ਬਹਿਬਲ ਗੋਲੀ ਕਾਂਡ ਮਾਮਲੇ 'ਚ ਪੀੜਤ ਨੇ ਕੁੰਵਰ ਵਿਜੈ ਪ੍ਰਤਾਪ 'ਤੇ ਲਾਏ ਵੱਡੇ ਇਲਜ਼ਾਮ
Thursday, Oct 19, 2023 - 10:28 AM (IST)
ਫਰੀਦਕੋਟ- ਬਹਿਬਲ ਗੋਲੀ ਕਾਂਡ ਦੇ ਸ਼ਿਕਾਇਤਾਕਰਤਾ ਸੁਖਰਾਜ ਸਿੰਘ ਨੇ ਇਸ ਮਾਮਲੇ ਦੀ ਜਾਂਚ ਟੀਮ ਦੇ ਸਾਬਕਾ ਅਧਿਕਾਰੀ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ 'ਤੇ ਵੱਡਾ ਇਲਜ਼ਾਮ ਲਗਾਉਂਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮੁੱਖ ਜੱਜ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਸੁਖਰਾਜ ਸਿੰਘ ਨੇ ਇਲਜ਼ਾਮ ਲਾਇਆ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਬਹਿਬਲ ਗੋਲੀ ਕਾਂਡ ਦੀ ਪੜਤਾਲ ਦੌਰਾਨ ਕੁਝ ਗਵਾਹਾਂ ਨੂੰ ਜਾਣਬੁੱਝ ਕੇ ਮੁਲਜ਼ਮ ਬਣਾ ਲਿਆ ਅਤੇ ਇਸ ਕਾਂਡ ਦੇ ਇਕ ਮੁੱਖ ਮੁਲਜ਼ਮ ਨੂੰ ਵਾਅਦਾ ਮੁਆਫ਼ ਗਵਾਹ ਬਣਾ ਕੇ ਕੇਸ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀਆਂ ਦੇ ਝਗੜੇ ਦੌਰਾਨ ਸਕੂਲ ਦੇ ਬਾਹਰ ਹੋਈ ਫਾਇਰਿੰਗ
ਕੁੰਵਰ ਵਿਜੈ ਪ੍ਰਤਾਪ ਨੇ ਕਿਹਾ ਕਿ ਇਸ ਮਾਮਲੇ 'ਤੇ ਆਪਣੀ ਕੋਈ ਪ੍ਰਤੀਕਿਰਿਆ ਨਹੀਂ ਦੇਣਾ ਚਾਹੁੰਦੇ ਅਤੇ ਉਹ ਆਪਣਾ ਪੱਖ ਪਹਿਲਾਂ ਹੀ ਇਲਾਕਾ ਮੈਜਿਸਟਰੇਟ ਫਰੀਦਕੋਟ ਦੀ ਅਦਾਲਤ 'ਚ ਪੇਸ਼ ਕਰ ਚੁੱਕੇ ਹਨ। ਮੁੱਦਈ ਧਿਰ ਅਤੇ ਸਾਬਕਾ ਜਾਂਚ ਅਧਿਕਾਰੀ ਦਰਮਿਆਨ ਪੈਦਾ ਹੋਏ ਇਸ ਨਾਮਜ਼ਦ ਰਸੂਖ ਵਾਲੇ ਮੁਲਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਹੈ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਵਿਖੇ ਸਾਂਝੀ ਅਰਦਾਸ, ਪੰਜਾਬ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ
ਦੱਸ ਦੇਈਏ ਜੂਨ 'ਚ ਬੇਅਦਬੀ ਕਾਂਡ ਦੇ ਪੀੜਤਾਂ ਦੇ ਤਿੰਨ ਪਰਿਵਾਰਕ ਮੈਂਬਰਾਂ ਸਮੇਤ ਸੱਤ ਗਵਾਹਾਂ ਨੇ 2015 ਦੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਦੀ ਅਗਵਾਈ ਕਰ ਰਹੇ ਸਾਬਕਾ ਪੁਲਸ ਇੰਸਪੈਕਟਰ ਜਨਰਲ ਕੁੰਵਰ ਵਿਜੇ ਪ੍ਰਤਾਪ ਸਿੰਘ 'ਤੇ ਸਿਆਸੀ ਲਾਹਾ ਲੈਣ ਅਤੇ ਆਪਣੇ ਬਿਆਨਾਂ ਲਈ ਇਸ ਕੇਸ ਦੀ ਵਰਤੋਂ ਕਰਨ ਦਾ ਇਲਜ਼ਾਮ ਲਾਇਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8