ਹੁਣ ਮਨਪ੍ਰੀਤ ਬਾਦਲ ਖ਼ਿਲਾਫ਼ ਵਿਜੀਲੈਂਸ ਕੋਲ ਪਹੁੰਚੀ ਸ਼ਿਕਾਇਤ

Tuesday, Aug 23, 2022 - 06:22 PM (IST)

ਹੁਣ ਮਨਪ੍ਰੀਤ ਬਾਦਲ ਖ਼ਿਲਾਫ਼ ਵਿਜੀਲੈਂਸ ਕੋਲ ਪਹੁੰਚੀ ਸ਼ਿਕਾਇਤ

ਬਠਿੰਡਾ (ਕੁਨਾਲ) : ਬਠਿੰਡਾ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਸਵਰੂਪ ਚੰਦ ਸਿੰਗਲਾ ਅੱਜ ਵਿਜੀਲੈਂਸ ਬਿਊਰੋ ਟੀਮ ਬਠਿੰਡਾ ਨੂੰ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਸਾਬਕਾ ਵਿਧਾਇਕ ਨੇ ਸ਼ਿਕਾਇਤ 'ਚ ਕਿਹਾ ਕਿ ਪਿਛਲੇ 5 ਸਾਲਾਂ 'ਚ ਮਨਪ੍ਰੀਤ ਬਾਦਲ ਅਤੇ ਉਨ੍ਹਾਂ ਦੇ ਕਰੀਬੀਆਂ ਵਲੋਂ ਵੱਡੇ ਪੱਧਰ 'ਤੇ ਕਰੋੜਾਂ ਰੁਪਏ ਦੇ ਘਪਲੇ ਕੀਤੇ ਗਏ ਹਨ।

ਇਹ ਵੀ ਪੜ੍ਹੋ- ਜ਼ੀਰਾ ਵਿਖੇ ਪੇਸ਼ੀ ਭੁਗਤਣ ਪਹੁੰਚੇ ਬਿਕਰਮ ਮਜੀਠੀਆ, ਸਿੱਧੂ ਮੂਸੇਵਾਲਾ ਨੂੰ ਲੈ ਕੇ ਆਖੀ ਇਹ ਗੱਲ

ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਸਾਬਕਾ ਮੰਤਰੀ ਵੱਲੋਂ ਕੀਤੇ ਘਪਲਿਆਂ ਦੀ ਵਿਜੀਲੈਂਸ ਟੀਮ ਬਠਿੰਡਾ ਅਤੇ ਡਾਇਰੈਕਟਰ ਵਿਜੀਲੈਂਸ ਤੋਂ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਪੰਜਾਬ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਸ਼ਿਕਾਇਤ ਭੇਜੀ ਗਈ ਹੈ, ਉਨ੍ਹਾਂ ਕਿਹਾ ਕਿ ਜੇਕਰ ਕਾਰਵਾਈ ਨਾ ਹੋਈ ਤਾਂ ਉਹ ਮਾਣਯੋਗ ਅਦਾਲਤ ਤੱਕ ਵੀ ਪਹੁੰਚ ਕਰਨਗੇ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News