ਪੰਜਾਬ ਦੇ ਇਕਾਂਤਵਾਸ ਸੈਂਟਰਾਂ ਤੋਂ ਸ਼ਰਧਾਲੂਆਂ ਦੀਆਂ ਆ ਰਹੀਆਂ ਸ਼ਿਕਾਇਤਾਂ, DC ਰੋਪੜ ਨੇ ਕੇਂਦਰਾਂ ਦਾ ਕੀਤਾ ਦੌਰਾ

Sunday, May 03, 2020 - 03:27 PM (IST)

ਪੰਜਾਬ ਦੇ ਇਕਾਂਤਵਾਸ ਸੈਂਟਰਾਂ ਤੋਂ ਸ਼ਰਧਾਲੂਆਂ ਦੀਆਂ ਆ ਰਹੀਆਂ ਸ਼ਿਕਾਇਤਾਂ, DC ਰੋਪੜ ਨੇ ਕੇਂਦਰਾਂ ਦਾ ਕੀਤਾ ਦੌਰਾ

ਰੋਪੜ - ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਪਰਤੇ ਸ਼ਰਧਾਲੂਆਂ ਨੂੰ ਕੋਵਿਡ-19 ਕਰੋਨਾ ਵਾਇਰਸ ਦੇ ਚੱਲਦੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਇਕਾਂਤਵਾਸ ਕੀਤਾ ਗਿਆ ਹੈ । ਪ੍ਰੰਤੂ ਇਕਾਂਤਵਾਸ ਕੀਤੇ ਸ਼ਰਧਾਲੂਆਂ ਵੱਲੋਂ ਕਈ ਤਰ੍ਹਾਂ ਦੀਆਂ ਵੀਡੀਓ ਵਾਇਰਲ ਕਰਕੇ ਪ੍ਰਸ਼ਾਸਨ ਦੇ ਪ੍ਰਬੰਧਾਂ ਉੱਤੇ ਸੁਆਲ ਖੜ੍ਹੇ ਕੀਤੇ ਜਾ ਰਹੇ ਹਨ। ਜਿਸ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਕਿ ਪ੍ਰਬੰਧਾਂ ਦੀ ਖੁਦ ਜਾਂਚ ਕਰਕੇ ਕਮੀਆਂ ਨੂੰ ਦੂਰ ਕੀਤਾ ਜਾਵੇ । ਜਿਸ ਦੇ ਚੱਲਦੇ ਜ਼ਿਲ੍ਹਾ ਰੂਪਨਗਰ ਦੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵੱਲੋਂ ਜ਼ਿਲ੍ਹੇ ਚ ਬਣਾਏ ਕਾਂਤਵਾਸ  ਕੇਂਦਰਾਂ ਦਾ ਦੌਰਾ ਕਰਦੇ ਹੋਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਇਕਾਂਤਵਾਸ ਕੀਤੇ  ਸ਼ਰਧਾਲੂਆਂ ਨਾਲ ਗੱਲਬਾਤ ਕੀਤੀ ਗਈ।

ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ

ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਕਿਹਾ ਹੈ ਕਿ ਸ਼੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਨੂੰ ਕੋਵਿਡ ਰਾਹਤ ਕੇਅਰ ਸੈਂਟਰਾਂ ਵਿਚ ਸਹੂਲਤਾਂ ਪੱਖੋਂ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਸ਼ਰਧਾਲੂਆਂ ਦੇ ਕੋਵਿਡ-19 ਦੇ ਟੈਸਟ ਕੀਤੇ ਜਾ ਰਹੇ ਹਨ ਅਤੇ ਰਿਪੋਰਟ ਨੈਗੇਟਿਵ ਆਉਣ `ਤੇ ਉਨ੍ਹਾਂ ਨੂੰ ਘਰ ਭੇਜ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਆਈ.ਆਈ.ਟੀ. ਰੋਪੜ ਅਤੇ ਸਤਿਸੰਗ ਘਰ ਭਰਤਗੜ੍ਹ ਵਿਖੇ ਕੋਵਿਡ ਰਾਹਤ ਕੇਅਰ ਸੈਂਟਰਾਂ ਵਿਚ ਠਹਿਰੇ ਸ਼ਰਧਾਲੂਆਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ । ਓਧਰ ਵੱਖ-ਵੱਖ ਰਾਹਤ ਕੇਂਦਰਾਂ ਵਿਖੇ ਰਹਿ ਰਹੇ ਸ਼ਰਧਾਲੂਆਂ ਨੇ ਪ੍ਰਸ਼ਾਸਨ ਵਲੋਂ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਹੈ।

 ਜ਼ਿਕਰਯੋਗ ਹੈ  ਕਿ ਜ਼ਿਲ੍ਹਾ ਰੂਪਨਗਰ ਵਿੱਚ ਕਰੋਨਾ ਵਾਇਰਸ ਦੇ  9 ਨਵੇਂ ਕੇਸ ਆਉਣ ਦੇ ਬਾਅਦ ਜ਼ਿਲ੍ਹੇ ਵਿੱਚ ਕਰੋਨਾ ਵਾਇਰਸ ਦੇ ਕੇਸਾਂ ਦੀ ਕੁੱਲ ਗਿਣਤੀ 15 ਹੋ ਚੁੱਕੀ ਹੈ । 
 


author

Harinder Kaur

Content Editor

Related News