CM ਮਾਨ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਜਾਰੀ ਨੰਬਰ ’ਤੇ ਦਰਜ ਹੋਈ ਸ਼ਿਕਾਇਤ, ASI ਗ੍ਰਿਫ਼ਤਾਰ
Friday, Apr 01, 2022 - 08:33 PM (IST)
ਸ਼ੇਰਪੁਰ/ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਮਨਦੀਪ ਸਿੰਘ ਸਿੱਧੂ ਆਈ. ਪੀ. ਐੱਸ. ਸੀਨੀਅਰ ਕਪਤਾਨ ਪੁਲਸ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਪਟਿਆਲਾ ਵੱਲੋਂ ਰਿਸ਼ਵਤਖੋਰੀ ਨੂੰ ਰੋਕਣ ਖ਼ਤਮ ਕਰਨ ਸਬੰਧੀ ਦਿੱਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਵੱਲੋਂ ਮੁਕੱਦਮਾ ਨੰਬਰ 02 ਮਿਤੀ 31/03/2022 ਅ/ਧ 7 ਪੀ. ਸੀ. ਐਕਟ 1988 ਐਜ਼ ਅਮੈਂਡਿਡ ਬਾਏ ਪੀ. ਸੀ. (ਅਮੈਂਡਮੈਂਟ) ਐਕਟ 2018 ਵਿਰੁੱਧ ਏ. ਐੱਸ. ਆਈ. ਸੰਜੀਵ ਕੁਮਾਰ ਸੰਗਰੂਰ ਇੰਚਾਰਜ ਕ੍ਰਾਈਮ ਵਿਰੁੱਧ ਪ੍ਰਾਪਰਟੀ ਸਬ-ਡਵੀਜ਼ਨ ਧੂਰੀ ਜ਼ਿਲ੍ਹਾ ਸੰਗਰੂਰ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਪਟਿਆਲਾ ਵਿਖੇ ਦਰਜ ਰਜਿਸਟਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ : PM ਮੋਦੀ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਏਜੰਸੀਆਂ ਹੋਈਆਂ ਅਲਰਟ
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮਨਦੀਪ ਸਿੰਘ ਸਿੱਧੂ ਆਈ. ਪੀ. ਐੱਸ. ਸੀਨੀਅਰ ਕਪਤਾਨ ਪੁਲਸ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਪਟਿਆਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਰਾਹੀਂ ਪੋਰਟਲ ’ਤੇ ਪ੍ਰਾਪਤ ਹੋਈ ਸ਼ਿਕਾਇਤ ਨੰਬਰ 152034, ਜੋ ਸਤਨਾਮ ਸਿੰਘ ਉਪ ਕਪਤਾਨ ਪੁਲਸ ਵਿਜੀਲੈਂਸ ਬਿਊਰੋ ਯੂਨਿਟ ਸੰਗਰੂਰ ਨੂੰ ਪੜਤਾਲ ਲਈ ਮਾਰਕ ਕੀਤੀ ਗਈ ਸੀ। ਜਿਸ ਦੀ ਪੜਤਾਲ ਤੋਂ ਪਾਇਆ ਗਿਆ ਕਿ ਸ਼ਿਕਾਇਤਕਰਤਾ ਸੰਦੀਪ ਸਿੰਘ ਪੁੱਤਰ ਤੁਲਸੀ ਰਾਮ ਵਾਸੀ ਪਿੰਡ ਹੇੜੀਕੇ ਤਹਿਸੀਲ ਧੂਰੀ ਜ਼ਿਲ੍ਹਾ ਸੰਗਰੂਰ ਦੇ ਖ਼ਿਲਾਫ਼ ਥਾਣਾ ਸ਼ੇਰਪੁਰ ਵਿਖੇ ਦਰਜ ਮੁਕੱਦਮਾ ਨੰਬਰ 11/21 ਦਾ ਚਲਾਨ ਚੈੱਕ ਕੀਤਾ ਅਤੇ ਧਾਰਾ 498-ਏ, ਆਈ. ਪੀ. ਸੀ. ਘਟਾਉਣ ਸਬੰਧੀ ਏ. ਐੱਸ. ਆਈ ਸੰਜੀਵ ਕੁਮਾਰ ਸੰਗਰੂਰ ਇੰਚਾਰਜ ਕ੍ਰਾਈਮ ਵਿਰੁੱਧ ਪ੍ਰਾਪਰਟੀ ਸਬ-ਡਵੀਜ਼ਨ ਧੂਰੀ ਜ਼ਿਲ੍ਹਾ ਸੰਗਰੂਰ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ’ਤੇ ਸਤਨਾਮ ਸਿੰਘ ਉਪ ਕਪਤਾਨ ਪੁਲਸ ਸਬ-ਯੂਨਿਟ ਸੰਗਰੂਰ ਵੱਲੋਂ ਏ.ਐੱਸ.ਆਈ. ਸੰਜੀਵ ਕੁਮਾਰ ਦੇ ਖ਼ਿਲਾਫ਼ ਮੁਕੱਦਮਾ ਕੀਤਾ ਗਿਆ ਹੈ। ਸਤਨਾਮ ਸਿੰਘ ਉਪ ਕਪਤਾਨ ਪੁਲਸ ਵਿਜੀਲੈਂਸ ਬਿਊਰੋ ਜ਼ਿਲ੍ਹਾ ਸੰਗਰੂਰ ਵੱਲੋਂ ਏ.ਐੱਸ.ਆਈ. ਸੰਜੀਵ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ ਮੁਕੱਦਮੇ ਦੀ ਤਫਤੀਸ਼ ਜਾਰੀ ਹੈ।