪ ਚਾਵਲਾ ਅਤੇ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਸੁਖਵਿੰਦਰ ਸਿੰਘ ਖ਼ਿਲਾਫ਼ ਮਿਲੀ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਚੀਫ ਇਲੈਕਸ਼ਨ ਕਮਿਸ਼ਨ ਨੇ ਰਿਟਰਨਿੰਗ ਅਫ਼ਸਰ ਤੋਂ ਇਨਕੁਆਰੀ ਰਿਪੋਰਟ ਮੰਗੀ ਹੈ।

ਇਹ ਖ਼ਬਰ ਵੀ ਪੜ੍ਹੋ - ਕਿਸਾਨਾਂ ਦੇ ਵਿਰੋਧ ਮਗਰੋਂ ਕੈਮਰੇ ਮੂਹਰੇ ਆਏ ਹੰਸ ਰਾਜ ਹੰਸ, ਕਹਿ ਦਿੱਤੀਆਂ ਇਹ ਗੱਲਾਂ (ਵੀਡੀਓ)

ਪ੍ਰਾਪਤ ਜਾਣਕਾਰੀ ਅਨੁਸਾਰ ਗਲੋਬਲ ਹਿਊਮਨ ਰਾਈਟਸ ਵੈੱਲਫੇਅਰ ਸੋਸਾਇਟੀ ਵੱਲੋਂ ਬੀਤੇ ਦਿਨੀਂ ਇਲੈਕਸ਼ਨ ਕਮਿਸ਼ਨ ਆਫ ਇੰਡੀਆ ਨਵੀਂ ਦਿੱਲੀ ਨੂੰ ਇਕ ਸ਼ਿਕਾਇਤ ਭੇਜੀ ਗਈ ਸੀ, ਜਿਸ ਵਿਚ ਲਿਖਿਆ ਗਿਆ ਸੀ ਕਿ ਜ਼ਿਲ੍ਹਾ ਜਲੰਧਰ ਦੇ ਸਿਵਲ ਸਰਜਨ ਅਤੇ ਜ਼ਿਲ੍ਹਾ ਸਿਹਤ ਅਧਿਕਾਰੀ ਨੂੰ ਉਨ੍ਹਾਂ ਨੇ ਪਿਛਲੇ ਦਿਨੀਂ ਜਿੰਨੀਆਂ ਵੀ ਸ਼ਿਕਾਇਤਾਂ ਭੇਜੀਆਂ ਹਨ, ਉਨ੍ਹਾਂ ਵਿਚੋਂ ਕਿਸੇ ’ਤੇ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਜਵਾਬ ਦਿੱਤਾ ਜਾ ਰਿਹਾ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿਚ ਇਥੋਂ ਤਕ ਲਿਖਿਆ ਹੈ ਕਿ ਉਸ ਨੂੰ ਜਵਾਬ ਦੇਣ ਦੀ ਬਜਾਏ ਬਿਨਾਂ ਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਇਲੈਕਸ਼ਨ ਕਮਿਸ਼ਨ ਆਫ ਇੰਡੀਆ ਨੇ ਇਸ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਇਸ ਸਬੰਧੀ ਰਿਟਰਨਿੰਗ ਅਫ਼ਸਰ ਤੋਂ ਇਨਕੁਆਰੀ ਰਿਪੋਰਟ ਮੰਗੀ। ਪਤਾ ਲੱਗਾ ਹੈ ਕਿ 11 ਅਪ੍ਰੈਲ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਨੇ ਸਿਵਲ ਸਰਜਨ ਅਤੇ ਜ਼ਿਲ੍ਹਾ ਸਿਹਤ ਅਧਿਕਾਰੀ ਤੋਂ ਇਸ ਸਬੰਧ ਵਿਚ ਜਵਾਬ ਮੰਗਿਆ ਸੀ।

ਇਹ ਖ਼ਬਰ ਵੀ ਪੜ੍ਹੋ - CM ਮਾਨ ਤੇ ਕੇਜਰੀਵਾਲ ਦੀ ਮੁਲਾਕਾਤ ਲਈ ਪੰਜਾਬ ਪੁਲਸ ਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਵਿਚਾਲੇ ਫੱਸਿਆ ਪੇਚ (ਵੀਡੀਓ)

ਚੋਣ ਪ੍ਰਕਿਰਿਆ ਨਾਲ ਨਹੀਂ ਹੈ ਸ਼ਿਕਾਇਤ ਦਾ ਸਬੰਧ: ਸਿਵਲ ਸਰਜਨ

ਦੂਜੇ ਪਾਸੇ ਇਸ ਸਬੰਧ ਵਿਚ ਜਦੋਂ ਸਿਵਲ ਸਰਜਨ ਡਾ. ਜਗਦੀਪ ਚਾਵਲਾ ਨਾਲ ਫ਼ੋਨ ’ਤੇ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਇਸ ਚਿੱਠੀ ਦਾ ਜਵਾਬ ਸਹਾਇਕ ਰਿਟਰਨਿੰਗ ਅਫ਼ਸਰ ਨੂੰ ਭੇਜ ਦਿੱਤਾ ਹੈ ਅਤੇ ਉਸ ਵਿਚ ਇਹ ਕਿਹਾ ਹੈ ਕਿ ਇਸ ਸ਼ਿਕਾਇਤ ਦਾ ਕੋਈ ਵੀ ਸਬੰਧ ਚੋਣ ਪ੍ਰਕਿਰਿਆ ਨਾਲ ਨਹੀਂ ਹੈ। ਜ਼ਿਲ੍ਹਾ ਸਿਹਤ ਅਧਿਕਾਰੀ ਨਾਲ ਜਦੋਂ ਫੋਨ ’ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਦਾ ਮੋਬਾਈਲ ਸਵਿੱਚ ਆਫ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News